• Latest
  • Trending
ਭਾਕਿਯੂ (ਏਕਤਾ ਉਗਰਾਹਾਂ) ਨਾਲ ਪੰਜਾਬ ਦੇ ਮੁੱਖ ਮੰਤਰੀ ਦੀ ਅਗਲੀ ਮੀਟਿੰਗ ਮੁੜ ਮੁਲਤਵੀ

ਭਾਕਿਯੂ (ਏਕਤਾ ਉਗਰਾਹਾਂ) ਨਾਲ ਪੰਜਾਬ ਦੇ ਮੁੱਖ ਮੰਤਰੀ ਦੀ ਅਗਲੀ ਮੀਟਿੰਗ ਮੁੜ ਮੁਲਤਵੀ

5 years ago
National: ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕੇਜਰੀਵਾਲ ਨੇ ਸ਼ੇਅਰ ਕੀਤੀ ਇੱਕ ਪੋਸਟ, ਪੜ੍ਹੋ ਕੀ ਕਿਹਾ ?

National: ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕੇਜਰੀਵਾਲ ਨੇ ਸ਼ੇਅਰ ਕੀਤੀ ਇੱਕ ਪੋਸਟ, ਪੜ੍ਹੋ ਕੀ ਕਿਹਾ ?

20 minutes ago
Punjab: ਬਜ਼ੁਰਗ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ, ਪੁੱਤ ‘ਤੇ ਲੱਗ ਰਹੇ ਕਤਲ ਦੇ ਦੋਸ਼

Punjab: ਬਜ਼ੁਰਗ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ, ਪੁੱਤ ‘ਤੇ ਲੱਗ ਰਹੇ ਕਤਲ ਦੇ ਦੋਸ਼

56 minutes ago
National: ਤਾਮਿਲਨਾਡੂ ਦੇ CM ਵਿਜੇ ਅੱਜ 5 ਜ਼ਿਲ੍ਹਿਆਂ ਦੇ 10ਵੀਂ-12ਵੀਂ ਦੇ ਟਾਪਰਾਂ ਨੂੰ ਵੰਡਣਗੇ ਸਕਾਲਰਸ਼ਿਪ

National: ਤਾਮਿਲਨਾਡੂ ਦੇ CM ਵਿਜੇ ਅੱਜ 5 ਜ਼ਿਲ੍ਹਿਆਂ ਦੇ 10ਵੀਂ-12ਵੀਂ ਦੇ ਟਾਪਰਾਂ ਨੂੰ ਵੰਡਣਗੇ ਸਕਾਲਰਸ਼ਿਪ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Haryana ’ਚ ਢਾਬੇ ’ਤੇ ਅੰਨ੍ਹੇਵਾਹ ਫਾਇਰਿੰਗ, ਚਾਰ ਨੌਜਵਾਨਾਂ ਦੀ ਮੌਤ

Haryana ’ਚ ਢਾਬੇ ’ਤੇ ਅੰਨ੍ਹੇਵਾਹ ਫਾਇਰਿੰਗ, ਚਾਰ ਨੌਜਵਾਨਾਂ ਦੀ ਮੌਤ

2 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

2 hours ago
Chandigarh ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਅੱਜ ਤੋਂ ਸ਼ੁਰੂ

Chandigarh ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਅੱਜ ਤੋਂ ਸ਼ੁਰੂ

3 hours ago
International: ਆਸਟ੍ਰੇਲੀਆ ’ਚ ਆਨਲਾਈਨ ਸੁਰੱਖਿਆ ਲਈ ਕਾਨੂੰਨ ਪਾਸ

International: ਆਸਟ੍ਰੇਲੀਆ ’ਚ ਆਨਲਾਈਨ ਸੁਰੱਖਿਆ ਲਈ ਕਾਨੂੰਨ ਪਾਸ

4 hours ago
Rising Stars Asia Cup: ਅੱਜ ਸੈਮੀਫਾਈਨਲ ‘ਚ ਭਾਰਤ-ਏ ਦਾ ਮੁਕਾਬਲਾ ਸ਼੍ਰੀਲੰਕਾ- ਏ ਨਾਲ

Rising Stars Asia Cup: ਅੱਜ ਸੈਮੀਫਾਈਨਲ ‘ਚ ਭਾਰਤ-ਏ ਦਾ ਮੁਕਾਬਲਾ ਸ਼੍ਰੀਲੰਕਾ- ਏ ਨਾਲ

4 hours ago
National: ਭਾਰਤ ਅੱਜ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ

