ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਅੱਜ, ਸੋਨੀਆ ਗਾਂਧੀ ਦੀ ਅਗਵਾਈ ਵਿੱਚ ਹੋਵੇਗੀ ਇਹ ਬੈਠਕ
ਉਮੀਦਵਾਰਾਂ ਦੀ ਪਹਿਲੀ ਸੂਚੀ ਹੋ ਸਕਦੀ ਹੈ ਜਾਰੀ
ਚੰਡੀਗੜ੍ਹ, 13ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੀ ਤਰੀਕ ਦੇ ਐਲਾਨ ਤੋਂ ਬਾਅਦ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਸਰਗਰਮ ਹੋ ਗਈ ਹੈ। ਅੱਜ ਸ਼ਾਮ 7ਵਜੇ ਨੂੰ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਹੋਵੇਗੀ। ਇਸ ਮੀਟਿੰਗ ਦੀ ਅਗਵਾਈ ਸੋਨੀਆ ਗਾਂਧੀ ਕਰਨਗੇ।
ਅੱਜ ਹੋਣ ਵਾਲੀ ਮੀਟਿੰਗ ਵਿੱਚ ਵਿਧਾਨ ਸਭਾ ਚੋਣਾਂ ਲਈ ਕਾਂਗਰਸੀ ਉਮੀਦਵਾਰਾਂ ਦੇ ਨਾਵਾਂ ਤੇ ਮੋਹਰ ਲੱਗਣ ਦੀ ਸੰਭਾਵਨਾ ਹੈ,ਜਿਸ ਤੋਂ ਬਾਅਦ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੋ ਸਕਦੀ ਹੈ।























