• Latest
  • Trending
ਨਵੀਂ ਪੀੜੀ ਨੂੰ ਮੌਕਾ ਦੇਣ ਦੀ ਥਾਂ ਸੱਤਾ ਦੇ ਲਾਲਚ ਵਿੱਚ ਪਏ ਹਨ ਵੱਡੇ ਬਾਦਲ: ਭਗਵੰਤ ਮਾਨ

ਨਵੀਂ ਪੀੜੀ ਨੂੰ ਮੌਕਾ ਦੇਣ ਦੀ ਥਾਂ ਸੱਤਾ ਦੇ ਲਾਲਚ ਵਿੱਚ ਪਏ ਹਨ ਵੱਡੇ ਬਾਦਲ: ਭਗਵੰਤ ਮਾਨ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 minutes ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

24 minutes ago
ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

33 minutes ago
ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

43 minutes ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

52 minutes ago
‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

1 hour ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

3 hours ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

5 hours ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

5 hours ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

6 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਵੀਂ ਪੀੜੀ ਨੂੰ ਮੌਕਾ ਦੇਣ ਦੀ ਥਾਂ ਸੱਤਾ ਦੇ ਲਾਲਚ ਵਿੱਚ ਪਏ ਹਨ ਵੱਡੇ ਬਾਦਲ: ਭਗਵੰਤ ਮਾਨ

February 7, 2022
in ਸਿਆਸੀ, ਖਬਰਾਂ, ਪੰਜਾਬ
ਨਵੀਂ ਪੀੜੀ ਨੂੰ ਮੌਕਾ ਦੇਣ ਦੀ ਥਾਂ ਸੱਤਾ ਦੇ ਲਾਲਚ ਵਿੱਚ ਪਏ ਹਨ ਵੱਡੇ ਬਾਦਲ: ਭਗਵੰਤ ਮਾਨ

ਨਵੀਂ ਪੀੜੀ ਨੂੰ ਮੌਕਾ ਦੇਣ ਦੀ ਥਾਂ ਸੱਤਾ ਦੇ ਲਾਲਚ ਵਿੱਚ ਪਏ ਹਨ ਵੱਡੇ ਬਾਦਲ: ਭਗਵੰਤ ਮਾਨ

– ਇਸ ਵਾਰ ਬਾਦਲ ਪਰਿਵਾਰ ਦੀ ਰਾਜਨੀਤੀ ਦਾ ਹੋਵੇਗਾ ਅੰਤ: ਭਗਵੰਤ ਮਾਨ

-ਬਾਦਲ ਪਰਿਵਾਰ ਨੇ ਖੁੱਡੀਆ ਪਰਿਵਾਰ ‘ਤੇ ਬਹੁਤ ਜ਼ੁਲਮ ਕੀਤੇ, ਇਸ ਵਾਰ ਸਿਖਾਵਾਂਗੇ ਸਬਕ: ਭਗਵੰਤ ਮਾਨ

