• Latest
  • Trending
ਕਾਂਗਰਸ ਅਤੇ ਬਾਦਲਾਂ ਨੇ ਸਰਕਾਰੀ ਯੂਨੀਵਰਸਟੀਆਂ, ਕਾਲਜਾਂ ਤੇ ਸਕੂਲਾਂ ਨੂੰ ਗਿਣੀ-ਮਿੱਥੀ ਸਾਜਿਸ਼ ਨਾਲ ਤਬਾਹੀ ਵੱਲ ਧੱਕਿਆ: ਹਰਪਾਲ ਸਿੰਘ ਚੀਮਾ

ਕਾਂਗਰਸ ਅਤੇ ਬਾਦਲਾਂ ਨੇ ਸਰਕਾਰੀ ਯੂਨੀਵਰਸਟੀਆਂ, ਕਾਲਜਾਂ ਤੇ ਸਕੂਲਾਂ ਨੂੰ ਗਿਣੀ-ਮਿੱਥੀ ਸਾਜਿਸ਼ ਨਾਲ ਤਬਾਹੀ ਵੱਲ ਧੱਕਿਆ: ਹਰਪਾਲ ਸਿੰਘ ਚੀਮਾ

5 years ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

14 minutes ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

40 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

47 minutes ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

54 minutes ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

1 hour ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

1 hour ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

2 hours ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

3 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

3 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਂਗਰਸ ਅਤੇ ਬਾਦਲਾਂ ਨੇ ਸਰਕਾਰੀ ਯੂਨੀਵਰਸਟੀਆਂ, ਕਾਲਜਾਂ ਤੇ ਸਕੂਲਾਂ ਨੂੰ ਗਿਣੀ-ਮਿੱਥੀ ਸਾਜਿਸ਼ ਨਾਲ ਤਬਾਹੀ ਵੱਲ ਧੱਕਿਆ: ਹਰਪਾਲ ਸਿੰਘ ਚੀਮਾ

January 8, 2022
in ਸਿਆਸੀ, ਖਬਰਾਂ, ਪੰਜਾਬ
ਕਾਂਗਰਸ ਅਤੇ ਬਾਦਲਾਂ ਨੇ ਸਰਕਾਰੀ ਯੂਨੀਵਰਸਟੀਆਂ, ਕਾਲਜਾਂ ਤੇ ਸਕੂਲਾਂ ਨੂੰ ਗਿਣੀ-ਮਿੱਥੀ ਸਾਜਿਸ਼ ਨਾਲ ਤਬਾਹੀ ਵੱਲ ਧੱਕਿਆ: ਹਰਪਾਲ ਸਿੰਘ ਚੀਮਾ

ਕਾਂਗਰਸ ਅਤੇ ਬਾਦਲਾਂ ਨੇ ਸਰਕਾਰੀ ਯੂਨੀਵਰਸਟੀਆਂ, ਕਾਲਜਾਂ ਤੇ ਸਕੂਲਾਂ ਨੂੰ ਗਿਣੀ-ਮਿੱਥੀ ਸਾਜਿਸ਼ ਨਾਲ ਤਬਾਹੀ ਵੱਲ ਧੱਕਿਆ: ਹਰਪਾਲ ਸਿੰਘ ਚੀਮਾ

7ਵਾਂ ਪੇ-ਕਮਿਸ਼ਨ ਲਾਗੂ ਕਰਨ ਅਤੇ ਤਰਕਹੀਣ ਡੀਲਿੰਕਿੰਗ ਨੂੰ ਰੱਦ ਕਰਾਉਣ ਲਈ ਵਿਰੋਧੀ ਧਿਰ ਦੇ ਨੇਤਾ ਚੀਮਾ ਨੂੰ ਮਿਲਿਆ ਪੰਜਾਬੀ ਯੂਨੀਵਰਸਿਟੀ ਦਾ ਵਫ਼ਦ

