ਵਿਧਾਨ ਸਭਾ ਚੋਣਾਂ 2022- ਪੰਜਾਬ ਭਾਜਪਾ ਚੋਣ ਕਮੇਟੀ ਦਾ ਮੰਥਨ ਜਾਰੀ,ਚੰਡੀਗੜ੍ਹ ਵਿੱਚ ਚੱਲ ਰਹੀ ਹੈ ਮੀਟਿੰਗ
ਚੰਡੀਗੜ੍ਹ 15 ਜਨਵਰੀ(ਵਿਸ਼ਵ ਵਾਰਤਾ)-: ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਚੋਣ ਕਮੇਟੀ ਦੀ ਬੈਠਕ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਵਿਖੇ ਜਾਰੀ ਹੈ। ਮੀਟਿੰਗ ਵਿੱਚ ਪੰਜਾਬ ਦੇ ਕਈ ਸੀਨੀਅਰ ਆਗੂਆਂ ਤੋੋਂ ਇਲਾਵਾ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਕੇਂਦਰੀ ਰਾਜ ਮੰਤਰੀ ਮੀਨਾਕਸ਼ੀ ਲੇਖੀ ਅਤੇ ਭਾਜਪਾ ਸੀਨੀਅਰ ਨੇਤਾ ਤਰੁਣ ਚੁੱਘ ਵਿਸ਼ੇਸ਼ ਤੌਰ ‘ਤੇ ਸ਼ਾਮਲ ਹਨ।























