• Latest
  • Trending
ਪੰਜਾਬ ਵਿਧਾਨ ਸਭਾ ਚੋਣਾਂ 2022: ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 5 ਜਨਵਰੀ, 2022 ਨੂੰ ਹੋਈ ਮੁਕੰਮਲ

ਪੰਜਾਬ ਵਿਧਾਨ ਸਭਾ ਚੋਣਾਂ 2022: ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 5 ਜਨਵਰੀ, 2022 ਨੂੰ ਹੋਈ ਮੁਕੰਮਲ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

9 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

10 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

10 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

10 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

10 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

12 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

12 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

12 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

12 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

12 hours ago
Hindi News
English News
Monday, November 9, 2026
No Result
View All Result
16 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿਧਾਨ ਸਭਾ ਚੋਣਾਂ 2022: ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 5 ਜਨਵਰੀ, 2022 ਨੂੰ ਹੋਈ ਮੁਕੰਮਲ

January 6, 2022
in ਸਿਆਸੀ, ਸਿਹਤ, ਖਬਰਾਂ, ਪੰਜਾਬ, ਪ੍ਰਸ਼ਾਸਨਿਕ
ਪੰਜਾਬ ਵਿਧਾਨ ਸਭਾ ਚੋਣਾਂ 2022: ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 5 ਜਨਵਰੀ, 2022 ਨੂੰ ਹੋਈ ਮੁਕੰਮਲ

ਪੰਜਾਬ ਵਿਧਾਨ ਸਭਾ ਚੋਣਾਂ 2022: ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 5 ਜਨਵਰੀ, 2022 ਨੂੰ ਹੋਈ ਮੁਕੰਮਲ

ਪੰਜਾਬ ਦੇ ਸੀਈਓ ਡਾ. ਰਾਜੂ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਬਾਰੇ ਕੀਤਾ ਜਾਗਰੂਕ

ਚੰਡੀਗੜ੍ਹ, 5 ਜਨਵਰੀ(ਵਿਸ਼ਵ ਵਾਰਤਾ)ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ ਕਰੁਣਾ ਰਾਜੂ ਨੇ ਅੱਜ ਵਿਧਾਨ ਸਭਾ ਚੋਣਾਂ-2022 ਲਈ ਅੰਤਿਮ ਪ੍ਰਕਾਸ਼ਿਤ ਵੋਟਰ ਸੂਚੀਆਂ ਡੀਵੀਡੀਜ਼ ਦੇ ਰੂਪ ਵਿੱਚ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ।

ਹੋਰ ਜਾਣਕਾਰੀ ਦਿੰਦਿਆਂ ਡਾ. ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਵੱਲੋਂ 1 ਜਨਵਰੀ, 2022 ਨੂੰ ਜਾਰੀ ਕੀਤੀ ਗਈ ਵਿਸ਼ੇਸ਼ ਸਮਰੀ ਰੀਵਿਜ਼ਨ ਸ਼ਡਿਊਲ ਅਨੁਸਾਰ ਫੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਦੀ ਪ੍ਰਕਿਰਿਆ 5 ਜਨਵਰੀ, 2022 ਨੂੰ ਸਮਾਪਤ ਹੋ ਗਈ ਹੈ। ਇਸ ਸਬੰਧੀ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨਾਲ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਵਿਖੇ ਮੀਟਿੰਗ ਸੱਦੀ ਗਈ, ਜਿਸ ਵਿੱਚ ਉਨ੍ਹਾਂ ਨੂੰ ਵੋਟਰ ਸੂਚੀਆਂ (ਬਿਨਾਂ ਫੋਟੋਆਂ) ਦੀਆਂ ਡੀਵੀਡੀਜ਼ ਸੌਂਪੀਆਂ ਗਈਆਂ।

ਮੀਟਿੰਗ ਵਿੱਚ ਆਲ ਇੰਡੀਆ ਤ੍ਰਿਣਮੂਲ ਕਾਂਗਰਸ, ਬਹੁਜਨ ਸਮਾਜ ਪਾਰਟੀ, ਭਾਰਤੀ ਜਨਤਾ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ), ਇੰਡੀਅਨ ਨੈਸ਼ਨਲ ਕਾਂਗਰਸ, ਨੈਸ਼ਨਲਿਸਟ ਕਾਂਗਰਸ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਹਾਜ਼ਰ ਸਨ।

