• Latest
  • Trending
ਦਸ (10) ਮਾਰਚ ਨੂੰ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ : ਭਗਵੰਤ ਮਾਨ

ਦਸ (10) ਮਾਰਚ ਨੂੰ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ : ਭਗਵੰਤ ਮਾਨ

5 years ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

27 minutes ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

53 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

60 minutes ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

1 hour ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

2 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

2 hours ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

3 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

3 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦਸ (10) ਮਾਰਚ ਨੂੰ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ : ਭਗਵੰਤ ਮਾਨ

January 9, 2022
in ਸਿਆਸੀ, ਖਬਰਾਂ, ਪੰਜਾਬ
ਦਸ (10) ਮਾਰਚ ਨੂੰ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ : ਭਗਵੰਤ ਮਾਨ

-ਕਿਹਾ, ਪੰਜਾਬੀ ਨਵੀਂ ਇਬਾਰਤ ਲਿਖਣ ਲਈ ਬਿਨਾਂ ਡਰ, ਲਾਲਚ ਅਤੇ ਸਿਫ਼ਾਰਸ਼ ਤੋਂ ਕਰਨ ਆਪਣੇ ਵੋਟ ਦੇ ਹੱਕ ਦੀ ਵਰਤੋਂ

-ਪੰਜਾਬ ਵਾਸੀ ਨਫ਼ਰਤ ਦੀ ਰਾਜਨੀਤੀ ਕਰਨ ਵਾਲਿਆਂ ਤੋਂ ਜ਼ਰੂਰ ਸੁਚੇਤ ਰਹਿਣ

-ਕਮਿਸ਼ਨ ਦੀਆਂ ਹਿਦਾਇਤਾਂ ਅਤੇ ਫ਼ੈਸਲੇ ‘ਆਪ’ ਲਈ ਮਾਫ਼ਕ

ਦਸ (10) ਮਾਰਚ ਨੂੰ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ : ਭਗਵੰਤ ਮਾਨ

ਚੰਡੀਗੜ੍ਹ, 9 ਜਨਵਰੀ 2022( ਵਿਸ਼ਵ ਵਾਰਤਾ )-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ 10 ਮਾਰਚ ਨੂੰ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਅਤੇ ਇਸ ਤੋਂ ਬਾਅਦ ਕਿਸੇ ਵੀ ਵਿਅਕਤੀ ਨੂੰ ਧਰਨਾ ਲਾਉਣ ਦੀ ਲੋੜ ਨਹੀਂ ਪਵੇਗੀ, ਕਿਉਂਕਿ ਸਰਕਾਰੀ ਖ਼ਜ਼ਾਨੇ ਦੀ ਲੁੱਟ ਨੂੰ ਬੰਦ ਕੀਤਾ ਜਾਵੇਗਾ ਅਤੇ ਖ਼ਜ਼ਾਨੇ ਦਾ ਮੂੰਹ ਆਮ ਲੋਕਾਂ ਵੱਲ ਖੋਲ੍ਹਿਆ ਜਾਵੇਗਾ। ਮਾਨ ਨੇ ਪੰਜਾਬ ਵਾਸੀਆਂ ਨੂੰ ਨਵੀਂ ਇਬਾਰਤ ਲਿਖਣ ਲਈ ਬਿਨਾਂ ਕਿਸੇ ਡਰ, ਲਾਲਚ ਅਤੇ ਸਿਫ਼ਾਰਸ਼ ਤੋਂ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਵਾਸੀ ਨਫ਼ਰਤ ਦੀ ਰਾਜਨੀਤੀ ਕਰਨ ਵਾਲਿਆਂ ਤੋਂ ਜ਼ਰੂਰ ਸੁਚੇਤ ਰਹਿਣ। ਭਗਵੰਤ ਮਾਨ ਪੰਜਾਬ ਸਮੇਤ ਪੰਜ ਸੂਬਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾ ਦੀਆਂ ਤਾਰੀਖ਼ਾਂ ਦੇ ਐਲਾਨ ਤੋਂ ਬਾਅਦ ਐਤਵਾਰ ਨੂੰ ਚੰਡੀਗੜ੍ਹ ਦੇ ਪੀਪਲਜ਼ ਕਨਵੈੱਨਸ਼ਨ ਸੈਂਟਰ ਵਿੱਚ ਪੱਤਰਕਾਰਾਂ ਦੇ ਰੂਬਰੂ ਹੋਏ ਸਨ।

