ਬਰਗਾੜੀ ਮੋਰਚੇ ‘ਚ ਸ੍ਰੀ ਅੰਮ੍ਰਿਤਸਰ ਸਾਹਿਬ ਦੇ 8 ਸਿੰਘਾਂ ਨੇ ਦਿੱਤੀ ਗ੍ਰਿਫਤਾਰੀ
ਜੈਤੋ,9 ਜਨਵਰੀ (ਰਘੂਨਦੰਨ ਪਰਾਸ਼ਰ)ਸਾਲ 2015 ਨੂੰ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ, ਕੋਟਕਪੂਰਾ,ਗੋਲੀ ਕਾਂਡ ਗੁਝਰੂ ਗ੍ਰੰਥ ਸਾਹਿਬ ਜੀ ਦਾ ਇਨਸਾਫ ਲੈਣ ਲਈ ਬਰਗਾੜੀ ਮੋਰਚਾ 1 ਜੁਲਾਈ 2021 ਤੋਂ ਸ਼ੁਰੂ ਹੋ ਚੁਕਿਆ ਹੈ।ਇਹ ਮੋਰਚਾ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਚੜ੍ਹਦੀ ਕਲਾ ਵਿੱਚ ਚੱਲ ਰਿਹਾ ਹੈ।ਜਥੇ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਨੰਗਲ ਨੇ ਕੀਤੀ।ਅੱਜ ਜ਼ਿਲਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ 8 ਸਿੰਘਾਂ ਆਲਮਬੀਰ ਸਿੰਘ ,ਵਿਸਾਲਪ੍ਰੀਤ ਸਿੰਘ,ਸੁਖਬੀਰ ਸਿੰਘ,ਨਿਸ਼ਾਨ ਸਿੰਘ,ਗੁਰਮੀਤ ਸਿੰਘ ,ਜਗਜੀਤ ਸਿੰਘ,ਸੁਮੀਤਪਾਲ ਸਿੰਘ ਤੇ
ਗੁਰਜੰਟ ਸਿੰਘ ਨੇ ਸਿੱਖ ਸੰਗਤਾਂ ਸਮੇਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਤੋਂ ਅਰਦਾਸ ਬੇਨਤੀ ਕਰਕੇ ਜਥੇ ਦੇ ਰੂਪ ਵਿੱਚ ਚੱਲ ਕੇ ਮੋਰਚੇ ਵਾਲੇ ਸਥਾਨ ਦੇ ਨੇੜੇ ਦਾਣਾ ਮੰਡੀ ਵਿਖੇ ਗ੍ਰਿਫਤਾਰੀ ਦਿੱਤੀ।
ਜਥੇ ਨੂੰ ਸਿੱਖ ਇੰਟਰਨੈਸ਼ਨਲ ਲੀਡਰ ਸ੍ਰ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)
ਮੋਰਚੇ ਦੇ ਮੁੱਖ ਸੇਵਾਦਾਰ ਸ੍ਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਪ੍ਰਧਾਨ ਕਿਸਾਨ ਯੂਨੀਅਨ (ਅੰਮ੍ਰਿਤਸਰ)ਅਮਰੀਕ ਸਿੰਘ ਨੰਗਲ ਜ਼ਿਲ੍ਹਾ ਪ੍ਰਧਾਨ ਸ੍ਰੀ ਅੰਮ੍ਰਿਤਸਰ ਸਾਹਿਬ,ਇਕਬਾਲ ਸਿੰਘ ਸੰਧੂ ਬਰਗਾੜੀ, ਸੁਖਮੰਦਰ ਸਿੰਘ ਪੰਚਾਇਤ ਮੈਂਬਰ ਬਰਗਾੜੀ,ਗੁਰਪ੍ਰੀਤ ਸਿੰਘ ਲਾਡਬੰਜਾਰਾ,ਗੁਰਭਿੰਦਰ ਸਿੰਘ ਬਰਗਾੜੀ,ਗੁਰਲਾਲ ਸਿੰਘ ਦਬੜੀਖਾਨਾ,ਸੁਖਰਾਜ ਸਿੰਘ ਉਦੇਕਰਨ,ਜਗਤਾਰ ਸਿੰਘ ਦਬੜੀਖਾਨਾ,ਰਣਦੀਪ ਸਿੰਘ ਸੰਧੂ ਸੈਕਟਰੀ ਮਾਨ ਸਾਬ੍ਹ ਅਤੇ ਕੁਲਵਿੰਦਰ ਸਿੰਘ ਖਾਲਿਸਤਾਨੀ ਆਦਿ ਨੇ ਰਵਾਨਾ ਕੀਤਾ। ਸਟੇਜ ਦੀ ਸੇਵਾ ਗੁਰਦੀਪ ਸਿੰਘ ਢੁੱਡੀ ਜ਼ਿਲ੍ਹਾ ਪ੍ਰਧਾਨ ਫਰੀਦਕੋਟ ਨੇ ਸੁਚੱਜੇ ਢੰਗ ਨਾਲ ਨਿਭਾਈ।ਜਥੇ: ਦਰਸਨ ਸਿੰਘ ਦਲੇਰ,ਰਾਮ ਸਿੰਘ ਢੋਲਕੀ ਵਾਦਕ ਦੇ ਢਾਡੀ ਜਥੇ ਨੇ ਗੁਰ ਇਤਿਹਾਸ ਸੁਣਾ ਕੇ ਸੰਗਤਾ ਨੂੰ ਨਿਹਾਲ ਕੀਤਾ।























