• Latest
  • Trending
ਕਾਂਗਰਸ ਸਰਕਾਰ ਨੇ ਪੰਜ ਸਾਲਾਂ ਵਿੱਚ ਨੌਜਵਾਨਾਂ ਨੂੰ ਨਾ ਬੇਰੁਜ਼ਗਾਰੀ ਭੱਤਾ ਦਿੱਤਾ ਅਤੇ ਨਾ ਹੀ ਇੰਪਲਾਇਮੈਂਟ ਬਿਊਰੋ ਖੋਲੇ : ਹਰਪਾਲ ਸਿੰਘ ਚੀਮਾ

ਕਾਂਗਰਸ ਸਰਕਾਰ ਨੇ ਪੰਜ ਸਾਲਾਂ ਵਿੱਚ ਨੌਜਵਾਨਾਂ ਨੂੰ ਨਾ ਬੇਰੁਜ਼ਗਾਰੀ ਭੱਤਾ ਦਿੱਤਾ ਅਤੇ ਨਾ ਹੀ ਇੰਪਲਾਇਮੈਂਟ ਬਿਊਰੋ ਖੋਲੇ : ਹਰਪਾਲ ਸਿੰਘ ਚੀਮਾ

4 years ago
Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

9 hours ago
ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

10 hours ago
ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

10 hours ago
ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

10 hours ago
ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

10 hours ago
ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

11 hours ago
ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

11 hours ago
‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

11 hours ago
ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

12 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Tuesday, June 2, 2026
No Result
View All Result
24 °c
Chandigarh
35 ° Wed
34 ° Thu
34 ° Fri
36 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਂਗਰਸ ਸਰਕਾਰ ਨੇ ਪੰਜ ਸਾਲਾਂ ਵਿੱਚ ਨੌਜਵਾਨਾਂ ਨੂੰ ਨਾ ਬੇਰੁਜ਼ਗਾਰੀ ਭੱਤਾ ਦਿੱਤਾ ਅਤੇ ਨਾ ਹੀ ਇੰਪਲਾਇਮੈਂਟ ਬਿਊਰੋ ਖੋਲੇ : ਹਰਪਾਲ ਸਿੰਘ ਚੀਮਾ

February 1, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਕਾਂਗਰਸ ਸਰਕਾਰ ਨੇ ਪੰਜ ਸਾਲਾਂ ਵਿੱਚ ਨੌਜਵਾਨਾਂ ਨੂੰ ਨਾ ਬੇਰੁਜ਼ਗਾਰੀ ਭੱਤਾ ਦਿੱਤਾ ਅਤੇ ਨਾ ਹੀ ਇੰਪਲਾਇਮੈਂਟ ਬਿਊਰੋ ਖੋਲੇ : ਹਰਪਾਲ ਸਿੰਘ ਚੀਮਾ

ਕਾਂਗਰਸ ਸਰਕਾਰ ਨੇ ਪੰਜ ਸਾਲਾਂ ਵਿੱਚ ਨੌਜਵਾਨਾਂ ਨੂੰ ਨਾ ਬੇਰੁਜ਼ਗਾਰੀ ਭੱਤਾ ਦਿੱਤਾ ਅਤੇ ਨਾ ਹੀ ਇੰਪਲਾਇਮੈਂਟ ਬਿਊਰੋ ਖੋਲੇ : ਹਰਪਾਲ ਸਿੰਘ ਚੀਮਾ

– 2017 ਦੇ ਚੋਣ ਮਨੋਰਥ ਪੱਤਰ ਵਿੱਚ ਕਾਂਗਰਸ ਨੇ ਬੇਰੁਜ਼ਗਾਰਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਦਾ ਕੀਤਾ ਸੀ ਵਾਅਦਾ : ਹਰਪਾਲ ਸਿੰਘ ਚੀਮਾ

-ਕਾਂਗਰਸ ਸਰਕਾਰ ਹਰੇਕ ਬੇਰੁਜ਼ਗਾਰ ਨੌਜਵਾਨ ਦੀ 1 ਲੱਖ 50 ਹਜ਼ਾਰ ਦੀ ਦੇਣਦਾਰ, ਵੋਟਾਂ ਮੰਗਣ ਵੇਲੇ ਦੇਣਾ ਪਵੇਗਾ ਜਵਾਬ: ਮੀਤ ਹੇਅਰ

-‘ਆਪ’ ਦੀ ਸਰਕਾਰ ਨੌਜਵਾਨਾਂ ਨੂੰ ਸਰਕਾਰੀ ਅਤੇ ਗੈਰ ਸਰਕਾਰੀ ਖੇਤਰ ਵਿੱਚ ਰੋਜ਼ਗਾਰ ਦੇਣ ਦੇ ਨਾਲ ਹੀ ਸਵੈ ਰੋਜ਼ਗਾਰ ਲਈ ਪੈਸਾ, ਸਿਖਲਾਈ ਅਤੇ ਸਾਧਨ ਪ੍ਰਦਾਨ ਕਰੇਗੀ

