• Latest
  • Trending
ਸਿੱਖਿਆ ਮੰਤਰੀ ਦੇ ਚੋਣ ਹਲਕੇ ਵਿੱਚ ਵੱਖ ਵੱਖ ਇਲਾਕਿਆਂ ਵਿੱਚ ਸਾਂਝੇ ਅਧਿਆਪਕ ਮੋਰਚੇ ਵੱਲੋਂ ਝੰਡਾ ਮਾਰਚ

ਸਿੱਖਿਆ ਮੰਤਰੀ ਦੇ ਚੋਣ ਹਲਕੇ ਵਿੱਚ ਵੱਖ ਵੱਖ ਇਲਾਕਿਆਂ ਵਿੱਚ ਸਾਂਝੇ ਅਧਿਆਪਕ ਮੋਰਚੇ ਵੱਲੋਂ ਝੰਡਾ ਮਾਰਚ

5 years ago
ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

27 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

38 minutes ago
Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

53 minutes ago
Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

1 hour ago
Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

1 hour ago
Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

2 hours ago
Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

4 hours ago
Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

4 hours ago
Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

5 hours ago
Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

5 hours ago
Hindi News
English News
Friday, November 27, 2026
No Result
View All Result
25 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਖਿਆ ਮੰਤਰੀ ਦੇ ਚੋਣ ਹਲਕੇ ਵਿੱਚ ਵੱਖ ਵੱਖ ਇਲਾਕਿਆਂ ਵਿੱਚ ਸਾਂਝੇ ਅਧਿਆਪਕ ਮੋਰਚੇ ਵੱਲੋਂ ਝੰਡਾ ਮਾਰਚ

