ਪੰਜਾਬ ‘ਚ ਕੋਰੋਨਾ ਨੇ ਫੜ੍ਹੀ ਰਫਤਾਰ
ਪਿਛਲੇ 24 ਘੰਟਿਆਂ ਵਿੱਚ ਇੰਨੇ ਨਵੇਂ ਕੇਸ ਆਏ ਸਾਹਮਣੇ
ਚੰਡੀਗੜ੍ਹ, 12 ਜਨਵਰੀ (ਵਿਸ਼ਵ ਵਾਰਤਾ)- ਪੰਜਾਬ ‘ਚ ਕੋਰੋਨਾ ਦੇ ਮਾਮਲਿਆਂ ਨੇ ਤੇਜ਼ੀ ਫੜ ਲਈ ਹੈ। ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਜਾਰੀ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਕੋਰੋਨਾ ਦੇ 4593 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 9 ਲੋਕਾਂ ਦੀ ਮੌਤ ਵੀ ਹੋਈ ਹੈ। ਹੁਣ ਸੂਬੇ ਵਿੱਚ ਕੋਰੋਨਾ ਦੇ 23,235 ਐਕਟਿਵ ਕੇਸ ਹਨ।






