ਚੰਡੀਗੜ, 1 ਫਰਵਰੀ 2022 : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਨੇ ਆਪਣੇ ਚੋਣਾਵੀ ਵਾਅਦੇ ਅਨੁਸਾਰ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਨਾ ਤਾਂ 2500 ਰੁਪਏ ਮਹੀਨਾ ਬੇਰੁਜ਼ਗਾਰੀ ਭੱਤਾ ਦਿੱਤਾ ਅਤੇ ਨਾ ਹੀ ਜ਼ਿਲਾ ਪੱਧਰ ‘ਤੇ ਇੰਮਲਾਇਮੈਂਟ ਬਿਊਰੋ (ਰੋਜ਼ਗਾਰ ਦਫ਼ਤਰ) ਖੋਲੇ ਹਨ। ਉਨਾਂ ਵਾਅਦਾ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਅਤੇ ਗ਼ੈਰ ਸਰਕਾਰੀ ਖੇਤਰ ਵਿੱਚ ਰੋਜ਼ਗਾਰ ਉਪਲਬਧ ਕਰਾਇਆ ਜਾਵੇਗਾ ਅਤੇ ਸਵੈ ਰੁਜ਼ਗਾਰ ਸ਼ੁਰੂ ਕਰਨ ਲਈ ਪੈਸਾ, ਸਿਖਲਾਈ ਅਤੇ ਸਾਧਨ ਪ੍ਰਦਾਨ ਕੀਤੇ ਜਾਣਗੇ।
ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਾਲ 2017 ਦੀਆਂ ਵਿਧਾਨ ਸਭਾ ਚੋਣਾ ਮੌਕੇ ਕਾਂਗਰਸ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਜਾਰੀ ਕੀਤੇ ‘ਚੋਣ ਮਨੋਰਥ ਪੱਤਰ’ ਵਿੱਚ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ ਕੀਤਾ ਸੀ, ਪਰ ਸਰਕਾਰ ਬਣਨ ਤੋਂ ਬਾਅਦ ਕਾਂਗਰਸ ਪਾਰਟੀ ਅਤੇ ਕੈਪਟਨ ਅਮਰਿੰਦਰ ਸਿੰਘ ਆਪਣੇ ਵਾਅਦੇ ਤੋਂ ਮੁੱਕਰ ਗਏ, ਕਿਉਂਕਿ ਕਾਂਗਰਸ ਸਰਕਾਰ ਨੇ ਸੂਬੇ ਦੇ ਲੱਖਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਪ੍ਰਤੀ ਮਹੀਨਾ ਦੇਣ ਦੀ ਕੋਈ ਯੋਜਨਾ ਹੀ ਸ਼ੁਰੂ ਨਹੀਂ ਕੀਤੀ। ਉਨਾਂ ਕਿਹਾ ਕਿ ਜੇ ਕਾਂਗਰਸ ਸਰਕਾਰ ਇੱਕ ਬੇਰੁਜ਼ਗਾਰ ਨੌਜਵਾਨ ਨੂੰ ਆਪਣੇ ਚੋਣਾਵੀ ਵਾਅਦੇ ਅਨੁਸਾਰ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦਿੰਦੀ ਤਾਂ ਹਰੇਕ ਬੇਰੁਜ਼ਗਾਰ ਨੌਜਵਾਨ ਨੂੰ ਪੰਜ ਸਾਲਾਂ ਦੌਰਾਨ 1 ਲੱਖ 50 ਹਜ਼ਾਰ ਰੁਪਏ ਦਾ ਵਿੱਤੀ ਲਾਭ ਮਿਲਣਾ ਸੀ।
ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਕਾਂਗਰਸ ਪਾਰਟੀ ਸੂਬੇ ਦੇ ਹਰੇਕ ਬੇਰੁਜ਼ਗਾਰ ਨੌਜਵਾਨ ਨੂੰ 1 ਲੱਖ 50 ਹਜ਼ਾਰ ਰੁਪਏ ਦੀ ਦੇਣਦਾਰ ਹੈ, ਕਿਉਂਕਿ ਕਾਂਗਰਸ ਸਰਕਾਰ ਨੇ ਕਿਸੇ ਵੀ ਬੇਰੁਜ਼ਗਾਰ ਨੌਜਵਾਨ ਨੂੰ ਬੇਰੁਜ਼ਗਾਰੀ ਭੱਤਾ ਨਹੀਂ ਦਿੱਤਾ। ਮੀਤ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਵੋਟਾਂ ਮੰਗਣ ਜਾਣ ਵੇਲੇ ਪੰਜਾਬ ਦੇ ਨੌਜਵਾਨਾਂ ਅੱਗੇ ਜਵਾਬ ਦੇਣਾ ਪਵੇਗਾ ਕਿ ਉਸ ਨੇ ਬੇਰੁਜ਼ਗਾਰੀ ਭੱਤਾ ਕਿਉਂ ਨਹੀਂ ਦਿੱਤਾ?