ਭਗਵੰਤ ਮਾਨ ਨੇ ਕਿਹਾ, ”ਆਮ ਆਦਮੀ ਪਾਰਟੀ ਪੂਰੀ ਤਨਦੇਹੀ ਨਾਲ ਚੋਣਾ ਲੜੇਗੀ। ਅਸੀਂ ਗਰੰਟੀ ਲੈਂਦੇ ਹਾਂ ਕਿ ਆਮ ਆਦਮੀ ਪਾਰਟੀ ਕੋਲ ਪੰਜਾਬ ਦੇ ਵਿਕਾਸ ਲਈ ਰੋਡਮੈਪ ਤਿਆਰ ਹੈ। ਇਕੱਲੇ- ਇਕੱਲੇ ਵਰਗ ਦੇ ਵਿਕਾਸ ਲਈ ਰੋਡਮੈਪ ਤਿਆਰ ਹੈ। ਰੋਡਮੈਪ ਬਾਰੇ ਸਮੇਂ- ਸਮੇਂ ਦੱਸਦੇ ਰਹਾਂਗੇ।” ਮਾਨ ਨੇ ਕਿਹਾ ਕਿ ਜੇ ਨੀਅਤ ਸਾਫ਼ ਹੋਵੇ ਤਾਂ ਖ਼ਜ਼ਾਨਾ ਭਰਿਆ ਜਾਂਦਾ ਹੈ। ਸਰਕਾਰੀ ਖ਼ਜ਼ਾਨੇ ਦੀ ਲੁੱਟ- ਘਸੁੱਟ ਬੰਦ ਕਰਕੇ ਖ਼ਜ਼ਾਨੇ ਨੂੰ ਭਰਿਆ ਜਾਵੇਗਾ ਅਤੇ ਖ਼ਜ਼ਾਨੇ ਦਾ ਮੂੰਹ ਲੋਕਾਂ ਦੀਆਂ ਸਹੂਲਤਾਂ ਲਈ ਖੋਲ੍ਹਿਆ ਜਾਵੇਗਾ। ਫਿਰ ਪੰਜਾਬ ਦਾ ਕੋਈ ਸਕੂਲ ਅਜਿਹਾ ਨਹੀਂ ਹੋਵੇਗਾ, ਜਿੱਥੇ ਅਧਿਆਪਕ ਨਾ ਹੋਵੇ। ਹਸਪਤਾਲ ਅਜਿਹਾ ਨਹੀਂ ਹੋਵੇਗਾ, ਜਿੱਥੇ ਡਾਕਟਰ, ਇਲਾਜ ਅਤੇ ਦਵਾਈ ਤੋਂ ਬਿਨਾਂ ਕਿਸੇ ਨੂੰ ਜਾਨ ਗੁਆਉਣੀ ਪਵੇ।