ਚੰਡੀਗੜ੍ਹ, 8 ਜਨਰਵੀ(ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸਰਕਾਰੀ ਸਿੱਖਿਆ ਦੇ ਖੇਤਰ ‘ਚ ਸੂਬੇ ਦੀ ਤਰਸਯੋਗ ਹਾਲਤ ਬਾਰੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਸੱਤਾਧਾਰੀ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀਆਂ ਯੂਨੀਵਰਸਿਟੀਆਂ, ਕਾਲਜਾਂ , ਸਕੂਲਾਂ ਅਤੇ ਹੋਰ ਸਰਕਾਰੀ ਸਿੱਖਿਆ ਸੰਸਥਾਵਾਂ ਨੂੰ ਸੋਚੀ-ਸਮਝੀ ਸਾਜਿਸ਼ ਤਹਿਤ ਤਬਾਹੀ ਵੱਲ ਧੱਕਿਆ ਹੈ। ਚੀਮਾ ਨੇ ਇਹ ਪ੍ਰਤੀਕਿਰਿਆ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਇੱਕ ਵਫ਼ਦ ਨਾਲ ਮੁਲਾਕਾਤ ਕਰਨ ਸਮੇਂ ਪ੍ਰਗਟ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਨੂੰ ਪੰਜਾਬ ਦੀਆਂ ਯੂਨੀਵਰਸਟੀਆਂ ਅਤੇ ਕਾਲਜਾਂ ‘ਚ ਯੂ.ਜੀ.ਸੀ. ਦੇ ਨਵੇਂ ਪੇ-ਸਕੇਲ ਤੁਰੰਤ ਲਾਗੂ ਕਰਨ ਦੀ ਅਪੀਲ ਕੀਤੀ।
ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕੇਂਦਰ ਦੇ ਸੱਤਵੇਂ ਪੇ ਕਮਿਸ਼ਨ ਦੀਆਂ ਜਨਵਰੀ 2016 ਦੀਆਂ ਸਿਫ਼ਾਰਿਸ਼ਾਂ ਹੋਰਨਾਂ ਰਾਜਾਂ ਦੀਆਂ ਸਰਕਾਰਾਂ ਵਲੋਂ ਸਾਲ 2018 ਤੋਂ ਹੀ ਲਾਗੂ ਕੀਤੀਆਂ ਜਾ ਚੁਕੀਆਂ ਹਨ। ਪਰ ਪੰਜਾਬ ਸਰਕਾਰ ਨੇ 4 ਸਾਲ ਬੀਤਣ ਦੇ ਬਾਵਜੂਦ ਇਹ ਨਵੇਂ ਤਨਖਾਹ ਸਕੇਲ ਪੰਜਾਬ ਦੀਆਂ ਯੂਨੀਵਰਸਟੀਆਂ ਅਤੇ ਕਾਲਜਾਂ ‘ਚ ਲਾਗੂ ਨਹੀਂ ਕੀਤੇ। ਜਿਸ ਕਾਰਨ ‘ਗੁਰੂ’ ਦਾ ਰੁਤਬਾ ਹਾਸਲ ਪ੍ਰੋਫੈਸਰਾਂ/ਲੈਕਚਰਾਰਾਂ ਦੇ ਮਨੋਬਲ ਨੂੰ ਸਿੱਧੀ ਸੱਟ ਲਗ ਰਹੀ ਹੈ ਅਤੇ ਇਸ ਦਾ ਬੁਰਾ ਪ੍ਰਭਾਵ ਸਮੁੱਚੇ ਸਿੱਖਿਆ ਖੇਤਰ ਉਤੇ ਪੈ ਰਿਹਾ ਹੈ।
ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ,‘‘ਵੱਡੀਆਂ- ਵੱਡੀਆਂ ਗੱਲਾਂ ਕਰਨ ਵਾਲੇ ਮੁੱਖ ਮੰਤਰੀ ਚੰਨੀ ਅਤੇ ਪ੍ਰਗਟ ਸਿੰਘ ਵੀ ਕੈਪਟਨ ਅਮਰਿੰਦਰ ਸਿੰਘ ਵਾਂਗ ਸੂਬੇ ਦੀ ਮੁਢਲੀ ਅਤੇ ਉੱਚ-ਸਿੱਖਿਆ ਪ੍ਰਣਾਲੀ ਬਾਰੇ ਗੰਭੀਰ ਨਹੀਂ ਹਨ। ਪੰਜਾਬ ਲਈ ਇਸ ਤੋਂ ਸ਼ਰਮ ਵਾਲੀ ਗੱਲ ਕੀ ਹੋਰ ਸਕਦੀ ਹੈ ਕਿ ਗਵਾਂਢੀ ਸੂਬੇ ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵੱਲੋਂ ਆਪਣੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਪ੍ਰੋਫ਼ੈਸਰਾਂ ਲਈ ਕੇਂਦਰ ਦਾ ਸੱਤਵਾਂ ਪੇ-ਸਕੇਲ ਲਾਗੂ ਕਰ ਦਿੱਤਾ ਗਿਆ,ਇਥੋਂ ਤੱਕ ਕਿ ਇਸ ਤਰ੍ਹਾਂ ਦੇ ਹਰ ਪ੍ਰਸ਼ਾਸਨਿਕ ਫੈਂਸਲੇ ਲਈ ਪੰਜਾਬ ਦੇ ਕਦਮ-ਚਿਨ੍ਹਾਂ ‘ਤੇ ਚਲਣ ਵਾਲੇ ਹਿਮਾਚਲ ਪ੍ਰਦੇਸ਼ ਨੇ ਵੀ ਆਪਣੇ ਕਾਲਜਾਂ- ਯੂਨੀਵਰਸਿਟੀਆਂ ਦੇ ਅਧਿਆਪਿਕਾਂ ਦਾ ਸਨਮਾਨ ਕਰਦਿਆਂ ਚਾਲੂ ਜਨਵਰੀ ਮਹੀਨੇ ਤੋਂ ਸੱਤਵਾਂ ਪੇ-ਸਕੇਲ ਲਾਗੂ ਕਰਨ ਦਾ ਫੈਂਸਲਾ ਕਰ ਲਿਆ ਹੈ। ਜਦੋਂ ਹਿਮਾਚਲ ਪ੍ਰਦੇਸ਼ ਵੀ ਇਹ ਫੈਂਸਲਾ ਲਾਗੂ ਕਰਨ ‘ਚ ਪੰਜਾਬ ਨੂੰ ਪਿਛਾੜ ਗਿਆ ਤਾਂ ਇਹ ਪੰਜਾਬ ਸਰਕਾਰ ਦੇ ਮੂੰਹ ‘ਤੇ ਕਰਾਰੀ ਚਪੇੜ ਹੈ।’’