ਚੀਮਾ ਨੇ ਅੱਗੇ ਦੱਸਿਆ ਕਿ ਕਾਂਗਰਸ ਪਾਰਟੀ ਨੇ ਸੂਬੇ ਵਿਚੋਂ ਬੇਰੁਜ਼ਗਾਰ ਨੌਜਵਾਨਾਂ ਦੀ ਪਛਾਣ ਕਰਨ ਅਤੇ ਇਨਾਂ ਬੇਰੁਜ਼ਗਾਰਾਂ ਨੂੰ ਬੇਰੁਜ਼ਗਾਰੀ ਭੱਤਾ ਦੇਣਾ, ਰੁਜ਼ਗਾਰ ਪ੍ਰਦਾਨ ਕਰਨ ਅਤੇ ਰੋਜ਼ਗਾਰ ਸੰਬੰਧੀ ਸਿਖਲਾਈ ਦੇਣ ਲਈ ‘ਇੰਮਲਾਇਮੈਂਟ ਬਿਊਰੋ’ ਖੋਲਣ ਦਾ ਵਾਅਦਾ ਕੀਤਾ ਸੀ। ਉਨਾਂ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਦੇ ਦੋ ਮੁੱਖ ਮੰਤਰੀ (ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ) ਰਹੇ ਹਨ, ਪਰ ਕਿਸੇ ਨੇ ਵੀ ਸੂਬੇ ਵਿੱਚ ਨਾ ਤਾਂ ਇੰਮਲਾਇਮੈਂਟ ਬਿਊਰੋ ਖੋਲੇ, ਨਾ ਬੇਰੁਜ਼ਗਾਰਾਂ ਦੇ ਨਾਂਅ ਦਰਜ ਕੀਤੇ ਗਏ ਅਤੇ ਨਾ ਹੀ ਬੇਰੁਜ਼ਗਾਰਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਭੱਤਾ ਦਿੱਤਾ ਗਿਆ। ਸਗੋਂ ਸਰਕਾਰ ਨੇ ਪਹਿਲਾਂ ਤੋਂ ਜ਼ਿਲਾ ਪੱਧਰ ‘ਤੇ ਚੱਲਦੇ ਰੁਜ਼ਗਾਰ ਦਫ਼ਤਰਾਂ ਨੂੰ ਮੁਲਾਜ਼ਮ ਦੀ ਘਾਟ ਦੇ ਚੱਲਦਿਆਂ ਬੰਦ ਹੀ ਕਰ ਦਿੱਤਾ।
ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਇੱਕ ਆਸ ਦੀ ਕਿਰਨ ਬਣ ਗਈ ਹੈ, ਕਿਉਂਕਿ ਆਮ ਆਦਮੀ ਪਾਰਟੀ ਨੌਜਵਾਨਾਂ ਨੂੰ ਸਿੱਖਿਅਤ ਕਰਨ ਦੇ ਨਾਲ ਨਾਲ ਚੰਗਾ ਰੋਜ਼ਗਾਰ ਦੇਣ ਦੀ ਗਰੰਟੀ ਵੀ ਦਿੰਦੀ ਹੈ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਬੇਰੁਜ਼ਗਾਰਾਂ ਨੂੰ ਰੋਜ਼ਗਾਰ ਦੇਣ ਲਈ ਜਿੱਥੇ ਸਰਕਾਰੀ ਵਿਭਾਗਾਂ ਦੀਆਂ ਖ਼ਾਲੀ ਪਈਆਂ ਅਸਾਮੀਆਂ ਨੂੰ ਭਰੇਗੀ, ਉੱਥੇ ਹੀ ਉਦਯੋਗ, ਵਪਾਰ ਅਤੇ ਕਾਰੋਬਾਰ ਦਾ ਵਿਕਾਸ ਵੀ ਕਰੇਗੀ ਤਾਂ ਜੋ ਬੇਰੁਜ਼ਗਾਰ ਨੌਜਵਾਨਾਂ ਨੂੰ ਪ੍ਰਾਈਵੇਟ ਖੇਤਰ ਵਿੱਚ ਵੀ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

by Ankit
June 2, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 02-06-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 1, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

by Jaspreet Kaur
June 1, 2026
0

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ 'ਚ ਵਿਕਿਆ 0001 ਤੇ 0003 - ਚੰਡੀਗੜ੍ਹ RLA ਦੀ ਈ-ਨੀਲਾਮੀ ਨੇ ਤੋੜੇ...

ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

by Jaspreet Kaur
June 1, 2026
0

Breaking News: ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ ਚੰਡੀਗੜ੍ਹ, 1 ਜੂਨ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

by Ankit
June 2, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 02-06-2026 |...

Most Popular

ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

by Jaspreet Kaur
2 days ago
0

ਗੁਰਦੁਆਰਾ ਸਾਹਿਬ 'ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਫ਼ਾਜ਼ਿਲਕਾ , 31 ਮਈ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 