ਕੋਰੋਨਾ ਦੀ ਤੀਜੀ ਲਹਿਰ ਦੇ ਵਿਚਕਾਰ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਾਸੀਆਂ ਨੂੰ ਦਿੱਤੀ ਰਾਹਤ
RTPCR ਟੈਸਟ ਫੀਸ ਘਟਾਈ
ਚੰਡੀਗੜ੍ਹ, 13 ਜਨਵਰੀ (ਵਿਸ਼ਵ ਵਾਰਤਾ) ਦੇਸ਼ ਵਿਚ ਕੋਰੋਨਾ ਦੀ ਤੀਜੀ ਲਹਿਰ ਨੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇਸ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕਰੋਨਾ ਟੈਸਟਿੰਗ ਵਧਾਉਣ ਦੇ ਨਾਲ-ਨਾਲ ਪ੍ਰਸ਼ਾਸਨ ਨੇ ਸ਼ਹਿਰ ਵਾਸੀਆਂ ਨੂੰ ਰਾਹਤ ਦਿੱਤੀ ਹੈ। ਸ਼ਹਿਰ ਵਿੱਚ ਵੱਧ ਰਹੇ ਸੰਕਰਮਿਤ ਮਾਮਲਿਆਂ ਦੇ ਮੱਦੇਨਜ਼ਰ ਸਿਹਤ ਸਕੱਤਰ ਯਸ਼ਪਾਲ ਗਰਗ ਨੇ ਆਰਟੀਪੀਸੀਆਰ ਟੈਸਟ ਦੀ ਫੀਸ ਵਿੱਚ ਕਟੌਤੀ ਕਰ ਦਿੱਤੀ ਹੈ।
ਪਹਿਲਾਂ ਚੰਡੀਗੜ੍ਹ ਦੇ ਪ੍ਰਾਈਵੇਟ ਹਸਪਤਾਲਾਂ ਅਤੇ ਲੈਬਾਂ ਵਿੱਚ ਆਰਟੀਪੀਸੀਆਰ ਟੈਸਟ ਲਈ ਲੋਕਾਂ ਨੂੰ 450 ਰੁਪਏ ਦੇਣੇ ਪੈਂਦੇ ਸਨ, ਪਰ ਹੁਣ ਇਹ ਫੀਸ ਘਟਾ ਦਿੱਤੀ ਗਈ ਹੈ। ਹੁਣ RTPCR ਟੈਸਟ ਲਈ 299 ਰੁਪਏ ਦੇਣੇ ਪੈਣਗੇ।ਬ






















