• Latest
  • Trending
ਭਾਜਪਾ-ਕਾਂਗਰਸ ਵਿਚਾਲੇ ‘ਗੁਪਤ ਸਮਝੌਤਾ’, ਭਾਜਪਾ ਦਾ ਮੇਅਰ ਬਣਾਉਣ ਲਈ ਜਾਣਬੁੱਝ ਕੇ ਵੋਟਿੰਗ ਤੋਂ ਦੂਰ ਰਹੇ ਕਾਂਗਰਸੀ ਕੌਂਸਲਰ : ਰਾਘਵ ਚੱਢਾ

ਭਾਜਪਾ-ਕਾਂਗਰਸ ਵਿਚਾਲੇ ‘ਗੁਪਤ ਸਮਝੌਤਾ’, ਭਾਜਪਾ ਦਾ ਮੇਅਰ ਬਣਾਉਣ ਲਈ ਜਾਣਬੁੱਝ ਕੇ ਵੋਟਿੰਗ ਤੋਂ ਦੂਰ ਰਹੇ ਕਾਂਗਰਸੀ ਕੌਂਸਲਰ : ਰਾਘਵ ਚੱਢਾ

5 years ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

14 minutes ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

40 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

47 minutes ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

54 minutes ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

1 hour ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

1 hour ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

2 hours ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

3 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

3 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਜਪਾ-ਕਾਂਗਰਸ ਵਿਚਾਲੇ ‘ਗੁਪਤ ਸਮਝੌਤਾ’, ਭਾਜਪਾ ਦਾ ਮੇਅਰ ਬਣਾਉਣ ਲਈ ਜਾਣਬੁੱਝ ਕੇ ਵੋਟਿੰਗ ਤੋਂ ਦੂਰ ਰਹੇ ਕਾਂਗਰਸੀ ਕੌਂਸਲਰ : ਰਾਘਵ ਚੱਢਾ

January 8, 2022
in ਸਿਆਸੀ, ਖਬਰਾਂ, ਪੰਜਾਬ
ਭਾਜਪਾ-ਕਾਂਗਰਸ ਵਿਚਾਲੇ ‘ਗੁਪਤ ਸਮਝੌਤਾ’, ਭਾਜਪਾ ਦਾ ਮੇਅਰ ਬਣਾਉਣ ਲਈ ਜਾਣਬੁੱਝ ਕੇ ਵੋਟਿੰਗ ਤੋਂ ਦੂਰ ਰਹੇ ਕਾਂਗਰਸੀ ਕੌਂਸਲਰ : ਰਾਘਵ ਚੱਢਾ

BIG NEWS

ਚੰਡੀਗੜ੍ਹ ਮੇਅਰ ਦੀ ਚੋਣ ‘ਚ ਭਾਜਪਾ ਨੇ ਕੀਤੀ ਲੋਕਤੰਤਰ ਦੀ ਹੱਤਿਆ: ਜਰਨੈਲ ਸਿੰਘ

-ਕਿਹਾ, ਭਾਜਪਾ ਨੇ ‘ਆਪ’ ਦੀ ਇੱਕ ਵੋਟ ਨੂੰ ਜ਼ਬਰਦਸਤੀ ਰੱਦ ਕਰਕੇ ਆਪਣੀ ਪਾਰਟੀ ਦਾ ਮੇਅਰ ਬਣਾ ਕੇ ਜਨਤਾ ਦੇ ‘ਫਤਵੇ’ ਦਾ ਕੀਤਾ ਅਪਮਾਨ

ਭਾਜਪਾ-ਕਾਂਗਰਸ ਵਿਚਾਲੇ ‘ਗੁਪਤ ਸਮਝੌਤਾ’, ਭਾਜਪਾ ਦਾ ਮੇਅਰ ਬਣਾਉਣ ਲਈ ਜਾਣਬੁੱਝ ਕੇ ਵੋਟਿੰਗ ਤੋਂ ਦੂਰ ਰਹੇ ਕਾਂਗਰਸੀ ਕੌਂਸਲਰ : ਰਾਘਵ ਚੱਢਾ

– ‘ਆਪ’ ਆਗੂ ਨੇ ਪੰਜਾਬ ਦੇ ਲੋਕਾਂ ਨੂੰ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀਆਂ ਦੇ ‘ਗੁਪਤ ਸਮਝੌਤੇ’ ਤੋਂ ਸੁਚੇਤ ਰਹਿਣ ਦੀ ਵੀ ਕੀਤੀ ਅਪੀਲ

