ਅੱਜ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ
ਅਹਿਮ ਫੈਸਲਿਆਂ ਤੇ ਲੱਗ ਸਕਦੀ ਹੈ ਮੋਹਰ
ਚੰਡੀਗੜ੍ਹ, 4ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਸ਼ਾਮ ਕਰੀਬ ਪੌਣੇ 7 ਵਜੇ ਹੋਵੇਗੀ।
ਗੌਰਤਲਬ ਹੈ ਕਿ ਸੂਬਾ ਸਰਕਾਰ ਇਸ ਤੋਂ ਪਹਿਲਾਂ ਹੋਈਆਂ ਮੀਟਿੰਗਾਂ ਵਿੱਚ ਸੂਬਾ ਵਾਸੀਆਂ ਲਈ ਕਈ ਵੱਡੇ ਐਲਾਨ ਕਰ ਚੁੱਕੀ ਹੈ।ਅੱਜ ਦੀ ਕੈਬਨਿਟ ਮੀਟਿੰਗ ਵਿੱਚ ਵੀ ਕਿਸੇ ਵੱਡੇ ਫੈਸਲੇ ਤੇ ਮੋਹਰ ਲੱਗਣ ਦੀ ਸੰਭਾਵਨਾ ਹੈ।
ਦੱਸਣਾ ਬਣਦਾ ਹੈ ਕਿ ਅੱਜ ਹੀ ਮੁੱਖ ਮੰਤਰੀ ਚੰਨੀ ਵੱਲੋਂ ‘ਪੰਜਾਬ ਸਰਕਾਰ ਰੋਜ਼ਗਾਰ ਗਰੰਟੀ ਫਾਰ ਯੂਥ 2022’ ਦੀ ਸ਼ੁਰੂਆਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਕੀਤੀ ਗਈ ਹੈ। ਜਿਸ ਦਾ ਕੋਈ ਨੋਟੀਫਿਕੇਸ਼ਨ ਇਸ ਮੀਟਿੰਗ ਤੋਂ ਬਾਅਦ ਜਾਰੀ ਹੋ ਸਕਦਾ ਹੈ।






