December 30, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਸਿੱਖਿਆ ਮੰਤਰੀ ਦੇ ਚੋਣ ਹਲਕੇ ਵਿੱਚ ਵੱਖ ਵੱਖ ਇਲਾਕਿਆਂ ਵਿੱਚ ਸਾਂਝੇ ਅਧਿਆਪਕ ਮੋਰਚੇ ਵੱਲੋਂ ਝੰਡਾ ਮਾਰਚ
ਸਿੱਖਿਆ ਮੰਤਰੀ ਦੇ ਚੋਣ ਹਲਕੇ ਵਿੱਚ ਵੱਖ ਵੱਖ ਇਲਾਕਿਆਂ ਵਿੱਚ ਸਾਂਝੇ ਅਧਿਆਪਕ ਮੋਰਚੇ ਵੱਲੋਂ ਝੰਡਾ ਮਾਰਚ
ਸਿੱਖਿਆ ਮੰਤਰੀ ਵੱਲੋਂ ਮੰਗਾਂ ਪੂਰੀਆਂ ਕਰਨ ਦੇ ਵਾਅਦੇ ਵਫ਼ਾ ਨਾ ਕਰਨ ‘ਤੇ ਅਧਿਆਪਕਾਂ ਨੇ ਸਖਤ ਰੋਸ ਪ੍ਰਗਟਾਇਆ
ਅਧਿਆਪਕਾਂ ਦੀਆਂ ਵਿਕਟੇਮਾਈਜ਼ੇਸ਼ਨਾਂ, ਤਰੱਕੀਆਂ, ਬਦਲੀਆਂ ਅਤੇ ਤਨਖਾਹ ਕਮਿਸ਼ਨ ਨਾਲ ਸਬੰਧਿਤ ਮਾਮਲੇ ਨਹੀਂ ਹੋਏ ਹੱਲ   
ਸਿੱਖਿਆ ਮੰਤਰੀ ਦੇ ਚੋਣ ਹਲਕੇ ਵਿੱਚ ਅਧਿਆਪਕਾਂ ਨੇ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਉਧੇੜੇ ਪਾਜ਼
ਜਲੰਧਰ, 30 ਦਸੰਬਰ, 2021 (ਵਿਸ਼ਵ ਵਾਰਤਾ):-ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਬੀਤੇ ਦਿਨੀ ਸਾਂਝੇ ਅਧਿਆਪਕ ਮੋਰਚੇ ਨਾਲ ਮੀਟਿੰਗ ਕਰਨ ਉਪਰੰਤ ਆਪਣੇ ਸੋਸ਼ਲ ਮੀਡੀਆ ਪੇਜ ‘ਤੇ ਅਧਿਆਪਕਾਂ ਅਤੇ ਸਿੱਖਿਆ ਨਾਲ ਸਬੰਧਤ ਸਾਰੇ ਮਸਲੇ ਮੌਕੇ ‘ਤੇ ਹੱਲ ਕਰਨ ਦੇ ਦਾਅਵੇ ਨੂੰ ਖੋਖਲਾ ਕਰਾਰ ਦਿੰਦਿਆਂ, ਵੱਡੀ ਗਿਣਤੀ ਅਧਿਆਪਕਾਂ ਨੇ ਮੋਰਚੇ ਦੇ ਸੱਦੇ ‘ਤੇ ਸੈਂਕੜੇ ਵਹੀਕਲਾਂ ‘ਤੇ ਸਵਾਰ ਹੋ ਕੇ ਜਲੰਧਰ ਛਾਉਣੀ ਚੋਣ ਹਲਕੇ ਵਿਚ ਦੋ ਦਿਨਾਂ ‘ਝੰਡਾ ਮਾਰਚ’ ਦੇ ਪਹਿਲੇ ਦਿਨ ਅਰਬਨ ਅਸਟੇਟ ਫੇਜ਼ 2, ਤੋਂ ਸ਼ੁਰੂ ਕਰਦਿਆਂ ਪਰਗਟ ਸਿੰਘ ਦੀ ਰਿਹਾਇਸ਼ ਦਸਮੇਸ਼ ਕਲੋਨੀ, ਜੰਡਿਆਲਾ ਅਤੇ ਸਰਹਾਲੀ ਆਦਿ ਥਾਂਵਾਂ ‘ਤੇ ਤਿੱਖੇ ਰੋਸ ਮੁਜ਼ਾਹਰੇ ਕੀਤੇ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਲੀਫਲੈੱਟ ਵੰਡਦਿਆਂ, ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਪਾਜ਼ ਵੀ ਉਧੇੜੇ ਅਤੇ ਦੂਜੇ ਦਿਨ ਭਲਕੇ ਵੀ ਝੰਡਾ ਮਾਰਚ ਜਾਰੀ ਰੱਖਣ ਦਾ ਐਲਾਨ ਕੀਤਾ।
