ਦੂਜੀ ਲਿਸਟ ਜਾਰੀ ਹੋਣ ਤੋਂ ਬਾਅਦ ਕਾਂਗਰਸ ਵਿੱਚ ਬਗਾਵਤ
ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਜਸਵਿੰਦਰ ਸਿੰਘ ਜੱਸੀ ਨੇ ਦਿੱਤਾ ਅਸਤੀਫਾ,ਖਰੜ ਹਲਕੇ ਤੋਂ ਆਜ਼ਾਦ ਚੋਣ ਲੜਨ ਦਾ ਕੀਤਾ ਐਲਾਨ
ਚੰਡੀਗੜ੍ਹ,26 ਜਨਵਰੀ(ਵਿਸ਼ਵ ਵਾਰਤਾ)- ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਦੂਜੀ ਸੂਚੀ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਪਾਰਟੀ ਵਿੱਚ ਬਗਾਵਤ ਸ਼ੁਰੂ ਹੋ ਗਈ ਹੈ। ਹੁਣ ਪੰਜਾਬ ਯੂਥ ਕਾਂਗਰਸ ਮੀਤ ਪ੍ਰਧਾਨ ਅਤੇ ਜਨਰਲ ਸਕੱਤਰ ਦਫਤਰ ਇੰਚਾਰਜ ਜਸਵਿੰਦਰ ਸਿੰਘ ਜੱਸੀ ਨੇ ਅਸਤੀਫਾ ਦੇ ਕੇ ਖਰੜ ਹਲਕੇ ਤੋਂ ਆਜ਼ਾਦ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ।