ਕੋਵਿਡ-19 ਦੇ ਓਮਿਕਰੋਨ ਵੇਰੀਐਂਟ ਦੇ ਮੱਦੇਨਜ਼ਰ, ਸੀਈਓ ਡਾ. ਰਾਜੂ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਬਾਰੇ ਜਾਗਰੂਕ ਕੀਤਾ ਅਤੇ ਚੋਣਾਂ ਦੌਰਾਨ ਕਰਨ ਵਾਲੀਆਂ ਅਤੇ ਨਾ ਕਰਨ ਵਾਲੀਆਂ ਗੱਲਾਂ ਬਾਰੇ ਵਿਆਪਕ ਤੌਰ ‘ਤੇ ਚਰਚਾ ਕੀਤੀ ਗਈ। ਸੀਈਓ ਦਫ਼ਤਰ ਨੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਅਤੇ ਪੰਜਾਬ ਦੇ ਸਿਹਤ ਅਤੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਜਾਰੀ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਦੀਆਂ ਕਾਪੀਆਂ ਪ੍ਰਦਾਨ ਕਰਨ ਤੋਂ ਇਲਾਵਾ ਆਫ਼ਤ ਪ੍ਰਬੰਧਨ ਐਕਟ, 2005, ਭਾਰਤੀ ਦੰਡਾਵਲੀ ਅਤੇ ਮਹਾਂਮਾਰੀ ਰੋਗ ਐਕਟ ਦੀਆਂ ਸਬੰਧਤ ਧਾਰਾਵਾਂ ਦੀਆਂ ਕਾਪੀਆਂ ਵੀ ਸੌਂਪੀਆਂ। ਈਸੀਆਈ ਵੱਲੋਂ “ਕੋਵਿਡ-19 ਦੌਰਾਨ ਆਮ ਚੋਣਾਂ/ਉਪ-ਚੋਣਾਂ ਸਬੰਧੀ ਵਿਆਪਕ ਦਿਸ਼ਾ-ਨਿਰਦੇਸ਼ਾਂ” ਬਾਰੇ ਜਾਰੀ ਮੈਨੂਅਲ ਵੀ ਸਿਆਸੀ ਪਾਰਟੀਆਂ ਨੂੰ ਸੌਂਪਿਆ ਗਿਆ।

ਸੀਈਓ ਨੇ ਸਿਆਸੀ ਪਾਰਟੀਆਂ ਨੂੰ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ। ਉਹਨਾਂ ਅੱਗੇ ਕਿਹਾ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ‘ਤੇ ਕਿਸੇ ਵੀ ਉਲੰਘਣਾ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਇਹ ਵੀ ਕਿਹਾ ਕਿ ਜੇਕਰ ਕੋਈ ਵੋਟਰਾਂ ਨੂੰ ਭਰਮਾਉਣ ਲਈ ਕਥਿਤ ਤੌਰ ‘ਤੇ ਸ਼ਰਾਬ ਜਾਂ ਪੈਸੇ ਦੀ ਵਰਤੋਂ ਕਰ ਰਿਹਾ ਹੈ’ ਜਾਂ ‘ਵੋਟਾਂ ਵਿੱਚ ਬੇਨਿਯਮੀਆਂ ਦੇ ਮਾਮਲੇ’ ਜਾਂ ਕੋਈ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਉਨ੍ਹਾਂ ਦੇ ਧਿਆਨ ਵਿੱਚ ਆਉਂਦੀਆਂ ਹਨ ਤਾਂ ਉਹ ਤੁਰੰਤ ਉਹਨਾਂ ਨੂੰ ਜਾਂ ਉਨ੍ਹਾਂ ਦੇ ਦਫਤਰ ਨੂੰ ਸੂਚਿਤ ਕਰਨ। ਸਿਆਸੀ ਪਾਰਟੀਆਂ ਨੂੰ ਸੀ-ਵਿਜਿਲ ਐਪਲੀਕੇਸ਼ਨ ਬਾਰੇ ਵੀ ਜਾਣਕਾਰੀ ਦਿੱਤੀ ਗਈ, ਜਿਸ ਰਾਹੀਂ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ ਅਤੇ ਇਹਨਾਂ ਸ਼ਿਕਾਇਤਾਂ ਦਾ ਨਿਪਟਾਰਾ 100 ਮਿੰਟਾਂ ਵਿੱਚ ਕੀਤਾ ਜਾਵੇਗਾ।

