ਚੰਡੀਗੜ੍ਹ, 7 ਮਾਰਚ (ਵਿਸ਼ਵ ਵਾਰਤਾ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਤਰਨਤਾਰਨ ਸ਼ਹਿਰੀ ਵਿਖੇ ਤਾਇਨਾਤ ਹੌਲਦਾਰ ਨਿਸ਼ਾਨ ਸਿੰਘ (ਨੰ: 350/ਤਰਨਤਾਰਨ)ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹੌਲਦਾਰ ਨੂੰ ਸ਼ਿਕਾਇਤਕਰਤਾ ਪਵਨ ਕੁਮਾਰ ਵਾਸੀਜਗਦੰਬੇ ਕਲੋਨੀ, ਮਜੀਠਾ ਰੋਡ, ਅੰਮ੍ਰਿਤਸਰ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ਲਾਇਆ ਕਿ ਉਕਤ ਮੁੱਖ ਸਿਪਾਹੀ ਵਲੋਂ ਉਸ ਦਾ ਕੇਸ ਹੱਲ ਕਰਨ ਬਦਲੇ 20,000 ਰੁਪਏ ਦੀ ਮੰਗ ਕੀਤੀ ਗਈ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਹੌਲਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 20,000 ਰੁਪਏ ਦੀ ਰਿਸ਼ਵਤਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।