ਪ੍ਰੋ: ਸਰਚਾਂਦ ਸਿੰਘ ਖ਼ਿਆਲਾ ਭਾਜਪਾ ’ਚ ਹੋਏ ਸ਼ਾਮਲ
ਪੰਜਾਬ ਭਾਜਪਾ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਦੀ ਮੌਜੂਦਗੀ ’ਚ ਕੀਤੀ ਪਾਰਟੀ ਜੁਆਇੰਨ
ਚੰਡੀਗੜ੍ਹ ,12 ਜਨਵਰੀ (ਵਿਸ਼ਵ ਵਾਰਤਾ)-ਪੰਜਾਬ ਭਾਜਪਾ ਇੰਚਾਰਜ ਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਸ੍ਰੀ ਸੋਮ ਪ੍ਰਕਾਸ਼ ਅਤੇ ਮੈਂਬਰ ਪਾਰਲੀਮੈਂਟ ਪਦਮ ਸ਼੍ਰੀ ਹੰਸਰਾਜ ਹੰਸ ਦੀ ਮੌਜੂਦਗੀ ’ਚ ਅੱਜ ਦਮਦਮੀ ਟਕਸਾਲ ਦੇ ਬੁਲਾਰੇ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਪ੍ਰੋ: ਸਰਚਾਂਦ ਸਿੰਘ ਖ਼ਿਆਲਾ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ। ਉਹ ਸਿੱਖ ਪੰਥ ਅਤੇ ਪੰਜਾਬ ਦੇ ਮਾਮਲਿਆਂ ਪ੍ਰਤੀ ਸਮਝ ਰੱਖਣ ਵਾਲੇ ਚਿੰਤਕਾਂ ਵਿੱਚੋ ਇਕ ਹਨ।






















