ਭਾਜਪਾ ਦਾ ਮੁੱਖ ਏਜੰਡਾ ਖੁਸ਼ਹਾਲ ਪੰਜਾਬ ਦਾ ਨਿਰਮਾਣ ਕਰਨਾ ਹੋਵੇਗਾ-ਅਮਨਜੋਤ ਕੌਰ ਰਾਮੂਵਾਲੀਆ
ਮੁਹਾਲੀ, 15 ਜਨਵਰੀ( ਵਿਸ਼ਵ ਵਾਰਤਾ) ਪੰਜਾਬ ਵਿੱਚ ਭਾਜਪਾ ਦਾ ਮੁੱਖ ਏਜੰਡਾ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਦਾਨ ਕਰਾ ਕੇ ਇਕ ਖ਼ੁਸ਼ਹਾਲ ਪੰਜਾਬ ਦਾ ਨਿਰਮਾਣ ਕਰਨਾ ਹੋਵੇਗਾ,ਤਾਂ ਜੋ ਰੋਟੀ ਦੀ ਭਾਲ ਵਿਚ ਨੌਜਵਾਨ ਵਰਗ ਨੂੰ ਆਪਣਾ ਘਰ ਛੱਡ ਕੇ ਵਿਦੇਸ਼ਾ ਵਿੱਚ ਧੱਕਿਆਂ ਦਾ ਸਾਹਮਣਾ ਨਾ ਕਰਨਾ ਪਏ।ਇਹ ਸ਼ਬਦ ਭਾਜਪਾ ਦੀ ਬੁਲਾਰਾ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਪੱਤਰਕਾਰਾਂ ਨਾਲ ਖਾਸ ਗੱਲਬਾਤ ਕਰਦੇ ਹੋਏ ਕਹੇ
ਬੀਬੀ ਜੀ ਨੇ ਦੱਸਿਆ ਕਿ ਅੱਜ ਪੰਜਾਬ ਦੀ ਨੌਜਵਾਨ ਪੀੜ੍ਹੀ ਬੇਰੁਜ਼ਗਾਰੀ ਤੋਂ ਤੰਗ ਆ ਕੇ ਵਿਦੇਸ਼ਾਂ ਵੱਲ ਤੁਰੀ ਜਾ ਰਹੀ ਹੈ,ਜਿਸ ਨਾਲ ਪੰਜਾਬ ਨੂੰ ਬਹੁਤ ਘਾਟਾ ਪੈ ਰਿਹਾ ਹੈ। ਇਸ ਤੇ ਚਲਦੇ ਹੋਏ ਬੀਬੀ ਨੇ ਦੱਸਿਆ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਤੇ ਪੰਜਾਬ ਵਿੱਚ ਛੋਟੇ ਅਤੇ ਵੱਡੇ ਦੋਵਾਂ ਪ੍ਰਕਾਰ ਦੇ ਰੁਜ਼ਗਾਰ ਸ਼ੁਰੂ ਕੀਤੇ ਜਾਣਗੇ ।ਜਿਸ ਨਾਲ ਰੁਜ਼ਗਾਰ ਪੈਦਾ ਹੋਵੇਗਾ ਅਤੇ ਨੌਜਵਾਨਾਂ ਨੂੰ ਕੰਮ ਕਰਨ ਲਈ ਬਾਹਰ ਨਹੀਂ ਜਾਣਾ ਪਵੇਗਾ ।ਭਾਜਪਾ ਪੰਜਾਬ ਦੀ ਨੌਜਵਾਨ ਪੀੜ੍ਹੀ ਲਈ ਫ਼ਿਕਰਮੰਦੀ ਨਾਲ ਕੰਮ ਕਰੇਗੀ।