ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਲਾਪਰਵਾਹੀ ਮਾਮਲਾ ਦੀ ਸੁਪਰੀਮ ਕੋਰਟ ਵਿੱਚ ਹੋਈ ਸੁਣਵਾਈ
ਪੜ੍ਹੋ,ਸੁਪਰੀਮ ਕੋਰਟ ਨੇ ਕੀ ਸੁਣਾਇਆ ਫੈਸਲਾ
ਚੰਡੀਗੜ੍ਹ,7 ਜਨਵਰੀ(ਵਿਸ਼ਵ ਵਾਰਤਾ)-ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਹੋਈ ਲਾਪਰਵਾਹੀ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਹੈ। ਇਸ ਸੁਣਵਾਈ ਦੌਰਾਨ ਕੇਂਦਰ ਵੱਲੋਂ ਸੋਲਿਸਟਰ ਜਨਰਲ ਤੁਸ਼ਾਰ ਮਹਿਤਾ ਅਤੇ ਪੰਜਾਬ ਸਰਕਾਰ ਵੱਲੋਂ ਏਜੀ ਪਟਵਾਲੀਆ ਸ਼ਾਮਿਲ ਹੋਏ । ਕੇਂਦਰ ਨੇ ਪੰਜਾਬ ਸਰਕਾਰ ਦੇ ਜਾਂਚ ਵਿੱਚ ਅਸਮਰੱਥ ਹੋਣ ਦਾ ਹਵਾਲਾ ਦਿੰਦੇ ਹੋਏ ਜਾਂਚ ‘ਕੇਂਦਰੀ ਜਾਂਚ ਏਜੰਸੀ’ ਕੋਲੋਂ ਕਰਵਾਉਣ ਦੀ ਮੰਗ ਕੀਤੀ ਸੀ। ਮਾਮਲੇ ਦੀ ਸੁਣਵਾਈ ਚੀਫ ਜਸਟਿਸ ਆਫ ਇੰਡੀਆ ਐਨਵੀ ਰਮੰਨਾ,ਜਸਟਿਸ ਸੁਰਿਆਕਾਂਤ ਅਤੇ ਹਿਮਾ ਕੋਹਲੀ ਦੀ ਬੈਂਚ ਵੱਲੋਂ ਕੀਤੀ ਗਈ ਜਿਸ ਤੇ ਫੈਸਲਾ ਸੁਣਾਉਂਦੇ ਹੋਏ ਸੁਪਰੀਮ ਕੋਰਟ ਦੀ ਬੈਂਚ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਰਜਿਸਟਰਾਰ ਜਨਰਲ ਨੂੰ ਪ੍ਰਧਾਨ ਮੰਤਰੀ ਦੀ ਯਾਤਰਾ ਦੇ ਰਿਕਾਰਡਾਂ ਨੂੰ ਇਕੱਠਾ ਕਰਨ ਅਤੇ ਸੰਭਾਲਣ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕੇਂਦਰੀ ਅਤੇ ਸੂਬਾ ਏਜੰਸੀਆਂ ਨੂੰ ਰਜਿਸਟਰਾਰ ਜਨਰਲ ਨੂੰ ਸਹਿਯੋਗ ਕਰਨ ਅਤੇ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਨਿਰਦੇਸ਼ ਵੀ ਜਾਰੀ ਕੀਤੇ ਹਨ। ਸੁਪਰੀਮ ਕੋਰਟ ਵੱਲੋਂ ਜਾਰ ਹੁਕਮਾਂ ਅਨੁਸਾਰ ਇਸ ਮਾਮਲੇ ਵਿੱਚ ਡਾਇਰੈਕਟਰ ਜਨਰਲ ਆਫ਼ ਪੁਲਿਸ ਚੰਡੀਗੜ੍ਹ ਦੇ ਨਾਲ ਐਨਆਈਏ ਦਾ ਇੱਕ ਅਧਿਕਾਰੀ ਨੋਡਲ ਅਫ਼ਸਰ ਹੋਣਗੇ। ਇਸ ਮਾਮਲੇ ਦੀ ਅਗਲੀ ਸੁਣਵਾਈ ਸੋਮਵਾਰ ਨੂੰ ਹੋਵੇਗੀ।






