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਸੱਤਵਾਂ ਤਨਖ਼ਾਹ ਕਮਿਸ਼ਨ ਲਾਗੂ ਨਾ ਕੀਤੇ ਜਾਣ ਕਾਰਨ ਪੰਜਾਬ ਦੀਆਂ ਸਾਰੀਆਂ ਯੂਨੀਵਰਸਟੀਆਂ ਅਤੇ ਕਾਲਜਾਂ ਦੇ ਅਧਿਆਪਕ ਲੰਮੇ ਸਮੇਂ ਤੋਂ ਆਪਣੇ ਹੱਕਾਂ ਲਈ ਭੁੱਖ ਹੜਤਾਲ, ਮਰਨ ਵਰਤ, ਰੋਸ ਮੁਜ਼ਾਹਰੇ ਕਰ ਰਹੇ ਹਨ, ਪਰ ਪੰਜਾਬ ਸਰਕਾਰ ਦਾ ਉਨ੍ਹਾਂ ਵੱਲ ਕੋਈ ਧਿਆਨ ਨਹੀਂ, ਜਿਸ ਤੇ ਇਹ ਸਿੱਧ ਹੁੰਦਾ ਹੈ ਕਿ ਪੰਜਾਬ ਸਰਕਾਰ ਉੱਚ ਸਿੱਖਿਆ ਨੂੰ ਬਚਾਉਣ ਲਈ ਕਿੰਨੀ ਕੁ ਗੰਭੀਰ ਹੈ।
ਹਰਪਾਲ ਸਿੰਘ ਚੀਮਾ ਨੇ ਪੰਜਾਬੀ ਯੂਨੀਵਰਸਿਟੀ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਪ੍ਰੋਫੈਸਰਾਂ/ਲੈਕਚਰਾਰਾਂ ਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਆਮ ਆਦਮੀ ਪਾਰਟੀ ਹਰ ਫਰੰਟ ਤੇ ਆਪਣਾ ਯੋਗਦਾਨ ਦੇਵੇਗੀ, ਕਿਉਂਕਿ ਚੰਗੀ ਅਤੇ ਮਿਆਰੀ ਸਿੱਖਿਆ ਦੇਸ਼ ਦੇ ਬੱਚਿਆਂ ਨੂੰ ਪ੍ਰਦਾਨ ਕਰਨਾ ‘ਆਪ’ ਦਾ ਮੁੱਖ ਮੰਤਵ ਹੈ।
ਚੀਮਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੂਬੇ ਦੀਆਂ ਯੂਨੀਵਰਸਿਟੀਆਂ, ਕਾਲਜਾਂ ਅਤੇ ਹੋਰ ਸਰਕਾਰੀ ਸਿੱਖਿਆ ਸੰਸਥਾਵਾਂ ਨੂੰ ਕੇਂਦਰ ਸਰਕਾਰ ਦੇ ਸੱਤਵੇਂ ਤਨਖਾਹ ਕਮਿਸ਼ਨ ਨੂੰ ਤੁਰੰਤ ਲਾਗੂ ਕੀਤਾ ਜਾਵੇ ਅਤੇ ਤਰਕਹੀਣ ਤਰੀਕੇ ਨਾਲ ਲਾਗੂ ਕੀਤੀ ਡੀਲਿੰਕਿੰਗ ਪ੍ਰਣਾਲੀ ਵੀ ਖ਼ਤਮ ਕੀਤੀ ਜਾਵੇ । ਉਨ੍ਹਾਂ ਦਾਅਵਾ ਕੀਤਾ ਕਿ ਜੇ ਮੌਜ਼ੂਦਾ ਕਾਂਗਰਸ ਸਰਕਾਰ ਪੰਜਾਬੀ ਯੂਨੀਵਰਸਿਟੀ ਸਮੇਤ ਹੋਰਨਾਂ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਮਸਲੇ ਹੱਲ ਕਰਨ ਵਿੱਚ ਅਸਫ਼ਲ ਹੁੰਦੀ ਹੈ ਤਾਂ 2022 ਵਿੱਚ ਬਣਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਇਨਾਂ ਮਸਲਿਆਂ ਨੂੰ ਪਹਿਲ ਦੇ ਤੌਰ ’ਤੇ ਹੱਲ ਕਰੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

by Ranjit Singh
November 13, 2026
0

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ 'ਤੇ ਪਹਿਲੇ ਹੀ ਓਵਰ 'ਚ ਲੱਗੇ ਤਿੰਨ ਵੱਡੇ ਝਟਕੇ ਚੰਡੀਗੜ੍ਹ, 13 ਨਵੰਬਰ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

by Ranjit Singh
November 13, 2026
0

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

Most Popular

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
5 days ago
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 