ਸੂਬਾ ਸਰਕਾਰ ਵੱਲੋਂ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਕਮੇਟੀ, ਡੇਰਾ ਸੱਚਖੰਡ ਬੱਲਾਂ ਨੂੰ 25 ਕਰੋੜ ਰੁਪਏ ਜਾਰੀ ਕਰਨ ਦੀ ਮਨਜ਼ੂਰੀ
ਚੰਡੀਗੜ੍ਹ,6ਜਨਵਰੀ(ਵਿਸ਼ਵ ਵਾਰਤਾ)-ਬੀਤੀ ਰਾਤ ਹੋਈ ਮੀਟਿੰਗ ਵਿੱਚ ਮੰਤਰੀ ਮੰਡਲ ਨੇ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਕਮੇਟੀ, ਡੇਰਾ ਸੱਚਖੰਡ ਬੱਲਾਂ ਨੂੰ ਯੋਜਨਾਬੰਦੀ ਵਿਭਾਗ ਦੇ 25 ਅਗਸਤ, 2021 ਨੂੰ ਜਾਰੀ ਦਿਸ਼ਾ-ਨਿਰਦੇਸ਼ਾਂ ਵਿਚ ਢਿੱਲ ਦਿੰਦੇ ਹੋਏ ਪੰਜਾਬ ਨਿਰਮਾਣ ਪ੍ਰੋਗਰਾਮ ਅਧੀਨ 31 ਦਸੰਬਰ, 2021 ਨੂੰ ਜਲੰਧਰ ਜ਼ਿਲ੍ਹੇ ਲਈ ਵਿਸ਼ੇਸ਼ ਕੇਸ ਵਜੋਂ ਇਕ ਵਾਰ ਲਈ ਯੋਜਨਾਬੰਦੀ ਵਿਭਾਗ ਵੱਲੋਂ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ 25 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਦੱਸਣਯੋਗ ਹੈ ਕਿ ਮੁੱਖ ਮੰਤਰੀ ਨੇ ਇਹ ਗਰਾਂਟ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਕਮੇਟੀ, ਡੇਰਾ ਸੱਚਖੰਡ ਬੱਲਾਂ ਨੂੰ ਦੇਣ ਦਾ ਐਲਾਨ ਕੀਤਾ ਸੀ ਜਿਸ ਨੂੰ ਹਾਲ ਹੀ ਵਿਚ 28 ਦਸੰਬਰ, 2021 ਨੂੰ ਸਤਿਕਾਰਯੋਗ 108 ਸੰਤ ਨਿਰੰਜਣ ਦਾਸ ਜੀ (ਬਾਬਾ ਬੱਲਾਂ ਵਾਲੇ) ਦੀ ਅਗਵਾਈ ਵਿਚ ਗਠਿਤ ਕੀਤਾ ਗਿਆ ਸੀ।






















