ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਅੱਜ ਪਹਿਲਾ ਵਨਡੇ
1000 ਵਨਡੇ ਖੇਡਣ ਵਾਲਾ ਪਹਿਲਾ ਦੇਸ਼ ਬਣ ਜਾਵੇਗਾ ਭਾਰਤ
ਚੰਡੀਗੜ੍ਹ, 6 ਫਰਵਰੀ (ਵਿਸ਼ਵ ਵਾਰਤਾ) – ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਅੱਜ ਤੋਂ ਸ਼ੁਰੂ ਹੋਣ ਜਾ ਰਹੀ ਹੈ, ਸੀਰੀਜ਼ ਦਾ ਪਹਿਲਾ ਮੈਚ ਅੱਜ ਭਾਰਤ ਲਈ ਇਤਿਹਾਸਕ 1000ਵਾਂ ਵਨਡੇ ਹੋਵੇਗਾ। ਭਾਰਤੀ ਟੀਮ 2023 ਵਿਸ਼ਵ ਕੱਪ ਦੀਆਂ ਤਿਆਰੀਆਂ ਹੁਣ ਤੋਂ ਸ਼ੁਰੂ ਕਰਨਾ ਚਾਹੇਗੀ।ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਪਹਿਲਾ ਵਨ ਡੇ ਮੈਚ ਭਾਰਤੀ ਸਮੇਂ ਮੁਤਾਬਕ ਦੁਪਹਿਰ 1:30 ਵਜੇ ਤੋਂ ਖੇਡਿਆ ਜਾਵੇਗਾ।






