ਉਨ੍ਹਾਂ ਸਿਆਸੀ ਪਾਰਟੀਆਂ ਨੂੰ ਜਾਣੂ ਕਰਵਾਇਆ ਕਿ ਵੋਟਰਾਂ ਨੂੰ ਵੋਟਾਂ ਬਣਾਉਣ ਲਈ ਜਾਗਰੂਕ ਕਰਨ ਦੇ ਮੱਦੇਨਜ਼ਰ ਵਿਆਪਕ ਪ੍ਰਚਾਰ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਹਾਲਾਂਕਿ, ਜੇਕਰ ਕੋਈ ਵੀ ਅਜੇ ਤੱਕ ਵੋਟਰ ਵਜੋਂ ਰਜਿਸਟਰਡ ਨਹੀਂ ਹੈ, ਤਾਂ ਉਹ ਵੋਟਰ ਹੈਲਪਲਾਈਨ ਐਪ, ਐਨਵੀਐਸਪੀ ਰਾਹੀਂ ਜਾਂ ਬੀਐਲਓਜ਼ ਨਾਲ ਸੰਪਰਕ ਕਰਕੇ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਵਾ ਸਕਦਾ ਹੈ ਅਤੇ ਵੋਟਰ ਸੂਚੀਆਂ ਦੀ ਲਗਾਤਾਰ ਸੁਧਾਈ ਦੇ ਹਿੱਸੇ ਵਜੋਂ ਉਨ੍ਹਾਂ ਦੀਆਂ ਅਰਜ਼ੀਆਂ ‘ਤੇ ਕਾਰਵਾਈ ਕੀਤੀ ਜਾਵੇਗੀ।

ਡਾ. ਰਾਜੂ ਨੇ ਸਿਆਸੀ ਪਾਰਟੀਆਂ ਨੂੰ ਈ-ਈਪੀਆਈਸੀ ਦੇ ਪ੍ਰਬੰਧਾਂ ਬਾਰੇ ਜਾਣੂ ਕਰਵਾਇਆ, ਜਿਸ ਵਿੱਚ ਉਹ ਅਪਲਾਈ ਕਰਨ ਉਪਰੰਤ 15 ਦਿਨਾਂ ਦੇ ਅੰਦਰ ਈ-ਈਪੀਆਈਸੀ ਪ੍ਰਾਪਤ ਕਰ ਸਕਦੇ ਹਨ। ਈ-ਈਪੀਆਈਸੀ ਈਪੀਆਈਸੀ ਜਿੰਨਾ ਹੀ ਬਿਹਤਰ ਹੈ।

ਸੀ.ਈ.ਓ. ਨੇ ਹਰੇਕ ਸਿਆਸੀ ਪਾਰਟੀ ਨੂੰ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ- 2022 ਬਾਰੇ ਉਨਾਂ ਦੀਆਂ ਪਰੇਸ਼ਾਨੀਆਂ ਅਤੇ ਲੋੜਾਂ ਬਾਰੇ ਪੁੱਛਿਆ।

ਇਸ ਦੌਰਾਨ ਰਾਜਨੀਤਿਕ ਪਾਰਟੀਆਂ ਨੇ ਪੰਜਾਬ ਵਿਧਾਨ ਸਭਾ ਚੋਣਾਂ -2022 ਦੀਆਂ ਤਿਆਰੀਆਂ ਦੀ ਗਤੀ ‘ਤੇ ਤਸੱਲੀ ਪ੍ਰਗਟਾਈ ਅਤੇ ਉਨਾਂ ਨੇ ਆਪਣੀਆਂ ਪਰੇਸ਼ਾਨੀਆਂ ਨੂੰ ਸੀਈਓ ਨਾਲ ਸਾਂਝਾ ਕਰਨ ਦਾ ਭਰੋਸਾ ਦਿੱਤਾ।

ਕੋਵਿਡ-19 ਦਿਸ਼ਾ-ਨਿਰਦੇਸ਼

1. ਜਨਤਕ ਥਾਵਾਂ, ਕੰਮ ਵਾਲੀਆਂ ਥਾਵਾਂ ਅਤੇ ਆਵਾਜਾਈ ਦੌਰਾਨ ਚਿਹਰੇ ਦੇ ਮਾਸਕ ਪਹਿਨਣਾ ਲਾਜ਼ਮੀ ਹੈ।
2. ਜਨਤਕ ਥਾਵਾਂ ‘ਤੇ ਘੱਟੋ-ਘੱਟ 6 ਫੁੱਟ (2 ਗਜ ) ਦੀ ਦੂਰੀ ਬਣਾਈ ਰੱਖੋ।

3. ਵੱਧ ਤੋਂ ਵੱਧ 50 ਫੀਸਦ ਦੀ ਸਮਰੱਥਾ ਨਾਲ ਇੰਡੋਰ ਇੱਕਠਾਂ ਲਈ 500 ਵਿਅਕਤੀਆਂ ਅਤੇ ਬਾਹਰੀ ਇਕੱਠਾਂ ਲਈ 700 ਵਿਅਕਤੀਆਂ ਦੇ ਇਕੱਠ ਦੀ ਆਗਿਆ।

