ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੋਤਾਹੀ ਦਾ ਮਾਮਲਾ- ਰਾਜਪਾਲ ਨੂੰ ਮਿਲਿਆ ਭਾਜਪਾ ਦਾ ਵਫਦ
ਗ੍ਰਹਿ ਮੰਤਰੀ ਤੇ ਡੀਜੀਪੀ ਪੰਜਾਬ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ
ਚੰਡੀਗੜ੍ਹ,6 ਜਨਵਰੀ(ਵਿਸ਼ਵ ਵਾਰਤਾ) ਪੰਜਾਬ ਭਾਜਪਾ ਦੇ ਵਫਦ ਨੇ ਅੱਜ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ । ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਭਾਜਪਾ ਸੂਬਾ ਪ੍ਰਧਾਨ ਅਸ਼ਵਿਨੀ ਸ਼ਰਮਾ ਨੇ ਕਿਹਾ ਕਿ ਵਫਦ ਨੇ ਰਾਜਪਾਲ ਨੂੰ ਮਿਲ ਕੇ ਉਹਨਾਂ ਸਾਹਮਣੇ ਗ੍ਰਹਿ ਮੰਤਰੀ ਤੇ ਡੀਜੀਪੀ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ।























