ਬਰਗਾੜੀ ਮੋਰਚੇ ਚ ਜ਼ਿਲ੍ਹਾ ਮੋਗਾ ਦੇ 7 ਸਿੰਘਾਂ ਨੇ ਦਿੱਤੀ ਗ੍ਰਿਫਤਾਰੀ
ਜੈਤੋ, 10 ਜਨਵਰੀ (ਰਘੂਨਦੰਨ ਪਰਾਸ਼ਰ )ਸਾਲ 2015 ਨੂੰ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ, ਕੋਟਕਪੂਰਾ,ਗੋਲੀ ਕਾਂਡ ਗ੍ਰੰਥ ਸਾਹਿਬ ਜੀ ਦਾ ਇਨਸਾਫ ਲੈਣ ਲਈ ਬਰਗਾੜੀ ਮੋਰਚਾ 1 ਜੁਲਾਈ 2021 ਤੋਂ ਸ਼ੁਰੂ ਹੈ।ਇਹ ਮੋਰਚਾ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਚੜ੍ਹਦੀ ਕਲਾ ਵਿੱਚ ਚੱਲ ਰਿਹਾ ਹੈ।ਜਥੇ ਦੀ ਅਗਵਾਈ ਜ਼ਿਲਾ ਮੋਗਾ ਯੂਥ ਪ੍ਰਧਾਨ ਹਰਵਿੰਦਰ ਸਿੰਘ ਬੁੱਟਰ ਨੇ ਕੀਤੀ।
ਅੱਜ ਜ਼ਿਲਾ ਮੋਗਾ ਦੇ 7 ਸਿੰਘਾਂ ਨੇ ਕੁਲਦੀਪ ਸਿੰਘ,ਸੁਰਜੀਤ ਸਿੰਘ, ਜਗਜੀਤ ਸਿੰਘ, ਜਸਮੇਲ ਸਿੰਘ,ਲਾਲ ਸਿੰਘ ਰਾਮ ਤੀਰਥ ਸਿੰਘ ਤੇ ਗੁਰਦਿਆਲ ਸਿੰਘ ਨੇ ਸਿੱਖ ਸੰਗਤਾਂ ਸਮੇਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਤੋਂ ਅਰਦਾਸ ਬੇਨਤੀ ਕਰਕੇ ਜਥੇ ਦੇ ਰੂਪ ਵਿੱਚ ਚੱਲ ਕੇ ਮੋਰਚੇ ਵਾਲੇ ਸਥਾਨ ਦੇ ਨੇੜੇ ਦਾਣਾ ਮੰਡੀ ਵਿਖੇ ਗ੍ਰਿਫਤਾਰੀ ਦਿੱਤੀ।
ਜਥੇ ਨੂੰ ਸਿੱਖ ਇੰਟਰਨੈਸ਼ਨਲ ਲੀਡਰ ਸ੍ਰ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)
ਮੋਰਚੇ ਦੇ ਮੁੱਖ ਸੇਵਾਦਾਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਪ੍ਰਧਾਨ ਕਿਸਾਨ ਯੂਨੀਅਨ (ਅੰਮ੍ਰਿਤਸਰ)ਯੂਥ ਪ੍ਰਧਾਨ ਮੋਗਾ ਹਰਵਿੰਦਰ ਸਿੰਘ ਬੁੱਟਰ,ਸਰਕਲ ਪ੍ਰਧਾਨ ਭੁਪਿੰਦਰ ਸਿੰਘ,ਬਹਾਦਰ ਸਿੰਘ,ਗੁਰਮੇਲ ਸਿੰਘ,ਅਜੈਬ ਸਿੰਘ,ਭੋਲਾ ਸਿੰਘ,ਇਕਬਾਲ ਸਿੰਘ ਸੰਧੂ ਬਰਗਾੜੀ, ਸੁਖਮੰਦਰ ਸਿੰਘ ਪੰਚਾਇਤ ਮੈਂਬਰ ਬਰਗਾੜੀ,ਗੁਰਪ੍ਰੀਤ ਸਿੰਘ ਲਾਡਬੰਜਾਰਾ,ਗੁਰਭਿੰਦਰ ਸਿੰਘ ਬਰਗਾੜੀ,ਗੁਰਲਾਲ ਸਿੰਘ ਦਬੜੀਖਾਨਾ,ਜਗਤਾਰ ਸਿੰਘ ਦਬੜੀਖਾਨਾ,ਰਣਦੀਪ ਸਿੰਘ ਸੰਧੂ ਸੈਕਟਰੀ ਮਾਨ ਸਾਬ੍ਹ ਅਤੇ ਕੁਲਵਿੰਦਰ ਸਿੰਘ ਖਾਲਿਸਤਾਨੀ ਆਦਿ ਨੇ ਰਵਾਨਾ ਕੀਤਾ। ਸਟੇਜ ਦੀ ਸੇਵਾ ਗੁਰਦੀਪ ਸਿੰਘ ਢੁੱਡੀ ਜ਼ਿਲ੍ਹਾ ਪ੍ਰਧਾਨ ਫਰੀਦਕੋਟ ਨੇ ਸੁਚੱਜੇ ਢੰਗ ਨਾਲ ਨਿਭਾਈ। ਜਥੇ: ਦਰਸਨ ਸਿੰਘ ਦਲੇਰ,ਰਾਮ ਸਿੰਘ ਢੋਲਕੀ ਵਾਦਕ ਦੇ ਢਾਡੀ ਜਥੇ ਨੇ ਗੁਰ ਇਤਿਹਾਸ ਸੁਣਾ ਕੇ ਸੰਗਤਾ ਨੂੰ ਨਿਹਾਲ ਕੀਤਾ।
ਫੋਟੋ- ਗਿ੍ਫਤਾਰੀ ਦੇਣ ਜਾਂਦੇ ਹੋਏ ਸਿੰਘ ਤੇ ਹੋਰ। (ਪਰਾਸ਼ਰ)























