ਕਾਂਂਗਰਸ ਅੱਜ ਕਰੇਗੀ ਪੰਜਾਬ ਵਿੱਚ ਆਪਣੇ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ
ਚੰਡੀਗੜ੍ਹ,6 ਫਰਵਰੀ(ਵਿਸ਼ਵ ਵਾਰਤਾ)-ਪੰਜਾਬ ਵਿਧਾਨ ਸਭਾ ਚੋਣਾਂ 2022 ਦਾ ਮੈਦਾਨ ਪੂਰੀ ਤਰ੍ਹਾ ਭਖ ਚੁੱਕਾ ਹੈ। ਅੱਜ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਪੰਜਾਬ ‘ਚ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰ ਸਕਦੇ ਹਨ। ਰਾਹੁਲ ਗਾਂਧੀ ਲੁਧਿਆਣਾ ਵਿੱਚ ਇੱਕ ਵਰਚੁਅਲ ਰੈਲੀ ਨੂੰ ਸੰਬੋਧਨ ਕਰਨਗੇ ਜਿੱਥੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਵੀ ਕੀਤਾ ਜਾਵੇਗਾ।






















