ਬਹੁ-ਕਰੋੜੀ ਡਰੱਗ ਰੈਕਟ ਮਾਮਲਾ-ਬਿਕਰਮ ਮਜੀਠੀਆ ਕੋਲੋਂ ਐਸਆਈਟੀ ਨੇ ਕੀਤੀ ਪੁੱਛਗਿੱਛ
ਚੰਡੀਗੜ੍ਹ,17 ਜਨਵਰੀ(ਵਿਸ਼ਵ ਵਾਰਤਾ)-ਨਸ਼ਾ ਤਸਕਰੀ ਵਿੱਚ ਨਾਮਜ਼ਦ ਕੀਤੇ ਗਏ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਫਿਰ ਤੋਂ ਐਸਆਈਟੀ ਸਾਹਮਣੇ ਪੇਸ਼ ਹੋਏ ਹਨ। ਜਾਣਕਾਰੀ ਅਨੁਸਾਰ ਉਹਨਾਂ ਨੂੰ ਅੱਜ ਫਿਰ ਤੋਂ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਦੱਸ ਦਈਏ ਕਿ ਮਜੀਠੀਆ ਖਿਲਾਫ ਐਨਡੀਪੀਐਸ ਦੀਆਂ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਮੋਹਾਲੀ ਦੀ ਅਦਾਲਤ ਵੱਲੋਂ ਉਹਨਾਂ ਦੀ ਜਮਾਨਤ ਅਰਜੀ ਰੱਦ ਹੋਣ ਤੋਂ ਬਾਅਦ ਹਾਈਕੋਰਟ ਵੱਲੋਂ ਉਹਨਾਂ ਨੂੰ ਪੁੱਛਗਿੱਛ ਵਿੱਚ ਸ਼ਾਮਿਲ ਹੋਣ ਦੀਆਂ ਸ਼ਰਤਾਂ ਸਮੇਤ ਅਗਾਉਂ ਜਮਾਨਤ ਮਿਲੀ ਹੋਈ ਹੈ।






















