ਪੰਜਾਬ ਸਰਕਾਰ ਵੱਲੋਂ ਕੱਲ੍ਹ ਨੂੰ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ
ਚੰਡੀਗੜ੍ਹ, 13ਜਨਵਰੀ(ਵਿਸ਼ਵ ਵਾਰਤਾ)ਕੱਲ੍ਹ ਨੂੰ ਮੇਲਾ ਮਾਘੀ ਮੌਕੇ ਤੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਰਕਾਰੀ, ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜਾਰੀ ਕੀਤੇ ਗਏ ਪੱਤਰ ਅਨੁਸਾਰ ਸਿਆਸੀ ਪਾਰਟੀਆਂ ਨੂੰ ਕਿਸੇ ਪ੍ਰਕਾਰ ਦੇ ਇਕੱਠ ਕਰਨ ਤੋਂ ਮਨ੍ਹਾ ਕੀਤਾ ਗਿਆ ਹੈ।























