ITR Filing Due Date Extended: ਇਨਕਮ ਟੈਕਸ ਰਿਟਰਨ ਭਰਨ ਦੀ ਅੰਤਿਮ ਮਿਤੀ ਵਿੱਚ ਵਾਧਾ
ਚੰਡੀਗੜ੍ਹ, 12 ਜਨਵਰੀ(ਵਿਸ਼ਵ ਵਾਰਤਾ)- ਕੇਂਦਰ ਨੇ ਕਾਰਪੋਰੇਟਸ ਲਈ ਵਿੱਤੀ ਸਾਲ 2020-21 ਲਈ ਇਨਕਮ ਟੈਕਸ ਰਿਟਰਨ (ਆਈ. ਟੀ. ਆਰ.) ਦਾਇਰ ਕਰਨ ਦੀ ਅੰਤਿਮ ਮਿਤੀ 15 ਮਾਰਚ, 2022 ਤੱਕ ਵਧਾ ਦਿੱਤੀ ਹੈ। ਇਸਦਾ ਮਤਲਬ ਹੈ ਕਿ ਟੈਕਸਦਾਤਾ ਹੁਣ ਵਿੱਤੀ ਸਾਲ 2020-2021 ਜਾਂ ਮੁਲਾਂਕਣ ਸਾਲ 2021-2022 (AY 2021-22) ਲਈ 15 ਮਾਰਚ, 2022 ਤੱਕ ਆਪਣੀ ਆਮਦਨ ਟੈਕਸ ਰਿਟਰਨ ਫਾਈਲ ਕਰ ਸਕਦੇ ਹਨ। ਵਿੱਤ ਮੰਤਰਾਲੇ ਨੇ ਟੈਕਸ ਆਡਿਟ ਰਿਪੋਰਟ ਜਮ੍ਹਾਂ ਕਰਾਉਣ ਲਈ ਆਖਰੀ ਦਿਨ ਦਾ ਵੀ ਐਲਾਨ ਕੀਤਾ ਹੈ ਜਿਸ ਨੂੰ 15 ਫਰਵਰੀ ਤੱਕ ਵਧਾ ਦਿੱਤਾ ਗਿਆ ਹੈ। ਇਹ ਜਾਣਕਾਰੀ ਮੰਗਲਵਾਰ ਨੂੰ ਕੇਂਦਰੀ ਪ੍ਰਤੱਖ ਟੈਕਸ ਬੋਰਡ (ਸੀ.ਬੀ.ਡੀ.ਟੀ.) ਨੇ ਦਿੱਤੀ।
https://twitter.com/IncomeTaxIndia/status/1480878933734162433?s=20























