ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਚਿਹਰੇ ਲਈ ਲੋਕਾਂ ਤੋਂ ਲੈਣਗੇ ਰਾਏ
ਚੰਡੀਗੜ੍ਹ,13 ਜਨਵਰੀ(ਵਿਸ਼ਵ ਵਾਰਤਾ) – ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਅੱਜ ਮੁੱਖ ਮੰਤਰੀ ਚਿਹਰੇ ਦੇ ਐਲਾਨ ਨੂੰ ਲੈ ਕੇ ਇੱਕ ਫੋਨ ਨੰਬਰ ਲਾਂਚ ਕੀਤਾ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪ੍ਰੈੱਸ ਕਾਨਫਰੰਸ ਰਾਹੀਂ ਇਹ ਨੰਬਰ ਜਾਰੀ ਕਰਨਗੇ। ਜਾਣਕਾਰੀ ਅਨੁਸਾਰ ਇਸ ਨੰਬਰ ਤੇ ਕਾਲ ਕਰਕੇ ਜਨਤਾ ਆਪਣੇ ਮਨਪਸੰਦ ਉਮੀਦਵਾਰ ਦਾ ਨਾਮ ਆਮ ਆਦਮੀ ਪਾਰਟੀ ਹਾਈਕਮਾਨ ਕੋਲ ਪਹੁੰਚਾ ਸਕਦੀ ਹੈ। ਗੌਰਤਲਬ ਹੈ ਕਿ ਬੀਤੇ ਕੱਲ੍ਹ ਹੀ ਆਮ ਆਦਮੀ ਪਾਰਟੀ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਅਗਲੇ ਹਫਤੇ ਉਹਨਾਂ ਵੱਲੋਂ ਮੁੱਖ ਮੰਤਰੀ ਚਿਹਰਾ ਐਲਾਨ ਦਿੱਤਾ ਜਾਵੇਗਾ।