4. ਸਾਰੇ ਐਂਟਰੀ ਅਤੇ ਐਗਜ਼ਿਟ ਪੁਆਇੰਟਾਂ ਅਤੇ ਸਾਂਝੇ ਖੇਤਰਾਂ ‘ਤੇ ਥਰਮਲ ਸਕ੍ਰੀਨਿੰਗ, ਹੱਥ ਧੋਣ ਜਾਂ ਸੈਨੀਟਾਈਜਰ ਦਾ ਪ੍ਰਬੰਧ ਕੀਤਾ ਜਾਵੇਗਾ।

5. ਵੱਡੇ ਇਕੱਠ ਵਾਲੀਆਂ ਥਾਵਾਂ ਜਿਵੇਂ ਸਬਜੀ ਮੰਡੀ, ਅਨਾਜ ਮੰਡੀਆਂ, ਜਨਤਕ ਆਵਾਜਾਈ, ਪਾਰਕਾਂ, ਧਾਰਮਿਕ ਸਥਾਨਾਂ, ਮਾਲਜ਼, ਸ਼ਾਪਿੰਗ ਕੰਪਲੈਕਸ ਆਦਿ ਵਿੱਚ ਦਾਖਲੇ ਲਈ ਪੂਰੀ ਤਰਾਂ ਟੀਕਾਕਰਨ (ਦੂਜੀ ਖੁਰਾਕ) ਲਾਜ਼ਮੀ ਹੈ।

6. ਜਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਇਕੱਠ ਵਾਲੀਆਂ ਥਾਵਾਂ ‘ਤੇ ਲੋੜੀਂਦੀਆਂ ਟੀਕਾਕਰਨ ਟੀਮਾਂ ਤਾਇਨਾਤ ਕੀਤੀਆਂ ਜਾਣ।

7. ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੰਟੇਨਮੈਂਟ ਜੋਨ, ਬਫਰ ਜੋਨਾਂ ਦੀ ਤੁਰੰਤ ਸੂਚਨਾਵਾਂ ਅਤੇ ਸਖਤ ਘੇਰੇ ਦਾ ਨਿਯੰਤਰਣ ਕੀਤਾ ਜਾਣਾ ਚਾਹੀਦਾ ਹੈ।

8. ਕੋਵਿਡ ਫੈਲਾਅ ਸਬੰਧੀ ਸਹਿਮ ਅਤੇ ਗਲਤ ਜਾਣਕਾਰੀ ਨੂੰ ਘਟਾਉਣ ਲਈ ਲੋਕਾਂ ਦੀ ਸਮੂਲੀਅਤ।

ਸਬੰਧਤ ਦੰਡ ਵਿਧਾਨ

1. ਆਫਤ ਪ੍ਰਬੰਧਨ ਐਕਟ, 2005 ਦੇ ਅਪਰਾਧ ਅਤੇ ਜੁਰਮਾਨੇ ਦੀ ਧਾਰਾ 51-60

2. ਆਈਪੀਸੀ ਦੀ ਧਾਰਾ 188

3. ਮਹਾਂਮਾਰੀ ਰੋਗ ਐਕਟ, 1897 ਦੀ ਧਾਰਾ 3

4. ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ, ਸੀਆਰਪੀਸੀ, 1973 ਦੀ ਧਾਰਾ 144 ਦੇ ਉਪਬੰਧਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ।

5. ਗ੍ਰਹਿ ਮੰਤਰਾਲਾ ਅਤੇ ਸਿਹਤ ਵਿਭਾਗ ਵਲੋਂ ਜਾਰੀ ਦੰਡਕਾਰੀ ਨਿਰਦੇਸ਼

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Entertainment: ਨਾਨਾ ਪਾਟੇਕਰ ਪੰਜ ਤੱਤਾਂ ‘ਚ ਵਲੀਨ, ਦੇਰ ਰਾਤ ਰਾਜਕੀ ਸਨਮਾਨ ਨਾਲ ਹੋਇਆ ਅੰਤਿਮ ਸਸਕਾਰ

Entertainment: ਨਾਨਾ ਪਾਟੇਕਰ ਪੰਜ ਤੱਤਾਂ ‘ਚ ਵਲੀਨ, ਦੇਰ ਰਾਤ ਰਾਜਕੀ ਸਨਮਾਨ ਨਾਲ ਹੋਇਆ ਅੰਤਿਮ ਸਸਕਾਰ

by Ranjit Singh
1 month ago
0

Entertainment: ਨਾਨਾ ਪਾਟੇਕਰ ਪੰਜ ਤੱਤਾਂ 'ਚ ਵਲੀਨ, ਦੇਰ ਰਾਤ ਰਾਜਕੀ ਸਨਮਾਨ ਨਾਲ ਹੋਇਆ ਅੰਤਿਮ ਸਸਕਾਰ ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 