ਸੱਤਾਧਾਰੀ ਕਾਂਗਰਸ ਪਾਰਟੀ ਦੀ ਐਲਾਨਵਾਦੀ ਨੀਤੀ ‘ਤੇ ਹਮਲੇ ਕਰਦਿਆਂ ਭਗਵੰਤ ਮਾਨ ਨੇ ਦਾਅਵਾ ਕੀਤਾ, ”ਚੋਣਾ ਦਾ ਐਲਾਨ ਹੋਣ ‘ਤੇ ਪੰਜਾਬ ਦੇ ਲੋਕਾਂ ਨੇ ਪ੍ਰਮਾਤਮਾ ਦਾ ਸ਼ੁਕਰ ਮਨਾਇਆ ਕਿਉਂਕਿ ਹੁਣ ਉਨ੍ਹਾਂ ਨੂੰ ਨਵੇਂ ਐਲਾਨ, ਗੱਪਾਂ ਅਤੇ ਝੂਠੇ ਬੋਰਡ ਦੇਖਣ ਨੂੰ ਨਹੀਂ ਮਿਲਣਗੇ।” ਮਾਨ ਨੇ ਕਿਹਾ ਕਿ ‘ਆਪ’ ਦੀਆਂ ਚੋਣ ਰੈਲੀਆਂ ‘ਚ ਲੋਕ ਆਪ ਮੁਹਾਰੇ ਆ ਰਹੇ ਹਨ, ਜਦੋਂ ਕਿ ਦੂਜੀਆਂ ਪਾਰਟੀਆਂ ਨੂੰ ਇਕੱਠ ਕਰਨ ਲਈ ਬਹੁਤ ਕੁੱਝ ਹੋਰ ਕਰਨਾ ਪੈਂਦਾ ਹੈ, ਕਿਉਂਕਿ ਪੰਜਾਬ ਦੀ ਸੱਤਾ ਵਿੱਚ ਰਹਿੰਦਿਆਂ ਇਨ੍ਹਾਂ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਦੇ ਲੋਕਾਂ ਲਈ ਕੁੱਝ ਨਹੀਂ ਕੀਤਾ।

ਦੇਸ਼ ਦੇ ਚੋਣ ਕਮਿਸ਼ਨ ਵੱਲੋਂ ਪੰਜਾਬ ਚੋਣਾ ਦੇ ਐਲਾਨ ਦਾ ਜ਼ੋਰਦਾਰ ਸਵਾਗਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਚੋਣ ਪ੍ਰਚਾਰ ਦੌਰਾਨ ਚੋਣ ਕਮਿਸ਼ਨ ਦੀਆਂ ਹਿਦਾਇਤਾਂ ਅਤੇ ਫ਼ੈਸਲਿਆਂ ਦੀ ਪੂਰੀ ਇਮਾਨਦਾਰੀ ਨਾਲ ਪਾਲਣਾ ਕਰੇਗੀ, ਕਿਉਂਕਿ ਇਹ ਹਿਦਾਇਤਾਂ ‘ਆਪ’ ਲਈ ਮਾਫ਼ਕ ਹਨ। ਮਾਨ ਨੇ ਉਮੀਦ ਕੀਤੀ ਕਿ ਵਿਧਾਨ ਸਭਾ ਚੋਣਾ ਪੂਰੀ ਪਾਰਦਰਸ਼ਤਾ ਨਾਲ ਕਰਵਾਈਆਂ ਜਾਣਗੀਆਂ ਅਤੇ ਚੋਣ ਪ੍ਰਚਾਰ ਮੁੱਦਿਆਂ ਦੇ ਆਧਾਰਤ ਹੋਵੇਗਾ। ਪੰਜਾਬ ਵਾਸੀ ਨਫ਼ਰਤ ਅਤੇ ਧਰੁਵੀਕਰਨ ਦੀ ਰਾਜਨੀਤੀ ਕਰਨ ਵਾਲੀਆਂ ਪਾਰਟੀਆਂ ਤੋਂ ਸੁਚੇਤ ਰਹਿਣਗੇ ਅਤੇ ਭਾਈਚਾਰਕ ਸਾਂਝ ਨਹੀਂ ਤੋੜਨਗੇ।

ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ, ”ਲੱਖਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਮਿਲੇ ਵੋਟ ਦੇ ਹੱਕ ਦੀ 14 ਫਰਵਰੀ ਨੂੰ ਸਮੂਹ ਵੋਟਰ ਬਿਨਾਂ ਕਿਸੇ ਡਰ, ਲਾਲਚ ਅਤੇ ਮਾਮੇ, ਫੁੱਫੜ ਤੇ ਮਾਸੜ ਦੀ ਸਿਫ਼ਾਰਸ਼ ਤੋਂ ਬਿਨਾਂ ਆਪਣੇ ਵੋਟ ਦੇ ਹੱਕ ਦੀ ਜ਼ਰੂਰ ਵਰਤੋਂ ਕਰਨ। ਪੰਜਾਬ ਦੇ ਭਵਿੱਖ ਅਤੇ ਬੱਚਿਆਂ ਦੇ ਭਵਿੱਖ ਲਈ ਵੋਟ ਜ਼ਰੂਰ ਪਾਉਣ। ਅਸੀਂ ਬਹੁਤ ਦੇਖ ਲਈ ਲੁੱਟ, ਬਹੁਤ ਸਹਿ ਲਈ ਕੁੱਟ। ਸਿਰਫ਼ ਪੱਗਾਂ ਦੇ ਰੰਗ ਬਦਲੇ ਸੀ, ਸਰਕਾਰਾਂ ਦੇ ਰੰਗ ਨਹੀਂ ਬਦਲੇ ਸਨ। ਪੰਜਾਬੀ ਨਵੀਂ ਕਹਾਣੀ ਲਿਖਣ ਲਈ ਜਾਣੇ ਜਾਂਦੇ ਹਨ ਅਤੇ ਦੇਸ਼ ਦੀ ਆਜ਼ਾਦੀ ਦੀ ਜੰਗ, ਹਰੀ ਕ੍ਰਾਂਤੀ ਦੀ ਸ਼ੁਰੂਆਤ ਪੰਜਾਬੀਆਂ ਨੇ ਹੀ ਕੀਤੀ ਸੀ।”

ਪੰਜਾਬ ਵਿੱਚ 10 ਮਾਰਚ ਨੂੰ ਆਉਣ ਵਾਲੀ ਨਵੀਂ ਸਵੇਰ ਦਾ ਦਾਅਵਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਦਿਨ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਇਸ ਤੋਂ ਬਾਅਦ ਪੰਜਾਬ ‘ਚ ਧਰਨੇ ਨਹੀਂ ਲੱਗਣਗੇ, ਲੋਕਾਂ ‘ਤੇ ਲਾਠੀਚਾਰਜ ਨਹੀਂ ਹੋਵੇਗਾ ਅਤੇ ਪਾਣੀ ਦੀਆਂ ਬੁਛਾੜਾਂ ਨਹੀਂ ਵੱਜਣਗੀਆਂ। ਲੋਕਾਂ ਦੀ ਸਰਕਾਰ ਲੋਕਾਂ ਲਈ ਕੰਮ ਕਰੇਗੀ। ਇਸ ਮੌਕੇ ਭਗਵੰਤ ਮਾਨ ਨਾਲ ‘ਆਪ’ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਬੁਲਾਰਾ ਜਗਤਾਰ ਸਿੰਘ ਸੰਘੇੜਾ ਵੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

by Ranjit Singh
November 13, 2026
0

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ 'ਤੇ ਪਹਿਲੇ ਹੀ ਓਵਰ 'ਚ ਲੱਗੇ ਤਿੰਨ ਵੱਡੇ ਝਟਕੇ ਚੰਡੀਗੜ੍ਹ, 13 ਨਵੰਬਰ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

by Ranjit Singh
November 13, 2026
0

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

Most Popular

ਫਿਲਮ ‘Scene’ ਦਾ ਟ੍ਰੇਲਰ ਰਿਲੀਜ਼ ; 6 ਨਵੰਬਰ ਤੋਂ ਸਿਨੇਮਾ ਘਰਾਂ ਵਿੱਚ ਦਿਖੇਗੀ ਫਿਲਮ

ਫਿਲਮ ‘Scene’ ਦਾ ਟ੍ਰੇਲਰ ਰਿਲੀਜ਼ ; 6 ਨਵੰਬਰ ਤੋਂ ਸਿਨੇਮਾ ਘਰਾਂ ਵਿੱਚ ਦਿਖੇਗੀ ਫਿਲਮ

by Navjot
2 weeks ago
0

  ਚੇਨਈ, 1ਨਵੰਬਰ (ਵਿਸ਼ਵ ਵਾਰਤਾ) - ਨਿਰਦੇਸ਼ਕ ਜੀਥੂ ਮਾਧਵਨ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਫਿਲਮ 'ਸੀਨ' (Scene) ਦੇ ਨਿਰਮਾਤਾਵਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 