ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ 14ਵੀਂ ਕਨਵੋਕੇਸ਼ਨ ਮੁਲਤਵੀ
ਚੰਡੀਗੜ੍ਹ, 5ਜਨਵਰੀ(ਵਿਸ਼ਵ ਵਾਰਤਾ) ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਆਈ.ਕੇ.ਜੀ ਪੀ.ਟੀ.ਯੂ) ਵਲੋਂ ਆਪਣੀ 14ਵੀਂ ਕਨਵੋਕੇਸ਼ਨ ਮੁਲਤਵੀ ਦਿੱਤੀ ਗਈ ਹੈ। ਯੂਨੀਵਰਸਿਟੀ ਵਲੋਂ ਇਹ ਕਨਵੋਕੇਸ਼ਨ 8 ਜਨਵਰੀ 2022 ਦਿਨ ਸ਼ਨੀਵਾਰ ਨੂੰ ਕਰਵਾਈ ਜਾਣੀ ਸੀ। ਯੂਨੀਵਰਸਿਟੀ ਵਲੋਂ ਜਾਰੀ ਸੂਚਨਾ ਮੁਤਾਬਿਕ ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਸਬੰਧੀ ਹਾਲ ਹੀ ਵਿੱਚ ਜਾਰੀ ਕੀਤੀਆ ਗਈਆ ਹਿਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।
ਜਿਕਰਯੋਗ ਹੈ ਕਿ ਇਸ ਕਨਵੋਕੇਸ਼ਨ ਵਿੱਚ ਪੰਜਾਬ ਦੇ ਮਾਣਯੋਗ ਰਾਜਪਾਲ ਸ਼੍ਰੀ ਬਨਵਾਰੀ ਲਾਲ ਪ੍ਰੋਹਿਤ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਾ ਸੀ। ਕਨਵੋਕੇਸ਼ਨ ਸਬੰਧੀ ਨਵੀ ਤਰੀਕ ਭਵਿੱਖ ਵਿੱਚ ਜਾਰੀ ਕੀਤੀ ਜਾਵੇਗੀ।






