National: ਭਾਰਤ ਅੱਜ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ

5 hours ago
Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

6 hours ago
Hindi News
English News
Thursday, November 26, 2026
No Result
View All Result
23 °c
Chandigarh
17 ° Fri
18 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਕਿਯੂ (ਏਕਤਾ ਉਗਰਾਹਾਂ) ਨਾਲ ਪੰਜਾਬ ਦੇ ਮੁੱਖ ਮੰਤਰੀ ਦੀ ਅਗਲੀ ਮੀਟਿੰਗ ਮੁੜ ਮੁਲਤਵੀ

January 2, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਭਾਕਿਯੂ (ਏਕਤਾ ਉਗਰਾਹਾਂ) ਨਾਲ ਪੰਜਾਬ ਦੇ ਮੁੱਖ ਮੰਤਰੀ ਦੀ ਅਗਲੀ ਮੀਟਿੰਗ ਮੁੜ ਮੁਲਤਵੀ

ਭਾਕਿਯੂ (ਏਕਤਾ ਉਗਰਾਹਾਂ) ਨਾਲ ਪੰਜਾਬ ਦੇ ਮੁੱਖ ਮੰਤਰੀ ਦੀ ਅਗਲੀ ਮੀਟਿੰਗ ਮੁੜ ਮੁਲਤਵੀ

ਮਾਨਸਾ 2 ਜਨਵਰੀ (ਵਿਸ਼ਵ ਵਾਰਤਾ):-ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਆਗੂਆਂ ਨਾਲ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਵੱਲੋਂ 3 ਜਨਵਰੀ ਨੂੰ ਰੱਖੀ ਗਈ ਮੀਟਿੰਗ ਮੁੜ ਮੁਲਤਵੀ ਹੋ ਗਈ ਹੈ। ਇਹ ਮੀਟਿੰਗ 7 ਜਨਵਰੀ ਤੱਕ ਮੁਲਤਵੀ ਕੀਤੇ ਜਾਣ ਦੀ ਜਥੇਬੰਦੀ ਵੱਲੋਂ ਪੁਰਜ਼ੋਰ ਨਿਖੇਧੀ ਕੀਤੀ ਗਈ ਹੈ। ਇਸ ਟਾਲਮਟੋਲ ਵਾਲੀ ਕਿਸਾਨ ਵਿਰੋਧੀ ਨੀਤੀ ਵਿਰੁੱਧ ਰੋਸ ਵਜੋਂ 15 ਜ਼ਿਲ੍ਹਿਆਂ ਵਿੱਚ 12 ਡੀ ਸੀ ਅਤੇ 3 ਐੱਸ ਡੀ ਐੱਮ ਦਫ਼ਤਰਾਂ ਦੇ ਘਿਰਾਓ ਅਣਮਿਥੇ ਸਮੇਂ ਲਈ ਵਧਾ ਦਿੱਤੇ ਗਏ ਹਨ।
ਮੀਟਿੰਗ ਮੁਲਤਵੀ ਦੀ ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ 23 ਦਸੰਬਰ ਦੀ ਸੰਖੇਪ ਮੀਟਿੰਗ ਵਿੱਚ ਫਸਲੀ ਖ਼ਰਾਬੇ ਅਤੇ ਸ਼ਹੀਦ ਕਿਸਾਨਾਂ ਦੇ ਵਾਰਸਾਂ ਸਮੇਤ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਮੁਆਵਜ਼ੇ ਤੇ ਨੌਕਰੀਆਂ ਦੇਣ ਵਰਗੀਆਂ 6 ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਨ ਤੋਂ ਵੀ ਲਗਾਤਾਰ ਟਾਲਮਟੋਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‌ਸਿਰੇ ਦੀ ਮਾੜੀ ਗੱਲ ਇਹ ਕੀਤੀ ਹੈ ਕਿ ਫ਼ਸਲੀ ਖ਼ਰਾਬੇ ਦਾ ਮੁਆਵਜ਼ਾ ਸਿਰਫ 5 ਏਕੜ ਤੱਕ ਦੇਣ ਵਾਲੀ ਬੇਤੁਕੀ ਸ਼ਰਤ ਵੀ ਰੱਦ ਕਰਨ ਲਈ ਚੁੱਪ ਧਾਰ ਰੱਖੀ ਹੈ ਅਤੇ ਫੇਰ 28 ਅਤੇ 30 ਦਸੰਬਰ ਨੂੰ ਮੁੜ ਰੱਖੀਆਂ ਮੀਟਿੰਗਾਂ ਵੀ ਆਨੀ ਬਹਾਨੀਂ ਟਾਲ ਦਿੱਤੀਆਂ ਗਈਆਂ। ਹੱਡ ਚੀਰਵੀਂ ਠੰਢ ਵਿੱਚ ਦਿਨੇ ਰਾਤ ਸੜਕਾਂ ‘ਤੇ ਪਰਵਾਰਾਂ ਸਮੇਤ ਰੁਲਣ ਲਈ ਮਜਬੂਰ ਕੀਤੇ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਨਾਲ ਅਜਿਹੇ ਅਣਮਨੁੱਖੀ ਗ਼ੈਰ ਜ਼ਿੰਮੇਵਾਰ ਵਤੀਰੇ ਨੇ ਹੀ ਜਥੇਬੰਦੀ ਨੂੰ ਦਫ਼ਤਰਾਂ ਦੇ ਘਿਰਾਓ ਵਰਗੇ ਸਖ਼ਤ ਫ਼ੈਸਲੇ ਲਈ ਮਜਬੂਰ ਕੀਤਾ ਹੈ। ਉਨ੍ਹਾਂ ਮੰਨਿਆ ਕਿ ਬੇਸ਼ੱਕ ਇਸ ਫੈਸਲੇ ਕਾਰਨ ਅਤਿ ਜ਼ਰੂਰੀ ਕੰਮਾਂ ਕਾਰਾਂ ਵਾਲੇ ਕੁੱਝ ਵਿਅਕਤੀਆਂ ਨੂੰ ਪ੍ਰੇਸ਼ਾਨੀ ਵੀ ਹੋ ਸਕਦੀ ਹੈ, ਜਿਸ ਦਾ ਜਥੇਬੰਦੀ ਨੂੰ ਅਫਸੋਸ ਵੀ ਹੈ। ਉਨ੍ਹਾਂ ਕਿਹਾ ਕਿ ਦਿਨ ਰਾਤ ਦੇ ਘਿਰਾਓ ਮੋਰਚਿਆਂ ਵਿੱਚ ਅੱਜ ਵੀ ਭਾਰੀ ਗਿਣਤੀ ਵਿੱਚ ਔਰਤਾਂ ਨੌਜਵਾਨਾਂ ਸਮੇਤ ਕੁੱਲ ਦਹਿ ਹਜ਼ਾਰਾਂ ਕਿਸਾਨ ਮਜ਼ਦੂਰ ਪ੍ਰਵਾਰਾਂ ਸਮੇਤ ਸ਼ਾਮਲ ਹੋਏ ਅਤੇ ਇਹ ਘਿਰਾਓ ਕਿਸਾਨ ਮੰਗਾਂ ਦੇ ਤਸੱਲੀਬਖ਼ਸ਼ ਨਿਪਟਾਰੇ ਤੱਕ ਜਾਰੀ ਰਹਿਣਗੇ।
ਕਿਸਾਨ ਆਗੂ ਨੇ ਇਹ ਵੀ ਦੱਸਿਆ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਵਿਰੁੱਧ ਰੋਸ ਵਜੋਂ ਅੱਜ ਵੱਖ-ਵੱਖ ਜ਼ਿਲ੍ਹਿਆਂ ਦੇ 239 ਪਿੰਡਾਂ ਵਿੱਚ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ, ਜਿਨ੍ਹਾਂ ਵਿੱਚ ਕੁੱਲ ਮਿਲਾ ਕੇ ਹਜ਼ਾਰਾਂ ਕਿਸਾਨ ਮਜ਼ਦੂਰ ਪ੍ਰਵਾਰਾਂ ਸਮੇਤ ਸ਼ਾਮਲ ਹੋਏ। ਮੁਜ਼ਾਹਰਿਆਂ ਦੌਰਾਨ ਅਜੇ ਮਿਸ਼ਰਾ ਟੈਣੀ ਸਮੇਤ ਲਖੀਮਪੁਰ ਖੀਰੀ ਕਾਂਡ ਦੇ ਸਾਰੇ ਦੋਸ਼ੀਆਂ ਵਿਰੁੱਧ ਕ਼ਤਲ ਕੇਸ ਦਰਜ ਕਰਨ, ਐੱਮ ਐੱਸ ਪੀ ‘ਤੇ ਸਾਰੀਆਂ ਫ਼ਸਲਾਂ ਦੀ ਖਰੀਦ ਦੀ ਕਾਨੂੰਨੀ ਗਰੰਟੀ ਕਰਨ, ਦਿੱਲੀ ਸਮੇਤ ਸਾਰੇ ਰਾਜਾਂ ਵਿੱਚ ਅੰਦੋਲਨਕਾਰੀ ਕਿਸਾਨਾਂ ਮਜ਼ਦੂਰਾਂ ਸਿਰ ਮੜ੍ਹੇ ਪੁਲਿਸ ਕੇਸ ਰੱਦ ਕਰਨ ਦੇ ਲਿਖਤੀ ਵਾਅਦੇ ਲਾਗੂ ਕਰਨ ਤੋਂ ਅਤੇ ਕਿਸਾਨਾਂ ਮਜ਼ਦੂਰਾਂ ਸਿਰ ਚੜ੍ਹੇ ਸਰਕਾਰੀ ਗੈਰਸਰਕਾਰੀ ਸਮੁੱਚੇ ਕਰਜ਼ੇ ਖ਼ਤਮ ਕਰਨ ਵਰਗੀਆਂ ਮੰਗਾਂ ਮੰਨਣ ਉੱਤੇ ਜ਼ੋਰ ਦਿੱਤਾ ਗਿਆ।
ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਕਿ ਮੋਦੀ ਸਰਕਾਰ ਨਾ ਸਿਰਫ਼ ਕਾਨੂੰਨਾਂ ਨੂੰ ਮੁੜ ਲਿਆਉਣ ਦੇ ਮਨਸੂਬੇ ਪਾਲ਼ ਰਹੀ ਹੈ, ਸਗੋਂ ਦੇਸ਼ ਦੇ ਸਭਨਾਂ ਜਨਤਕ ਸਾਧਨਾਂ ਤੇ ਕੁਦਰਤੀ ਸੋਮਿਆਂ ਨੂੰ ਦੇਸੀ ਵਿਦੇਸ਼ੀ ਕਾਰਪੋਰੇਟਾਂ ਹਵਾਲੇ ਕਰਨ ਦੇ ਰਾਹ ਤੁਰੀ ਹੋਈ ਹੈ। ਪੰਜਾਬ ਫੇਰੀ ਨਾਲ ਨਰਿੰਦਰ ਮੋਦੀ ਫੋਕੇ ਐਲਾਨਾਂ ਰਾਹੀਂ ਲੋਕਾਂ ਦੇ ਮਸਲੇ ਹੱਲ ਕਰਨ ਦਾ ਦੰਭ ਕਰਨ ਜਾ ਰਿਹਾ ਹੈ, ਜਦ ਕਿ ਐੱਮ ਐੱਸ ਪੀ, ਜਨਤਕ ਵੰਡ ਪ੍ਰਣਾਲੀ, ਤੇਲ ਕੀਮਤਾਂ ਜਨਤਕ ਅਦਾਰੇ ਵੇਚਣ, ਜਮਹੂਰੀ ਹੱਕਾਂ ਦੇ ਕਾਰਕੁੰਨਾਂ ਨੂੰ ਰਿਹਾਅ ਕਰਨ ਵਰਗੇ ਲੋਕ ਮੁੱਦਿਆਂ ‘ਤੇ ਇਹ ਸਰਕਾਰ ਪੂਰੀ ਤਰ੍ਹਾਂ ਸਾਮਰਾਜੀ ਬਹੁਕੌਮੀ ਕੰਪਨੀਆਂ ਤੇ ਦੇਸੀ ਕਾਰਪੋਰੇਟ ਘਰਾਣਿਆਂ ਦੀ ਸੇਵਾ ‘ਚ ਡਟੀ ਖੜ੍ਹੀ ਹੈ।
ਇਸੇ ਦੌਰਾਨ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸਮੂਹ ਕਿਸਾਨਾਂ ਮਜ਼ਦੂਰਾਂ ਤੇ ਜਮਹੂਰੀ ਹੱਕਾਂ ਦੀਆਂ ਜਥੇਬੰਦੀਆਂ ਨੂੰ ਮੌਜੂਦਾ ਹੱਕੀ ਸੰਘਰਸ਼ ਦੇ ਨਾਲ ਹੀ 5 ਜਨਵਰੀ ਦੇ ਰੋਸ ਪ੍ਰਦਰਸ਼ਨਾਂ ਵਿੱਚ ਵੀ ਵਧ ਚੜ੍ਹ ਕੇ ਸ਼ਾਮਲ ਹੋਣ ਅਤੇ ਸਾਥ ਦੇਣ ਦੀ ਅਪੀਲ ਕੀਤੀ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕੇਜਰੀਵਾਲ ਨੇ ਸ਼ੇਅਰ ਕੀਤੀ ਇੱਕ ਪੋਸਟ, ਪੜ੍ਹੋ ਕੀ ਕਿਹਾ ?