ਚੰਡੀਗੜ੍ਹ, 8 ਜਨਵਰੀ(ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਅਤੇ ਚੰਡੀਗੜ੍ਹ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਭਾਜਪਾ ’ਤੇ ਚੰਡੀਗੜ੍ਹ ਦੇ ਮੇਅਰ ਦੀ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਸ਼ਹਿਰ ਵਾਸੀਆਂ ਨੇ ਆਮ ਆਦਮੀ ਪਾਰਟੀ ਨੂੰ ਸਭ ਤੋਂ ਵੱਧ 14 ਸੀਟਾਂ ’ਤੇ ਜੇਤੂ ਬਣਾਇਆ ਸੀ। ਮੇਅਰ ਦੀ ਚੋਣ ਵਿੱਚ ‘ਆਪ’ ਦੀ ਜਿੱਤ ਯਕੀਨੀ ਸੀ, ਪਰ ਭਾਜਪਾ ਨੇ ਜਾਣਬੁੱਝ ਕੇ ਜਨਤਾ ਦੇ ‘ਫਤਵੇ’ ਦਾ ਅਪਮਾਨ ਕਰਦੇ ਹੋਏ ਆਮ ਆਦਮੀ ਪਾਰਟੀ ਦੀ ਇੱਕ ਵੋਟ ਰੱਦ ਕਰਵਾ ਕੇ ਧੱਕੇ ਨਾਲ ਆਪਣਾ ਮੇਅਰ ਐਲਾਨ ਦਿੱਤਾ।
ਅੱਜ ਇੱਥੇ ਪਾਰਟੀ ਹੈੱਡਕੁਆਰਟਰ ਵਿਖੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਜਰਨੈਲ ਸਿੰਘ ਨੇ ਕਿਹਾ ਕਿ ਚੰਡੀਗੜ੍ਹ ਦੇ ਮੇਅਰ ਲਈ ਹੋਈਆਂ ਚੋਣਾਂ ਤੋਂ ਸਾਫ਼ ਜ਼ਾਹਰ ਹੋ ਗਿਆ ਹੈ ਕਿ ਮੇਅਰ ਚੋਣਾਂ ਵਿੱਚ ‘ਆਪ’ ਨੂੰ ਹਰਾਉਣ ਲਈ ਭਾਜਪਾ ਅਤੇ ਕਾਂਗਰਸ ਵਿਚਾਲੇ ਅੰਦਰੂਨੀ ਸਮਝੌਤਾ ਹੋਇਆ ਹੈ। ਨਿਗਮ ਚੋਣਾਂ ਵਿੱਚ ਸਿਰਫ਼ 12 ਸੀਟਾਂ ਜਿੱਤਣ ਤੋਂ ਬਾਅਦ ਭਾਜਪਾ ਨੇ ਕਾਂਗਰਸ ਪਾਰਟੀ ਦੇ ਇੱਕ ਕੌਂਸਲਰ ਨੂੰ ਪਾਰਟੀ ਵਿੱਚ ਸ਼ਾਮਲ ਕਰ ਲਿਆ। ਸੰਸਦ ਮੈਂਬਰ ਦੀ ਇੱਕ ਵੋਟ ਸ਼ਾਮਲ ਕਰਕੇ ਭਾਜਪਾ ਦੀ ਵੋਟ ਦਾ ਅੰਕੜਾ 14 ਤੱਕ ਪਹੁੰਚ ਗਿਆ ਅਤੇ ਇਹਨਾਂ 14 ਵੋਟਾਂ ਨਾਲ ‘ਆਪ’ ਦੀਆਂ 14 ਵੋਟਾਂ ਦੀ ਬਰਾਬਰੀ ਕਰ ਲਈ। ਪਰ ਭਾਜਪਾ ਨੇ ਸਾਰੇ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਜ਼ਬਰਦਸਤੀ ਆਪਣੇ ਉਮੀਦਵਾਰ ਨੂੰ ਮੇਅਰ ਬਣਾ ਦਿੱਤਾ।
ਉਨ੍ਹਾਂ ਕਿਹਾ ਕਿ ਭਾਜਪਾ ਨੇ ਮੇਅਰ ਦੀ ਚੋਣ ਵਿੱਚ ਲੋਕਤੰਤਰ ਦੀ ਮਰਿਆਦਾ ਨੂੰ ਢਾਹ ਲਾ ਕੇ ਬਹੁਤ ਹੀ ਸ਼ਰਮਨਾਕ ਕਾਰਾ ਕੀਤਾ ਹੈ। ਉਨ੍ਹਾਂ ਚੰਡੀਗੜ੍ਹ ਦੇ ਅਧਿਕਾਰੀਆਂ ’ਤੇ ਭਾਜਪਾ ਦੀ ਮਦਦ ਕਰਨ ਦਾ ਦੋਸ਼ ਵੀ ਲਾਇਆ। ਉਨ੍ਹਾਂ ਚੇਤਾਵਨੀ ਦਿੱਤੀ ਕਿ ਮੇਅਰ ਦੀ ਚੋਣ ਦੀ ਨਿਰਪੱਖਤਾ ਨੂੰ ਬਰਕਰਾਰ ਰੱਖਣ ਲਈ ਵੋਟਾਂ ਦੀ ਮੁੜ ਗਿਣਤੀ ਕਰਵਾਈ ਜਾਵੇ ਅਤੇ ਮੇਅਰ ਦੀ ਮੁੜ ਚੋਣ ਕਰਵਾਈ ਜਾਵੇ। ਜੇਕਰ ਅਜਿਹਾ ਨਾ ਹੋਇਆ ਤਾਂ ਆਮ ਆਦਮੀ ਪਾਰਟੀ ਕਾਨੂੰਨੀ ਕਾਰਵਾਈ ਕਰੇਗੀ।
