‘ਸੰਯੁਕਤ ਸਮਾਜ ਮੋਰਚੇ’ ਵੱਲੋਂ ਕੱਲ੍ਹ ਨੂੰ ਕੀਤਾ ਜਾਵੇਗਾ ਬਾਕੀ ਉਮੀਦਵਾਰਾਂ ਦਾ ਐਲਾਨ
ਸਾਰੀਆਂ 117 ਸੀਟਾਂ ਉੱਤੇ ਉਮੀਦਵਾਰ ਉਤਾਰੇਗਾ ‘ਸੰਯੁਕਤ ਸਮਾਜ ਮੋਰਚਾ’
ਚੰਡੀਗੜ੍ਹ,15 ਜਨਵਰੀ(ਵਿਸ਼ਵ ਵਾਰਤਾ)- ਕਿਸਾਨ ਜੱਥੇਬੰਦੀਆਂ ਵੱਲੋਂ ਬਣਾਈ ਗਈ ਸਿਆਸੀ ਧਿਰ ਸੰਯੁਕਤ ਸਮਾਜ ਮੋਰਚੇ ਵੱਲੋੋਂ ਕੱਲ੍ਹ ਨੂੰ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲਈ ਸਾਰੇ 117 ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ। ਦੱਸ ਦਈਏ ਕਿ ਮੋਰਚੇ ਵੱਲੋਂ ਪਹਿਲਾਂ ਹੀ 10 ਉਮੀਦਵਾਰ ਮੈਦਾਨ ਵਿੱਚ ਉਤਾਰੇ ਜਾ ਚੁੱਕੇ ਹਨ। ਇਸ ਦੀ ਜਾਣਕਾਰੀ ਸੰਯੁਕਤ ਸਮਾਜ ਮੋਰਚਾ ਦੇ ਆਗੂਆਂ ਵੱਲੋਂ ਪ੍ਰੈੱਸ ਕਾਨਫਰੰਸ ਰਾਹੀਂ ਦਿੱਤੀ ਗਈ ਹੈ।