National: ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕੇਜਰੀਵਾਲ ਨੇ ਸ਼ੇਅਰ ਕੀਤੀ ਇੱਕ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 26, 2026
0

National: ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕੇਜਰੀਵਾਲ ਨੇ ਸ਼ੇਅਰ ਕੀਤੀ ਇੱਕ ਪੋਸਟ, ਪੜ੍ਹੋ ਕੀ ਕਿਹਾ ? - ‘ਸਾਨੂੰ...

Punjab: ਬਜ਼ੁਰਗ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ, ਪੁੱਤ ‘ਤੇ ਲੱਗ ਰਹੇ ਕਤਲ ਦੇ ਦੋਸ਼

Punjab: ਬਜ਼ੁਰਗ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ, ਪੁੱਤ ‘ਤੇ ਲੱਗ ਰਹੇ ਕਤਲ ਦੇ ਦੋਸ਼

by Ranjit Singh
November 26, 2026
0

Punjab: ਬਜ਼ੁਰਗ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ, ਪੁੱਤ 'ਤੇ ਲੱਗ ਰਹੇ ਕਤਲ ਦੇ ਦੋਸ਼ ਚੰਡੀਗੜ੍ਹ, 26 ਨਵੰਬਰ 2026 (ਵਿਸ਼ਵ...

National: ਤਾਮਿਲਨਾਡੂ ਦੇ CM ਵਿਜੇ ਅੱਜ 5 ਜ਼ਿਲ੍ਹਿਆਂ ਦੇ 10ਵੀਂ-12ਵੀਂ ਦੇ ਟਾਪਰਾਂ ਨੂੰ ਵੰਡਣਗੇ ਸਕਾਲਰਸ਼ਿਪ

National: ਤਾਮਿਲਨਾਡੂ ਦੇ CM ਵਿਜੇ ਅੱਜ 5 ਜ਼ਿਲ੍ਹਿਆਂ ਦੇ 10ਵੀਂ-12ਵੀਂ ਦੇ ਟਾਪਰਾਂ ਨੂੰ ਵੰਡਣਗੇ ਸਕਾਲਰਸ਼ਿਪ

by Ranjit Singh
November 26, 2026
0

National: ਤਾਮਿਲਨਾਡੂ ਦੇ CM ਵਿਜੇ ਅੱਜ 5 ਜ਼ਿਲ੍ਹਿਆਂ ਦੇ 10ਵੀਂ-12ਵੀਂ ਦੇ ਟਾਪਰਾਂ ਨੂੰ ਵੰਡਣਗੇ ਸਕਾਲਰਸ਼ਿਪ ਚੰਡੀਗੜ੍ਹ, 26 ਨਵੰਬਰ 2026 (ਵਿਸ਼ਵ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 26, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕੇਜਰੀਵਾਲ ਨੇ ਸ਼ੇਅਰ ਕੀਤੀ ਇੱਕ ਪੋਸਟ, ਪੜ੍ਹੋ ਕੀ ਕਿਹਾ ?

National: ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕੇਜਰੀਵਾਲ ਨੇ ਸ਼ੇਅਰ ਕੀਤੀ ਇੱਕ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 26, 2026
0

National: ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕੇਜਰੀਵਾਲ ਨੇ ਸ਼ੇਅਰ ਕੀਤੀ ਇੱਕ ਪੋਸਟ, ਪੜ੍ਹੋ ਕੀ ਕਿਹਾ ? - ‘ਸਾਨੂੰ...

Most Popular

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

by Ranjit Singh
2 weeks ago
0

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 