ਸਾਂਝੇ ਅਧਿਆਪਕ ਮੋਰਚੇ ਦੇ ਆਗੂਆਂ ਹਰਜੀਤ ਸਿੰਘ ਬਸੋਤਾ, ਬਾਜ਼ ਸਿੰਘ ਖਹਿਰਾ, ਵਿਕਰਮ ਦੇਵ ਸਿੰਘ, ਸੁਖਵਿੰਦਰ ਸਿੰਘ ਚਾਹਲ, ਬਲਕਾਰ ਵਲਟੋਹਾ, ਸੁਖਜਿੰਦਰ ਸਿੰਘ ਹਰੀਕਾ, ਮਲਕੀਤ ਸਿੰਘ ਕੱਦ ਗਿੱਲ ਅਤੇ ਕਰਨ ਕੁਮਾਰ ਨੇ ਦੱਸਿਆ ਕਿ ਸਿੱਖਿਆ ਮੰਤਰੀ ਅਤੇ ਅਧਿਕਾਰੀਆਂ ਦੇ ਪੱਧਰ ‘ਤੇ ਹੋਏ ਅਧਿਆਪਕ-ਨਾਨ ਟੀਚਿੰਗ ਪੱਖੀ ਫ਼ੈਸਲਿਆਂ ਨੂੰ ਅਮਲ ਵਿੱਚ ਲਾਗੂ ਕਰਨ ਦੀ ਥਾਂ ਟਾਲ ਮਟੋਲ ਦੀ ਨੀਤੀ ਅਪਣਾਉਣ ਕਾਰਨ, ਸਕੂਲ ਸਿੱਖਿਆ ਵਿਭਾਗ ਦੇ ਅਧਿਆਪਕਾਂ ਅਤੇ ਨਾਨ ਟੀਚਿੰਗ ਵਲੋਂ ਪੰਜਾਬ ਦੀ ਕਾਂਗਰਸ ਸਰਕਾਰ ਖ਼ਿਲਾਫ਼ ਲਗਾਤਾਰ ਰੋਸ ਪ੍ਰਗਟਾਇਆ ਜਾ ਰਿਹਾ ਹੈ। ਸਿੱਖਿਆ ਮੰਤਰੀ ਵਲੋਂ ਸਾਰੇ ਕਾਡਰਾਂ ਦੀਆਂ ਪੈਂਡਿੰਗ ਪ੍ਰਮੋਸ਼ਨਾਂ ਮੁਕੰਮਲ ਨਾ ਕਰਨ, ਸੀਨੀਆਰਤਾ ਸੂਚੀਆਂ ਦਰੁਸਤ ਤੇ ਅਪਡੇਟ ਨਾ ਕਰਨ, ਸੰਘਰਸ਼ਾਂ ਦੌਰਾਨ ਹੋਈਆਂ ਸਾਰੀਆਂ ਵਿਕਟੇਮਾਈਜ਼ੇਸ਼ਨਾਂ ਅਤੇ ਪੁਲਿਸ ਕੇਸ ਰੱਦ ਨਾ ਕਰਨ, ਕੱਚੇ ਅਧਿਆਪਕਾਂ-ਨਾਨ ਟੀਚਿੰਗ ਨੂੰ ਪੱਕੇ ਨਾ ਕਰਨ, ਤਨਖਾਹ ਕਮਿਸ਼ਨ ਸੋਧ ਕੇ ਲਾਗੂ ਨਾ ਕਰਨ, ਹੋਈਆਂ ਬਦਲੀਆਂ ਬਿਨਾਂ ਕਿਸੇ ਵੀ ਸ਼ਰਤ ਤੋਂ ਫੌਰੀ ਲਾਗੂ ਨਾ ਕਰਨ, ਨਵੀਂਆਂ ਭਰਤੀਆਂ ਮੁਕੰਮਲ ਨਾ ਕਰਨ ਅਤੇ ਹੋਰਨਾਂ ਮੰਗਾਂ-ਮਸਲਿਆਂ ਦਾ ਕੋਈ ਵਾਜਿਬ ਹੱਲ ਨਾ ਕੱਢਣ ਕਰਕੇ ਅਧਿਆਪਕ ਵਰਗ ਵਿੱਚ ਸਖਤ ਰੋਸ ਪਾਇਆ ਜਾ ਰਿਹਾ ਹੈ। ਇਹਨਾਂ ਮਾਮਲਿਆਂ ਦੇ ਨਾਲ ਨਾਲ, ਆਗੂਆਂ ਨੇ ਸਕੂਲ ਮੁਖੀਆਂ ‘ਤੇ ਦੋ-ਦੋ ਸਟੇਸ਼ਨਾਂ ਦਾ ਚਾਰਜ ਬਰਕਰਾਰ ਰੱਖਣ ਦਾ ਫੈਸਲਾ ਰੱਦ ਕਰਨ, 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਨੂੰ ਪਿਛਲੀ ਸਰਵਿਸ ਦੇ ਲਾਭਾਂ ਸਹਿਤ ਪੰਜਾਬ ਦੇ ਤਨਖਾਹ ਸਕੇਲ ਦੇਣ, ਪ੍ਰਾਇਮਰੀ ਸਕੂਲਾਂ ਵਿੱਚੋਂ ਖਤਮ ਕੀਤੀਆਂ ਹੈੱਡ ਟੀਚਰਾਂ ਦੀਆਂ 1904 ਪੋਸਟਾਂ ਬਹਾਲ ਕਰਨ, ਮਿਡਲ ਵਿੱਚ ਸੀ.