ਪੰਜਾਬ ਵਿਧਾਨ ਸਭਾ ਚੋਣਾਂ 2022
ਪ੍ਰਧਾਨ ਮੰਤਰੀ ਮੋਦੀ ਕੱਲ੍ਹ ਤੋਂ ਦੋ ਦਿਨ ਪੰਜਾਬ ਵਿੱਚ ਵਰਚੂਅਲ ਰੈਲੀਆਂ ਰਾਂਹੀਂ ਕਰਨਗੇ ਚੋਣ ਪ੍ਰਚਾਰ
ਪੜ੍ਹੋ,ਪੂਰੀ ਖਬਰ
ਚੰਡੀਗੜ੍ਹ,7 ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਜੋਰਾਂ ਸ਼ੋਰਾਂ ਨਾਲ ਜਾਰੀ ਹੈ। ਭਾਰਤੀ ਜਨਤਾ ਪਾਰਟੀ ਵੱਲੋਂ ਵੀ ਇਸ ਸੰਬੰਧੀ ਤਿਆਰੀਆਂ ਸ਼ਿਖਰਾਂ ਤੇ ਹਨ। ਪ੍ਰਧਾਨ ਮੰਤਰੀ ਮੋਦੀ ਕੱਲ੍ਹ ਅਤੇ ਪਰਸੋਂ ਦੋ ਦਿਨ ਪੰਜਾਬ ਵਿੱਚ ਵਰਚੂਅਲ ਰੈਲੀ ਰਾਂਹੀ ਪ੍ਰਚਾਰ ਕਰਨਗੇ। ਕੱਲ੍ਹ ਨੂੰ ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਲੋਕ ਸਭਾ ਸੀਟਾਂ ਅਤੇ ਪਰਸੋਂ ਨੂੰ ਜਲੰਧਰ,ਕਪੂਰਥਲਾ ਅਤੇ ਬਠਿੰਡਾ ਦੀਆਂ ਲੋਕ ਸਭਾ ਸੀਟਾਂ ਦੇ ਅਧੀਨ ਆਉਣ ਵਾਲੇ ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨੂੰ ਪ੍ਰਧਾਨ ਮੰਤਰੀ ਮੋਦੀ ਵੱਲੋਂ ਸੰਬੋਧਨ ਕੀਤਾ ਜਾਵੇਗਾ।






















