ਚੰਨੀ ਸਰਕਾਰ ਵੱਲੋਂ ਪੰਜਾਬ ਜਨਤਕ ਖਰੀਦ ਵਿੱਚ ਪਾਰਦਰਸ਼ਤਾ ਨਿਯਮ, 2022 ਨੂੰ ਪ੍ਰਵਾਨਗੀ
ਚੰਡੀਗੜ੍ਹ, 6ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਮੰਤਰੀ ਮੰਡਲ ਦੀ ਬੀਤੀ ਰਾਤ ਹੋਈ ਮੀਟਿੰਗ ਵਿੱਚ ਮੰਤਰੀ ਮੰਡਲ ਨੇ ਪੰਜਾਬ ਜਨਤਕ ਖਰੀਦ ਵਿੱਚ ਪਾਰਦਰਸ਼ਤਾ ਨਿਯਮ, 2022 ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹ ਨਿਯਮ ਕੁਸ਼ਲਤਾ, ਆਰਥਿਕਤਾ, ਇਮਾਨਦਾਰੀ ਅਤੇ ਜਵਾਬਦੇਹੀ, ਪਾਰਦਰਸ਼ਤਾ, ਬੋਲੀਕਾਰਾਂ ਨਾਲ ਨਿਰਪੱਖ ਅਤੇ ਬਰਾਬਰੀ ਵਾਲਾ ਵਿਵਹਾਰ, ਚੰਗੇ ਪ੍ਰਸ਼ਾਸਨ ਬਾਰੇ ਲੋਕਾਂ ਦੇ ਭਰੋਸੇ ਦੇ ਨਾਲ ਸਮੇਂ ਸਿਰ ਨਿਸ਼ਚਿਤ ਨਤੀਜਿਆਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਸਿਰਜੇ ਗਏ ਹਨ।






















