ਮੁੱਖ ਮੰਤਰੀ ਚੰਨੀ ਦਾ ਵੱਡਾ ਬਿਆਨ
ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਵਾਲੀ ਫਾਈਲ ਕਲੀਅਰ ਨਹੀਂ ਕਰ ਰਹੇ ਰਾਜਪਾਲ – ਮੁੱਖ ਮੰਤਰੀ ਚੰਨੀ
4 ਜਨਵਰੀ ਨੂੰ ਨੋਜਵਾਨਾਂ ਲਈ ਕਰਾਂਗੇ ਵੱਡਾ ਐਲਾਨ – ਮੁੱਖ ਮੰਤਰੀ ਚੰਨੀ
ਚੰਡੀਗੜ੍ਹ,1 ਜਨਵਰੀ (ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਆਪਣੀ ਸਰਕਾਰ ਦੇ 100 ਦਿਨਾਂ ਦੇ ਕਾਰਜਕਾਲ ਦਾ ਲੇਖਾ ਜੋਖਾ ਪੇਸ਼ ਕੀਤਾ ਗਿਆ । ਇਸ ਦੌਰਾਨ ਉਹਨਾਂ ਨੇ ਆਪਣੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਨੂੰ ਲੋਕਾਂ ਸਾਹਮਣੇ ਰੱਖਿਆ । ਇਸ ਦੌਰਾਨ ਉਹਨਾਂ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਵੱਡਾ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਕੈਬਨਿਟ ਵੱਲੋਂ ਪਾਸ ਕੀਤੀ ਗੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਫਾਈਲ ਰਾਜਪਾਲ ਨੇ ਆਪਣੇ ਕੋਲ ਰੱਖੀ ਹੋਈ ਹੈ। ਉਹਨਾਂ ਨੇ ਕਿਹਾ ਕਿ ਉਹ ਇੱਕ ਵਾਰ ਫਿਰ ਤੋਂ ਮੰਤਰੀਆਂ ਨਾਲ ਜਾ ਕੇ ਰਾਜਪਾਲ ਨੂੰ ਮਿਲਣਗੇ। ਇਸ ਦੌਰਾਨ ਉਹਨਾਂ ਕਿਹਾ ਕਿ ਪੰਜਾਬ ਸਰਕਾਰ 4 ਜਨਵਰੀ ਨੂੰ ਨੌਜਵਾਨਾਂ ਲਈ ਵੱਡਾ ਐਲਾਨ ਕਰਨ ਵਾਲੀ ਹੈ।























