ਮਦਨ ਮੋਹਨ ਮਿੱਤਲ ਨੇ ਆਖਿਆ ਭਾਜਪਾ ਨੂੰ ਅਲਵਿਦਾ
ਸ਼੍ਰੋਮਣੀ ਅਕਾਲੀ ਦਲ ਵਿੱਚ ਹੋਣਗੇ ਸ਼ਾਮਿਲ
ਚੰਡੀਗੜ੍ਹ,29ਜਨਵਰੀ(ਵਿਸ਼ਵ ਵਾਰਤਾ)- ਬੇਟੇ ਅਰਵਿੰਦ ਮਿੱਤਲ ਨੂੰ ਟਿਕਟ ਨਾ ਮਿਲਣ ਤੋਂ ਨਾਰਾਜ਼ ਸਾਬਕਾ ਮੰਤਰੀ ਮਦਨ ਮੋਹਨ ਮਿੱਤਲ ਨੇ ਅੱਜ ਭਾਰਤੀ ਜਨਤਾ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ। ਉਹ ਸ਼ਾਮ ਨੂੰ 3:30 ਵਜੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣਗੇ।ਇਸ ਦਾ ਐਲਾਨ ਉਹਨਾਂ ਨੇ ਖੁਦ ਕੀਤਾ ਹੈ। ਦੱਸ ਦਈਏ ਕਿ ਉਹ ਅਨੰਦਪੁਰ ਸਾਹਿਬ ਤੋਂ ਟਿਕਟ ਦੀ ਮੰਗ ਕਰ ਰਹੇ ਸਨ।























