ਪੰਜਾਬ ਕਾਂਗਰਸ ਵਿੱਚ ਬਗਾਵਤ ਤੇਜ਼
ਸਾਬਕਾ ਮੰਤਰੀ ਜਗਮੋਹਨ ਕੰਗ ਨੇ ਮੁੱਖ ਮੰਤਰੀ ਚੰਨੀ ਖਿਲਾਫ ਮੋਰਚਾ,ਟਿਕਟ ਕਟਵਾਉਣ ਦੇ ਲਗਾਏ ਇਲਜ਼ਾਮ
ਆਜ਼ਾਦ ਚੋਣ ਮੈਦਾਨ ਵਿੱਚ ਉਤਰਨ ਦਾ ਕੀਤਾ ਐਲਾਨ
ਚੰਡੀਗੜ੍ਹ,27 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ 109 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਖਰੜ੍ਹ ਹਲਕੇ ਤੋਂ ਟਿਕਟ ਦੇ ਦਾਅਵੇਦਾਰ ਮੰਨੇ ਜਾ ਰਹੇ ਸਾਬਕਾ ਮੰਤਰੀ ਜਗਮੋਹਨ ਕੰਗ ਟਿਕਟ ਕੱਟੇ ਜਾਣ ਤੋਂ ਬਾਅਦ ਖੁਲ੍ਹੇ ਤੌਰ ਤੇ ਮੁੱਖ ਮੰਤਰੀ ਚੰਨੀ ਖਿਲਾਫ ਭਾਸ਼ਣ ਦੇ ਰਹੇ ਹਨ। ਉਹਨਾਂ ਨੇ ਕਿਹਾ ਕਿ ਉਹਨਾਂ ਨੂੰ ਕਈ ਪਾਰਟੀਆਂ ਦੇ ਆਫਰ ਆ ਰਹੇ ਹਨ। ਉਹਨਾਂ ਨੇ ਟਿਕਟ ਕਟਵਾਉਣ ਲਈ ਮੁੱਖ ਮੰਤਰੀ ਚੰਨੀ ਨੂੰ ਜਿੰਮੇਵਾਰ ਦੱਸਿਆ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਉਹਨਾਂ ਦੇ ਬੇਟੇ ਯਾਦਵਿੰਦਰ ਕੰਗ ਖਰੜ੍ਹ ਹਲਕੇ ਤੋਂ ਹੀ ਆਜ਼ਾਦ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਉਹ ਚਰਨਜੀਤ ਚੰਨੀ ਦੇ ਹਲਕੇ ਚਮਕੌਰ ਸਾਹਿਬ ਵਿੱਚ ਜਾ ਕੇ ਉਹਨਾਂ ਖਿਲਾਫ ਪ੍ਰਚਾਰ ਕਰਨਗੇ। ਇਸ ਦੇ ਨਾਲ ਹੀ ਉਹਨਾਂ ਨੇ ਈਡੀ ਦੇ ਛਾਪਿਆਂ ਨੂੰ ਲੈ ਕੇ ਵੀ ਮੁੱਖ ਮੰਤਰੀ ਚੰਨੀ ਤੇ ਨਿਸ਼ਾਨਾ ਸਾਧਿਆ