ਐਂਡ.ਵੀ. ਪੋਸਟਾਂ ਬਹਾਲ ਕਰਨ ਅਤੇ 800 ਪ੍ਰਾਇਮਰੀ ਸਕੂਲ ਬੰਦ ਕਰਨ ਦਾ ਫੈਸਲਾ ਰੱਦ ਕਰਨ ਦੀ ਮੰਗ ਵੀ ਕੀਤੀ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਾਲ 2011 ਦੌਰਾਨ ਮਿਲੇ ਸਾਰੇ ਵਾਧੇ ਬਰਕਰਾਰ ਰੱਖਦਿਆਂ ਤਨਖਾਹ ਫਿਕਸ਼ੇਸ਼ਨ ਲਈ 2.72 ਦਾ ਗੁਣਾਂਕ ਲਾਗੂ ਕੀਤਾ ਜਾਵੇ, ਵੱਖ-ਵੱਖ ਕੈਟਾਗਰੀਆਂ (ਸਮੇਤ ਐੱਸ ਐੱਲ ਏ, ਸੰਗੀਤ ਅਧਿਆਪਕ ਆਦਿ) ਦੀ ਤੋੜੀ ਪੇਅ ਪੈਰਿਟੀ ਬਹਾਲ ਕੀਤੀ ਜਾਵੇ, ਕੱਟੇ ਗਏ ਪੇਂਡੂ ਅਤੇ ਬਾਰਡਰ ਇਲਾਕਾ ਭੱਤੇ, ਹੈਂਡੀਕੈਪ ਭੱਤਾ ਆਦਿ ਸਮੇਤ ਸਾਰੇ ਕੱਟੇ ਭੱਤੇ ਬਹਾਲ ਕੀਤੇ ਜਾਣ, 01-01-2016 ਤੋਂ ਬਾਅਦ ਭਰਤੀਆਂ ਲਈ ਪਰਖ ਸਮੇਂ ਦੀ ਤਨਖਾਹ ਫਿਕਸ਼ੇਸ਼ਨ ਅਤੇ ਪਰਖ ਸਮੇਂ ਦੇ ਬਕਾਏ ਜਾਰੀ ਕੀਤੇ ਜਾਣ, ਪਰਖ ਸਮਾਂ ਐਕਟ-2015 ਰੱਦ ਕੀਤਾ ਜਾਵੇ, 17-07-2020 ਤੋਂ ਬਾਅਦ ਭਰਤੀ ਮੁਲਾਜ਼ਮਾਂ ‘ਤੇ ਪੰਜਾਬ ਦੇ ਤਨਖਾਹ ਸਕੇਲ ਲਾਗੂ ਕੀਤੇ ਜਾਣ ਅਤੇ ਏ ਸੀ ਪੀ ਸਕੀਮ ਤਹਿਤ ਅਗਲਾ ਉਚੇਰਾ ਗਰੇਡ ਨਵੇਂ-ਪੁਰਾਣੇ ਸਾਰੇ ਮੁਲਾਜ਼ਮਾਂ ਤੇ ਲਾਗੂ ਕੀਤਾ ਜਾਵੇ। ਪਦਉਨਤ ਲੈਕਚਰਾਰਾਂ `ਤੇ ਜਬਰੀ ਥੋਪੀ ਵਿਭਾਗੀ ਪ੍ਰੀਖਿਆ ਮੁੱਢੋਂ ਰੱਦ ਕਰਨ ਦੇ ਦਿੱਤੇ ਭਰੋਸੇ ਸਬੰਧੀ ਪੱਤਰ ਜਾਰੀ ਕੀਤਾ ਜਾਵੇ ਅਤੇ ਮਿਡਲ ਸਕੂਲਾਂ ਵਿੱਚੋਂ ਜਬਰੀ ਸ਼ਿਫਟ ਕੀਤੇ ਪੀ.ਟੀ.ਆਈਜ਼ ਨੂੰ ਪਿੱਤਰੀ ਸਕੂਲਾਂ ਵਿੱਚ ਵਾਪਸ ਭੇਜਿਆ ਜਾਵੇ। ਨਵੀਂ ਪੈਨਸ਼ਨ ਪ੍ਰਣਾਲੀ ਰੱਦ ਕਰਕੇ ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕੀਤੀ ਜਾਵੇ। ਕੱਚੇ ਮੁਲਾਜ਼ਮਾਂ ਅਤੇ ਓ.ਡੀ.ਐੱਲ. ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣ। ਕੰਪਿਊਟਰ ਅਧਿਆਪਕਾਂ ਦੀ ਵਿਭਾਗ ‘ਚ ਸ਼ਿਫਟਿੰਗ ਅਤੇ ਛੇਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਦਾ ਫੌਰੀ ਫੈਸਲਾ ਕੀਤਾ ਜਾਵੇ। ਸੈਕੰਡਰੀ ਸਕੂਲਾਂ ਵਿੱਚ ਪ੍ਰਾਇਮਰੀ ਜਮਾਤਾਂ ਸ਼ੁਰੂ ਕਰਨ ਦਾ ਫ਼ੈਸਲਾ ਰੱਦ ਕੀਤਾ ਜਾਵੇ। ਸਿੱਖਿਆ ਵਿਭਾਗ ‘ਚੋਂ ਨਿਯੁਕਤ ਸਿੱਧੀ ਭਰਤੀ ਸਕੂਲ ਮੁੱਖੀਆਂ ਦਾ ਪਰਖ ਸਮਾਂ ਘਟਾਕੇ 1 ਸਾਲ ਕੀਤਾ ਜਾਵੇ, ਵੱਖ-ਵੱਖ ਪ੍ਰੋਜੈਕਟਾਂ ਤਹਿਤ ਕੰਮ ਕਰਦੇ ਅਧਿਆਪਕਾਂ ਨੂੰ ਪਿੱਤਰੀ ਸਕੂਲਾਂ ‘ਚ ਵਾਪਿਸ ਭੇਜਿਆ ਜਾਵੇ ਅਤੇ ਪੀ.ਟੀ.ਆਈ. ਦੀਆਂ ਸਾਰੀਆਂ ਪੋਸਟਾਂ ਨੂੰ ਨਾਨ ਪਲੈਨ ਟੈਂਪਰੇਰੀ ਤੋਂ ਪਰਮਾਨੈਂਟ ਕੀਤਾ ਜਾਵੇ। ਕੇਂਦਰ ਸਰਕਾਰ ਵੱਲੋਂ ਕਾਲੇ ਖੇਤੀ ਕਾਨੂੰਨਾਂ ਦੀ ਤਰਜ਼ ‘ਤੇ ਲਿਆਂਦੀ ਨਿੱਜੀਕਰਨ-ਕਾਰਪੋਰੇਟ ਪੱਖੀ ਨਵੀਂ ਰਾਸ਼ਟਰੀ ਸਿੱਖਿਆ ਨੀਤੀ-2020 ਨੂੰ ਪੰਜਾਬ ਵਿੱਚ ਲਾਗੂ ਕਰਨ ‘ਤੇ ਫੌਰੀ ਰੋਕ ਲਗਾਈ ਜਾਵੇ। ਕਰੋਨਾ ਕਾਲ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਲਏ ਬਿਨਾਂ ਹੀ, ਜਬਰੀ ਵਸੂਲੀਆਂ ਫੀਸਾਂ ਅਤੇ ਜੁਰਮਾਨੇ ਵਾਪਸ ਕੀਤੇ ਜਾਣ।
ਇਸ ਮੌਕੇ ਅਸ਼ਵਨੀ ਅਵਸਥੀ, ਕੁਲਦੀਪ ਸਿੰਘ ਦੌੜਕਾ, ਸੁਰਿੰਦਰ ਪੁਆਰੀ, ਸੁਰਿੰਦਰ ਕੰਬੋਜ, ਗੁਰਨੈਬ ਸਿੰਘ ਸੰਧੂ, ਜਰਮਨਜੀਤ ਸਿੰਘ, ਤੀਰਥ ਬਾਸੀ, ਨਵਪ੍ਰੀਤ ਬੱਲੀ, ਜਗਪਾਲ ਸਿੰਘ ਬੰਗੀ, ਕਰਨੈਲ ਫਿਲੌਰ, ਗੁਰਪ੍ਰੀਤ ਮਾੜੀਮੇਘਾ, ਦਿਲਰਾਜ ਸਿੰਘ ਅਮਿ੍ਤਸਰ, ਜਸਪਾਲ ਸਿੰਘ ਧੀਰਪੁਰ, ਗੁਰਵਿੰਦਰ ਸਿੰਘ ਸਿੱਧੂ, ਮਨਦੀਪ ਸਿੰਘ, ਭੁਵਨੇਸ਼ ਬਾਲੀ, ਅਨਿਲ ਕੁਮਾਰ, ਪਤਵੰਤ ਸਿੰਘ ਅਤੇ ਅਵਤਾਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਮੌਜੂਦ ਰਹੇ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ) : ਬਲੈਕ ਫ੍ਰਾਈਡੇ ਹੁਣ ਸਿਰਫ਼ ਇੱਕ ਸੇਲ ਤੱਕ ਸੀਮਤ ਨਹੀਂ ਰਿਹਾ। ਇਹ ਭਾਰਤ ਦੇ ਪ੍ਰਚੂਨ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

