ਚੋਣਾਂ ਵਾਲੇ ਸੂਬਿਆਂ ‘ਚ ਸਿਆਸੀ ਰੈਲੀਆਂ ਨੂੰ ਲੈ ਕੇ ਕਾਂਗਰਸ ਹਾਈਕਮਾਨ ਦਾ ਵੱਡਾ ਫੈਸਲਾ
ਚੰਡੀਗੜ੍ਹ,5 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਵੱਡਾ ਫੈਸਲਾ ਲਿਆ ਹੈ। ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਕਾਂਗਰਸ ਨੇ ਪੰਜਾਬ ਸਮੇਤ ਹੋਰ ਚੋਣਾਂ ਵਾਲੇ ਰਾਜਾਂ ਵਿੱਚ ਵੱਡੀਆਂ ਰੈਲੀਆਂ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਕਾਂਗਰਸ ਜਨਰਲ ਸਕੱਤਰ (ਸੰਗਠਨ) ਕੇਸੀ ਵੇਣੂਗੋਪਾਲ ਨੇ ਬਿਆਨ ਦਿੱਤਾ ਕਿ ਅਸੀਂ ਰਾਜ ਇਕਾਈਆਂ ਨੂੰ ਉਨ੍ਹਾਂ ਦੇ ਰਾਜਾਂ ਵਿੱਚ ਕੋਵਿਡ-19 ਸਥਿਤੀ ਦਾ ਜਾਇਜ਼ਾ ਲੈਣ ਅਤੇ ਰੈਲੀਆਂ ਕਰਨ ਬਾਰੇ ਫੈਸਲਾ ਲੈਣ ਲਈ ਕਿਹਾ ਹੈ।






















