ਕਾਂਗਰਸ ਪਾਰਟੀ ਵੱਲੋਂ 2022 ਚੋਣਾਂ ਲਈ ਮੁੱਖ ਮੰਤਰੀ ਦੇ ਚਿਹਰੇ ਦੇ ਐਲਾਨ ਨੂੰ ਲੈ ਕੇ ਮੁੱਖ ਮੰਤਰੀ ਚੰਨੀ ਦਾ ਬਿਆਨ
ਚੰਡੀਗੜ੍ਹ,15 ਜਨਵਰੀ(ਵਿਸ਼ਵ ਵਾਰਤਾ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨ ਬਾਰੇ ਬਿਆਨ ਦਿੰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨ ਵਾਲਾ ਕੰਮ ਹਾਈਕਮਾਨ ਦਾ ਹੈ। ਹਾਈਕਮਾਨ ਜੋ ਵੀ ਫੈਸਲਾ ਕਰੇਗੀ ਉਹਨਾਂ ਨੂੰ ਮਨਜ਼ੂਰ ਹੋਵੇਗਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਵਜੋਂ ਉਹਨਾਂ ਦੇ ਕਾਰਜਕਾਲ ਦੌਰਾਨ ਹੋਏ ਕੰਮਾਂ ਨੇ ਪੰਜਾਬ ਵਿੱਚ ਕਾਂਗਰਸ ਦੀ ਸਥਿਤੀ ਨੂੰ ਮਜਬੂਤ ਕੀਤਾ ਹੈ। ਉਹਨਾਂ ਕਿਹਾ ਕਿ 2017 ਦੀ ਤਰ੍ਹਾਂ ਹੀ 2022 ਵਿੱਚ ਵੀ ਕਾਂਗਰਸ ਬਹੁਮਤ ਦੀ ਸਰਕਾਰ ਬਣਾ ਕੇ ਸੱਤਾ ਵਿੱਚ ਵਾਪਸੀ ਕਰੇਗੀ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਇਸ ਦੇ ਨਾਲ ਹੀ ਉਹਨਾਂ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਹੋਈ ਅਣਗਿਹਲੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਵੀ ਨਿਸ਼ਾਨੇ ਤੇ ਲਿਆ। ਉਹਨਾਂ ਕਿਹਾ ਕਿ ਉਹ ਇਸ ਮੁੱਦੇ ਦਾ ਸਿਆਸੀਕਰਨ ਕਰਨਾ ਚਾਹੁੰਦੇ ਹਨ। ਪੰਜਾਬ ਵਿੱਚ ਮਾਫੀਆ ਰਾਜ ਬਾਰੇ ਬੋਲਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਰੇਤ,ਸ਼ਰਾਬ ਜਾਂ ਡਰੱਗ ਮਾਫੀਆ ਅਕਾਲੀ ਸਰਕਾਰ ਵੇਲੇ ਹੀ ਆਇਆ ਹੈ। ਦੋ ਸੀਟਾਂ ‘ਤੇ ਵਿਧਾਨ ਸਭਾ ਚੋਣਾਂ ਲੜਨ ਨੂੰ ਲੈ ਕੇ ਵੀ ਮੁੱਖ ਮੰਤਰੀ ਚੰਨੀ ਨੇ ਸਾਫ ਕੀਤਾ ਕਿ ਉਹ ਸਿਰਫ ਚਮਕੌਰ ਸਾਹਿਬ ਤੋਂ ਹੀ ਚੋਣ ਲੜਨਗੇ,ਇਸ ਦੇ ਨਾਲ ਹੀ ਉਹਨਾਂ ਨੇ ਕਾਂਗਰਸ ਹਾਈਕਮਾਨ ਵੱਲੋਂ ਕੋਈ ਵੀ ਜਿੰਮੇਵਾਰੀ ਸੌਂਪੇ ਜਾਣ ‘ਤੇ ਉਸ ਨੂੰ ਨਿਭਾਉਣ ਦੀ ਗੱਲ ਵੀ ਕਹੀ। ਇਹਨਾਂ ਗੱਲਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਚੰਨੀ ਵੱਲੋਂ ਇੱਕ ਅਖਬਾਰ ਨੂੰ ਦਿੱਤੀ ਇੰਟਰਵਿਊ ਦੌਰਾਨ ਕੀਤਾ ਗਿਆ ਹੈ।






