ਇਸ ਮੌਕੇ ‘ਆਪ’ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਅਤੇ ਦਿੱਲੀ ਤੋਂ ਪਾਰਟੀ ਦੇ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਅੱਜ ਇਹ ਸਪੱਸ਼ਟ ਹੋ ਗਿਆ ਹੈ ਕਿ ਭਾਜਪਾ ਨੇ ਮੇਅਰ ਦੀ ਚੋਣ ਭਾਜਪਾ ਅਤੇ ਕਾਂਗਰਸ ਦੇ ‘ਗੁਪਤ ਗਠਜੋੜ’ ਦੇ ਆਧਾਰ ‘ਤੇ ਲੜੀ ਸੀ। ਦੋਵਾਂ ਪਾਰਟੀਆਂ ਨੇ ‘ਆਪ’ ਨੂੰ ਮੇਅਰ ਦੀ ਦੌੜ ‘ਚੋਂ ਬਾਹਰ ਰੱਖਣ ਲਈ ‘ਗੁਪਤ ਸਮਝੌਤਾ’ ਕੀਤਾ ਅਤੇ ਜਾਣਬੁੱਝ ਕੇ ‘ਆਪ’ ਦੇ ਇਕ ਕੌਂਸਲਰ ਦੀ ਵੋਟ ਰੱਦ ਕਰਵਾ ਕੇ ਭਾਜਪਾ ਨੇ ਆਪਣਾ ਮੇਅਰ ਬਣਾ ਦਿੱਤਾ। ਉਨ੍ਹਾਂ ਕਿਹਾ ਕਿ ਭਾਜਪਾ ਅਤੇ ਕਾਂਗਰਸ ਨੂੰ ‘ਆਪ’ ਦਾ ਮੇਅਰ ਬਣਨਾ ਬਰਦਾਸ਼ਤ ਨਹੀਂ ਸੀ। ਇਸੇ ਲਈ ‘ਗੁਪਤ ਸਮਝੌਤੇ’ ਤਹਿਤ ਕਾਂਗਰਸ ਨੂੰ ਮੇਅਰ ਚੋਣਾਂ ਵਿੱਚ ਹਿੱਸਾ ਨਹੀਂ ਲੈਣ ਦਿੱਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਕੌਂਸਲਰਾਂ ਨੂੰ ਇਤਰਾਜ਼ ਉਠਾਉਣ ਲਈ ਬੋਲਣ ਤੱਕ ਨਹੀਂ ਦਿੱਤਾ ਗਿਆ। ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਜਿਸ ਵਿਅਕਤੀ ਨੂੰ ਮੇਅਰ ਦੀ ਚੋਣ ਲਈ ਪ੍ਰੀਜ਼ਾਈਡਿੰਗ ਅਫ਼ਸਰ ਬਣਾਇਆ ਗਿਆ ਸੀ, ਉਹ ਭਾਜਪਾ ਦਾ ਹੀ ਕੌਂਸਲਰ ਸੀ। ਇਸ ਦੇ ਨਾਲ ਹੀ ਮੇਅਰ ਦੀ ਚੋਣ ਦੀ ਨਿਗਰਾਨੀ ਕਰ ਰਹੇ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਵੀ ਭਾਜਪਾ ਨੂੰ ਮੇਅਰ ਬਣਾਉਣ ਲਈ ਪੂਰੀ ਵਾਹ ਲਾ ਰਹੇ ਸਨ ਅਤੇ ਭਾਜਪਾ ਦੀ ਮਦਦ ਕਰ ਰਹੇ ਸਨ।
‘ਆਪ’ ਆਗੂਆਂ ਨੇ ਸ਼ੱਕ ਜ਼ਾਹਰ ਕੀਤਾ ਕਿ ਇਹ ਸਿਆਸੀ ਪਾਰਟੀਆਂ ‘ਆਪ’ ਨੂੰ ਪੰਜਾਬ ਵਿੱਚ ਸਰਕਾਰ ਬਣਾਉਣ ਤੋਂ ਰੋਕਣ ਲਈ ਇਸੇ ਤਰ੍ਹਾਂ ਦਾ ‘ਗੁਪਤ ਸਮਝੌਤਾ’ ਕਰ ਸਕਦੀਆਂ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਵੀ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਇਸੇ ਤਰ੍ਹਾਂ ‘ਗੁਪਤ ਸਮਝੌਤੇ’ ਤਹਿਤ ‘ਆਪ’ ਨੂੰ ਸਰਕਾਰ ਬਣਾਉਣ ਤੋਂ ਰੋਕਣ ਦੀ ਨਾਕਾਮ ਕੋਸ਼ਿਸ਼ ਕਰ ਸਕਦੇ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਸਮਝਦਾਰੀ ਨਾਲ ਪਾਉਣ, ਕਿਉਂਕਿ ਕਾਂਗਰਸ ਨੂੰ ਮਿਲੀ ਵੋਟ ਭਾਜਪਾ ਦੇ ਖਾਤੇ ਵਿੱਚ ਜਾਵੇਗੀ ਅਤੇ ਇਸ ਦਾ ਲਾਭ ਭਾਜਪਾ ਨੂੰ ਹੀ ਹੋਵੇਗਾ। ‘ਆਪ’ ਭ੍ਰਿਸ਼ਟਾਚਾਰ ਅਤੇ ਧੱਕੇਸ਼ਾਹੀ ਵਿਰੁੱਧ ਆਪਣੀ ਲੜਾਈ ਸੜਕ ਤੋਂ ਲੈਕੇ ਸਦਨ ਤੱਕ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਉਹ ਚੰਡੀਗੜ੍ਹ ਮੇਅਰ ਦੇ ਮਾਮਲੇ ਵਿੱਚ ਅਦਾਲਤ ਦਾ ਬੂਹਾ ਖੜਕਾ ਕੇ ਕਾਨੂੰਨੀ ਲੜਾਈ ਲੜੀ ਜਾਵੇਗੀ। ਇਸ ਮੌਕੇ ‘ਆਪ’ ਦੇ ਦਿੱਲੀ ਤੋਂ ਵਿਧਾਇਕ ਵਿਨੈ ਮਿਸ਼ਰਾ ਵੀ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

