ਅਰਵਿੰਦ ਕੇਜਰੀਵਾਲ ਅੱਜ ਪਹੁੰਚੇ ਹਨ ਚੰਡੀਗੜ੍ਹ, ਕੀਤਾ ਵੱਡਾ ਐਲਾਨ
ਚੰਡੀਗੜ੍ਹ, 12ਜਨਵਰੀ(ਵਿਸ਼ਵ ਵਾਰਤਾ)- ਪੰਜਾਬ ‘ਚ ਵਿਧਾਨ ਸਭਾ ਚੋਣਾਂ ਨੂੰ ਹੁਣ ਥੋੜ੍ਹਾ ਹੀ ਸਮਾਂ ਬਾਕੀ ਹੈ, ਜਿਸ ਦੇ ਚਲਦਿਆਂ ਸਾਰੀਆਂ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ।
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਰੋਨਾ ਤੋਂ ਠੀਕ ਹੋ ਕੇ ਚੰਡੀਗੜ੍ਹ ਪਹੁੰਚੇ ਹਨ । ਇਸ ਤੋਂ ਬਾਅਦ ਉਹ ਬਾਅਦ ਦੁਪਹਿਰ ਮੁਹਾਲੀ ਵਿੱਚ ਪ੍ਰੈਸ ਕਾਨਫਰੰਸ ਕਰਨਗੇ। ਚੰਡੀਗੜ੍ਹ ਪਹੁੰਚ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਪਾਰਟੀ ਅਗਲੇ ਹਫ਼ਤੇ ਕਰੇਗੀ। ਹਾਲਾਂਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਵੱਲੋਂ ਉਮੀਦਵਾਰਾਂ ਦਾ ਫੈਸਲਾ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਨੇ 117 ‘ਚੋਂ 109 ਸੀਟਾਂ ‘ਤੇ ਆਪਣੇ ਉਮੀਦਵਾਰ ਤੈਅ ਕਰ ਲਏ ਹਨ। ਉਨ੍ਹਾਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਇਸ ਐਲਾਨ ਦੇ ਨਾਲ ਹੀ ਬਾਦਲ ਪਰਿਵਾਰ ਅਤੇ ਕਾਂਗਰਸ ਦੀ ਲੁੱਟ ਦਾ ਦੌਰ ਖਤਮ ਹੋ ਜਾਵੇਗਾ। ਪੰਜਾਬ ਦੀ ਜਨਤਾ ਇਸ ਵਾਰ ਆਪ ਨੂੰ ਮੌਕਾ ਦੇਵੇਗੀ ਤੇ ਲੋਕਾਂ ਦੀ ਸਰਕਾਰ ਬਣੇਗੀ। ਹੁਣ ਪੰਜਾਬ ਵਿਚ ਚੰਗਾ ਸਮਾਂ ਆਉਣ ਵਾਲਾ ਹੈ।





















