ਮੁੱਖ ਮੰਤਰੀ ਚੰਨੀ ਦੇ ਘਰ ਵਿੱਚ ਕੋਰੋਨਾ ਨੇ ਦਿੱਤੀ ਦਸਤਕ!
ਪਰਿਵਾਰ ਦੇ ਤਿੰਨ ਮੈਂਬਰਾਂ ‘ਚ ਕੋਰੋਨਾ ਦੇ ਲੱਛਣ,ਮੁੱਖ ਮੰਤਰੀ ਸਮੇਤ ਸਾਰੇ ਪਰਿਵਾਰ ਦੇ ਹੋਏ ਟੈਸਟ
ਚੰਡੀਗੜ੍ਹ,8 ਜਨਵਰੀ (ਵਿਸ਼ਵ ਵਾਰਤਾ)-ਇਸ ਸਮੇਂ ਦੀ ਵੱਡੀ ਖਬਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪਰਿਵਾਰ ਤੋਂ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਮੱਖ ਮੰਤਰੀ ਦੇ ਪਰਿਵਾਰ ਦੇ 3 ਮੈਂਬਰ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ। ਜਿਸ ਵਿੱਚ ਉਹਨਾਂ ਦੀ ਪਤਨੀ, ਬੇਟਾ ਅਤੇ ਨੂੰਹ ਸ਼ਾਮਿਲ ਹਨ ਅਤੇ ਉਨ੍ਹਾਂ ਨੂੰ ਘਰ ਵਿੱਚ ਹੀ ‘ਇਕਾਂਤਵਾਸ’ ਕੀਤਾ ਗਿਆ ਹੈ। ਹਾਲਾਂਕਿ ਮੁੱਖ ਮੰਤਰੀ ਦਫਤਰ ਜਾਂ ਉਹਨਾਂ ਦੇ ਪਰਿਵਾਰ ਵੱਲੋਂ ਕਿਸੇ ਤਰ੍ਹਾਂ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਹੋਰ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਚੰਨੀ ਨੇ ਵੀ ਆਪਣਾ ਟੈਸਟ ਕਰਵਾਇਆ ਹੈ ਜਿਸ ਦੀ ਰਿਪੋਰਟ ਅੱਜ ਦੁਪਹਿਰ ਤਕ ਆਉਣ ਦੀ ਸੰਭਾਵਨਾ ਹੈ,ਅਤੇ ਉਹਨਾਂ ਨੇ ਵੀ ਆਪਣੇ ਆਪ ਨੂੂੰ ਇਕਾਂਤਵਾਸ ਕਰ ਲਿਆ ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਮੁੱਖ ਮੰਤਰੀ ਨੂੰ ਕੋਰੋਨਾ ਦੇ ਕੋਈ ਲੱਛਣ ਨਹੀਂ ਹਨ।





















