ਅਲਕਾ ਲਾਂਬਾ ਨੇ ਮਹਿੰਗਾਈ ਦੇ ਮੁੱਦੇ ਤੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਘੇਰਿਆ
ਮੋਦੀ ਹੈ ਤਾਂ ਮਹਿੰਗਾਈ ਹੈ- ਕਾਂਗਰਸ
ਚੰਡੀਗੜ੍ਹ, 1ਜਨਵਰੀ (ਵਿਸ਼ਵ ਵਾਰਤਾ)- ਕਾਂਗਰਸੀ ਆਗੂ ਅਲਕਾ ਲਾਂਬਾ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਫਤਰ ਸੈਕਟਰ 15 ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮਹਿੰਗਾਈ ਦੇ ਮੁੱਦੇ ਤੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਨਿਸ਼ਾਨੇ ਤੇ ਲਿਆ। ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੀਐੱਸਟੀ ਦੀਆਂ ਦਰਾਂ ਵਿੱਚ ਲਗਾਤਾਰ ਵਾਧਾ ਕਰਕੇ ਆਮ ਆਦਮੀ ਜੇਬ ਤੇ ਭਾਰ ਪਾਇਆ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਪੈਟਰੋਲ, ਡਿਜ਼ਲ, ਰਸੋਈ ਗੈਸ ਤੇ ਤੇਲ ਤੋਂ ਇਲਾਵਾ ਦਾਲਾਂ, ਸਬਜੀਆਂ ਵਿੱਚ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਬੇਤਹਾਸ਼ਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਉਹਨਾਂ ਨੇ ਪ੍ਰਧਾਨ ਮੰਤਰੀ ਤੇ ਤੰਜ ਕਸਦਿਆਂ ਕਿਹਾ “ਮੋਦੀ ਹੈ ਤਾਂ ਮਹਿੰਗਾਈ ਹੈ”























