ਕਾਂਗਰਸ ਪਾਰਟੀ ਲਈ ਖੜ੍ਹੀ ਹੋਈ ਨਵੀਂ ਚੁਣੌਤੀ
ਔਰਤਾਂ ਨੂੰ ਘੱਟ ਟਿਕਟਾਂ ਮਿਲਣ ਤੋਂ ਨਾਰਾਜ਼ ਮਹਿਲਾ ਕਾਂਗਰਸ ਆਗੂਆਂ ਨੇ ਦਿੱਤੀ ਚੋਣ ਪ੍ਰਚਾਰ ਦਾ ਬਾਈਕਾਟ ਕਰਨ ਦੀ ਚਿਤਾਵਨੀ
ਚੰਡੀਗੜ੍ਹ,29 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਵਿੱਚ ਕਲੇਸ਼ ਲਗਾਤਾਰ ਵਧਦਾ ਜਾ ਰਿਹਾ ਹੈ। ਕਾਂਗਰਸ ਪਾਰਟੀ ਵੱਲੋਂ ਹੁਣ ਤੱਕ 109 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।ਟਿਕਟਾਂ ਦੀ ਵੰਡ ਤੋਂ ਬਾਅਦ ਕਈ ਵੱਡੇ ਆਗੂਆਂ ਵੱਲੋਂ ਨਾਰਾਜ਼ਗੀ ਜਾਹਰ ਕੀਤੀ ਗਈ ਹੈ। ਹੁਣ,ਮਹਿਲਾ ਕਾਂਗਰਸ ਵੱਲੋਂ ਵੀ ਟਿਕਟਾਂ ਦੀ ਵੰਡ ਨੂੰ ਲੈ ਕੇ ਕਾਂਗਰਸ ਪਾਰਟੀ ਹਾਈਕਮਾਨ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਮਹਿਲਾ ਕਾਂਗਰਸ ਦੇ ਆਗੂਆਂ ਦਾ ਕਹਿਣਾ ਹੈ ਕਿ ਟਿਕਟਾਂ ਦੀ ਵੰਡ ਵਿੱਚ ਮਹਿਲਾਵਾਂ ਨੂੰ ਬਣਦੀ ਨੁਮਾਇੰਦਗੀ ਨਹੀਂ ਦਿੱਤੀ ਗਈ ਹੈ। ਮਹਿਲਾ ਕਾਂਗਰਸ ਆਗੂਆਂ ਦਾ ਕਹਿਣਾ ਹੈ ਕਿ ਬਾਕੀ ਰਹਿੰਦੀਆਂ 8 ਸੀਟਾਂ ਮਹਿਲਾਵਾਂ ਨੂੰ ਦਿੱਤੀ ਜਾਣ ਅਤੇ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਉਹਨਾਂ ਵੱਲੋਂ ਪਾਰਟੀ ਦੇ ਉਮੀਦਵਾਰਾਂ ਦਾ ਬਾਈਕਾਟ ਕੀਤਾ ਜਾਵੇਗਾ ਅਤੇ ਉਹ ਕਿਸੇ ਲਈ ਵੀ ਪ੍ਰਚਾਰ ਨਹੀਂ ਕਰਨਗੇ।























