ਸੀਟਾਂ ਦੀ ਵੰਡ ਨੂੰ ਲੈ ਕੇ ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਅਕਾਲੀ ਦਲ(ਸੰਯੁਕਤ) ਦਾ ਮੰਥਨ ਜਾਰੀ
6ਮੈਂਬਰੀ ਕਮੇਟੀ ਦੀ ਚੱਲ ਰਹੀ ਹੈ ਮੀਟਿੰਗ,ਹੋ ਸਕਦਾ ਹੈ ਵੱਡਾ ਐਲਾਨ
ਚੰਡੀਗੜ੍ਹ,2ਜਨਵਰੀ(ਵਿਸ਼ਵ ਵਾਰਤਾ)-:ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲਈ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨਾਲ ਗਠਜੋੜ ਕਰਕੇ ਚੋਣਾਂ ਲੜਨ ਦਾ ਐਲਾਨ ਕਰ ਚੁੱਕੀ ਭਾਜਪਾ ਪੰਜਾਬ ਦੀ ਰਾਜਨੀਤੀ ਵਿੱਚ ਨਵਾਂ ਮੋੜ ਲਿਆਉਣ ਦੀ ਤਿਆਰੀ ਵਿੱਚ ਹੈ। ਜਾਣਕਾਰੀ ਅਨੁਸਾਰ ਇਹਨਾਂ ਤਿੰਨੋਂ ਪਾਰਟੀਆਂ ਦੀ 6 ਮੈਂਬਰੀ ਕਮੇਟੀ ਦੀ ਮੀਟਿੰਗ ਚੰਡੀਗੜ੍ਹ ਸਥਿਤ ਯੂਟੀ ਗੈਸਟ ਹਾਊਸ ਵਿੱਚ ਜਾਰੀ ਹੈ। ਇਨ੍ਹਾਂ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਸੁਭਾਸ਼ ਸ਼ਰਮਾ ਤੇ ਦਿਆਲ ਸਿੰਘ ਸੋਢੀ ,ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਪਰਮਿੰਦਰ ਸਿੰਘ ਢੀਂਡਸਾ ਤੇ ਜਸਟਿਸ ਨਿਰਮਲ ਸਿੰਘ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਵੱਲੋਂ ਰਣਇੰਦਰ ਸਿੰਘ ਤੇ ਜਨਰਲ ਟੀ ਐੱਸ ਸ਼ੇਰਗਿੱਲ ਸ਼ਾਮਲ ਹਨ । ਇਸ ਮੀਟਿੰਗ ਤੋਂ ਸੀਟਾਂ ਦੀ ਵੰਡ ਅਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਵੀ ਹੋ ਸਕਦਾ ਹੈ।






















