ਡਰੱਗ ਰੈਕੇਟ ਮਾਮਲਾ: ਬਿਕਰਮ ਮਜੀਠੀਆ ਨੂੰ ਫੜ੍ਹਨ ਲਈ ਪੁਲਿਸ ਵੱਲੋਂ ਲਗਾਤਾਰ ਜਾਰੀ ਹੈ ਛਾਪੇਮਾਰੀ
ਮਜੀਠੀਆ ਦੀਆਂ ਵਾਇਰਲ ਤਸਵੀਰਾਂ ਤੇ ਵਿਰਸਾ ਸਿੰਘ ਵਲਟੋਹਾ ਦਾ ਵੱਡਾ ਬਿਆਨ

ਚੰਡੀਗੜ੍ਹ, 2 ਜਨਵਰੀ(ਵਿਸ਼ਵ ਵਾਰਤਾ) ਡਰੱਗ ਰੈਕੇਟ ਮਾਮਲੇ ਵਿੱਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਵੀ ਐਫਆਈਆਰ ਦਰਜ ਕੀਤੀ ਗਈ ਹੈ। ਜਿਸ ਤੋਂ ਬਾਅਦ ਮਜੀਠੀਆ ਰੂਪੋਸ਼ ਹੋੋ ਚੁੱਕੇ ਹਨ। ਮਜੀਠੀਆਂ ਨੂੰ ਫੜ੍ਹਨ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਜਾਰੀ ਹੈ। ਜਾਣਕਾਰੀ ਅਨੁਸਾਰ ਹੁਣ ਪੁਲਿਸ ਨੇ ਮਜੀਠੀਆ ਦੇ ਅੰਮ੍ਰਿਤਸਰ ਵਿਚਲੇ ਘਰ ਸਮੇਤ ਕਈ ਥਾਈਂ ਛਾਪੇਮਾਰੀ ਕੀਤੀ ਹੈ।
ਇਸੇ ਦੌਰਾਨ ਹੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਬੀਤੇ ਕੱਲ੍ਹ ਬਿਕਰਮ ਸਿੰਘ ਮਜੀਠੀਆ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਚ ਨਤਮਸਤਕ ਹੋਏ ਸਨ। ਉਹਨਾਂ ਕਿਹਾ ਕਿ ਬਿਕਰਮ ਮਜੀਠੀਆ ਤੇ ਬਾਦਲ ਪਰਿਵਾਰ ਹਰ ਸਾਲ ਦੀ ਸ਼ੁਰੂਆਤ ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਹੀ ਕਰਦੇ ਹਨ ਤੇ ਕਈ ਸਾਲਾਂ ਤੋਂ ਇਹ ਕ੍ਰਮ ਲਗਾਤਾਰ ਬਣਿਆ ਹੋਇਆ ਹੈ।






















