ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੀ ਸੈਂਟਰਲ ਇਲੈਕਸ਼ਨ ਕਮੇਟੀ ਦੀ ਮੀਟਿੰਗ ਅੱਜ
ਸੋਨੀਆ ਗਾਂਧੀ ਕਰਨਗੇ ਮੀਟਿੰਗ ਦੀ ਅਗਵਾਈ
ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਅੱਜ ਹੋ ਸਕਦੀ ਹੈ ਜਾਰੀ
ਚੰਡੀਗੜ੍ਹ,10 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਵਿੱਚ ਚੋਣ ਜਾਬਤਾ ਲਾਗੂ ਹੋ ਚੁੱਕਾ ਹੈ। ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਵੱਲੋਂ ਜਿਆਦਾਤਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਕਾਂਗਰਸ ਪਾਰਟੀ ਵੀ ਜਲਦ ਹੀ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਜਾਣਕਾਰੀ ਅਨੁਸਾਰ ਕਾਂਗਰਸ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ ਵਿੱਚ ਅੱਜ ਸ਼ਾਮ 7 ਵਜੇ ਵਰਚੂਅਲ ਤਰੀਕੇ ਨਾਲ ਕਾਂਗਰਸ ਦੀ ਸੈਂਟਰਲ ਇਲੈਕਸ਼ਨ ਕਮੇਟੀ ਦੀ ਮੀਟਿੰਗ ਹੋਵੇਗੀ। ਜਿਸ ਵਿੱਚ ਪੰਜਾਬ ਨਾਲ ਸੰਬੰਧਿਤ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਜਾਣਕਾਰੀ ਅਨੁਸਾਰ ਚੋਣ ਸਕ੍ਰੀਨਿੰਗ ਕਮੇਟੀ ਵੱਲੋਂ ਜਿਆਦਾਤਰ ਸੀਟਾਂ ਤੇ ਉਮੀਦਵਾਰਾਂ ਦੀ ਚੋਣ ਕੀਤੀ ਜਾ ਚੁੱਕੀ ਹੈ ਜਿਸਦਾ ਅਧਿਕਾਰਤ ਐਲਾਨ ਹੋਣਾ ਅਜੇ ਬਾਕੀ ਹੈ।