by Ranjit Singh
November 13, 2026
0

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ 'ਤੇ ਪਹਿਲੇ ਹੀ ਓਵਰ 'ਚ ਲੱਗੇ ਤਿੰਨ ਵੱਡੇ ਝਟਕੇ ਚੰਡੀਗੜ੍ਹ, 13 ਨਵੰਬਰ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

by Ranjit Singh
November 13, 2026
0

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

Most Popular

National: ਦੁਸਹਿਰੇ ਮੌਕੇ ਪੂਰਬੀ ਦਿੱਲੀ ’ਚ ਟ੍ਰੈਫਿਕ ਐਡਵਾਈਜ਼ਰੀ ਜਾਰੀ, ਕਈ ਥਾਵਾਂ ’ਤੇ ਰੂਟ ਡਾਇਵਰਟ

National: ਦੁਸਹਿਰੇ ਮੌਕੇ ਪੂਰਬੀ ਦਿੱਲੀ ’ਚ ਟ੍ਰੈਫਿਕ ਐਡਵਾਈਜ਼ਰੀ ਜਾਰੀ, ਕਈ ਥਾਵਾਂ ’ਤੇ ਰੂਟ ਡਾਇਵਰਟ

by Ranjit Singh
3 weeks ago
0

National: ਦੁਸਹਿਰੇ ਮੌਕੇ ਪੂਰਬੀ ਦਿੱਲੀ ’ਚ ਟ੍ਰੈਫਿਕ ਐਡਵਾਈਜ਼ਰੀ ਜਾਰੀ, ਕਈ ਥਾਵਾਂ ’ਤੇ ਰੂਟ ਡਾਇਵਰਟ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 