by Ranjit Singh
November 27, 2026
0

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ - ਅਕਾਲੀ ਦਲ ਛੱਡ ਕੇ ਕਾਂਗਰਸ ’ਚ...

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

by Ranjit Singh
November 27, 2026
0

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ ਚੰਡੀਗੜ੍ਹ, 27 ਨਵੰਬਰ 2026 (ਵਿਸ਼ਵ ਵਾਰਤਾ): 2027 ਦੀਆਂ ਵਿਧਾਨ ਸਭਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ) : ਬਲੈਕ ਫ੍ਰਾਈਡੇ ਹੁਣ ਸਿਰਫ਼ ਇੱਕ ਸੇਲ ਤੱਕ ਸੀਮਤ ਨਹੀਂ ਰਿਹਾ। ਇਹ ਭਾਰਤ ਦੇ ਪ੍ਰਚੂਨ...

Most Popular

National: ਗੋਧਰਾ ਰੇਲ ਕਾਂਡ ਦੇ ਦੋਸ਼ੀ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ, ਸੁਪਰੀਮ ਕੋਰਟ ਨੇ ਦਿੱਤੀ ਰਾਹਤ

National: ਗੋਧਰਾ ਰੇਲ ਕਾਂਡ ਦੇ ਦੋਸ਼ੀ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ, ਸੁਪਰੀਮ ਕੋਰਟ ਨੇ ਦਿੱਤੀ ਰਾਹਤ

by Ranjit Singh
3 days ago
0

National: ਗੋਧਰਾ ਰੇਲ ਕਾਂਡ ਦੇ ਦੋਸ਼ੀ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ, ਸੁਪਰੀਮ ਕੋਰਟ ਨੇ ਦਿੱਤੀ ਰਾਹਤ - ਦੋਸ਼ੀ ਇਰਫਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 