ਲੰਬੀ, ਗਿੱਦੜਬਾਹਾ, ਮਲੋਟ (ਮੁਕਤਸਰ) 7 ਫਰਵਰੀ(ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਅਕਾਲੀ ਦਲ ਅਤੇ ਪ੍ਰਕਾਸ਼ ਸਿੰਘ ਬਾਦਲ ਦੇ ਗੜ ਲੰਬੀ ਵਿੱਚ ਬਾਦਲ ਪਰਿਵਾਰ ‘ਤੇ ਤਿੱਖੇ ਹਮਲੇ ਕੀਤੇ। ਮਾਨ ਨੇ ਕਿਹਾ ਕਿ ਪੰਜਾਬ ਦੀ ਹਵਾ ਹੁਣ ਬਦਲ ਚੁੱਕੀ ਹੈ। ਇਸ ਵਾਰ ਬਾਦਲ ਪਰਿਵਾਰ ਦੀ ਰਾਜਨੀਤੀ ਦਾ ਅੰਤ ਹੋਣ ਵਾਲਾ ਹੈ। ਸੱਤਾ ਦੇ ਲਾਲਚ ਕਾਰਨ ਵੱਡੇ ਬਾਦਲ ਸੇਵਾ ਕਰਵਾਉਣ ਦੀ ਉਮਰ ਵਿੱਚ ਲੋਕਾਂ ਕੋਲੋਂ ਸੇਵਾ ਕਰਨ ਦਾ ਇੱਕ ਹੋਰ ਮੌਕਾ ਮੰਗ ਰਹੇ ਹਨ। 94 ਸਾਲ ਦੀ ਉਮਰ ਵਿੱਚ ਲੋਕ ਭਗਵਾਨ ਦਾ ਨਾਂਅ ਲੈਂਦੇ ਹਨ ਅਤੇ ਘਰ ਦੇ ਛੋਟੇ ਬੱਚਿਆਂ ਦੇ ਨਾਲ ਹੱਸਦੇ- ਖੇਡਦੇ ਹਨ। ਪਰ ਸੱਤਾ ਅਤੇ ਪਰਿਵਾਰ ਦੇ ਮੋਹ ਵਿੱਚ ਭਗਵਾਨ ਦਾ ਨਾਂਅ ਲੈਣ ਦੀ ਥਾਂ ਪ੍ਰਕਾਸ਼ ਸਿੰਘ ਬਾਦਲ ਬੁਢਾਪੇ ਵਿੱਚ ਵੀ ਚੋਣ ਲੜ ਰਹੇ ਹਨ।
ਮਾਨ ਨੇ ਪ੍ਰਕਾਸ਼ ਸਿੰਘ ਬਾਦਲ ‘ਤੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਦੀਆਂ ਸਤਰਾਂ ਰਾਹੀਂ ਤੰਜ ਕਰਦਿਆਂ ਕਿਹਾ, ”ਪਿੱਪਲ ਦੇ ਪੱਤਿਆ ਕਾਅਦੀ ਖੜ- ਖੜ ਲਾਈ ਹੈ, ਪੱਤ ਝੜ ਗਏ .. .. .. ਰੁੱਤ ਨਵਿਆਂ ਦੀ ਆਈ ਹੈ।” ਉਨਾਂ ਕਿਹਾ ਕਿ ਇਹ ਸਮਾਂ ਪੰਜਾਬ ਦੇ ਨੌਜਵਾਨਾਂ ਦਾ ਹੈ, ਪੰਜਾਬ ਦੀ ਨਵੀਂ ਪੀੜੀ ਦਾ ਹੈ। ਨੌਜਵਾਨ ਹੀ ਹੁਣ ਪੰਜਾਬ ਦਾ ਭਵਿੱਖ ਤੈਅ ਕਰਨਗੇ। ਪਰ ਨਵੇਂ ਲੋਕਾਂ ਨੂੰ ਮੌਕਾ ਦੇਣ ਦੀ ਥਾਂ ਵੱਡੇ ਬਾਦਲ ਪਿਛਲੇ ਤਿੰਨ ਚੋਣਾ ਤੋਂ ਆਖਰੀ ਬਾਰ ਬੋਲਕਾਰ ਚੋਣਾ ਲੜਦੇ ਆ ਰਹੇ ਹਨ। ਉਨਾਂ ਦੋਸ਼ ਲਾਇਆ ਕਿ ਬਾਦਲ ਪਰਿਵਾਰ ਨੇ ਸੱਤਾ ਵਿੱਚ ਰਹਿੰਦਿਆਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਖੁੱਡੀਆ ਦੇ ਪਰਿਵਾਰ ‘ਤੇ ਬਹੁਤ ਜ਼ੁਲਮ ਕੀਤੇ ਸਨ। ਪਰ ਖੁੱਡੀਆ ਪਰਿਵਾਰ ਨੇ ਕਦੇ ਵੀ ਲੋਕਾਂ ਦਾ ਸਾਥ ਨਹੀਂ ਛੱਡਿਆ। ਹਮੇਸ਼ਾਂ ਲੋਕਾਂ ਦੇ ਨਾਲ ਖੜੇ ਰਹੇ। ਇਸ ਵਾਰ ਲੰਬੀ ਦੇ ਲੋਕ ਬਾਦਲ ਪਰਿਵਾਰ ਨੂੰ ਉਨਾਂ ਦੇ ਸਾਰੇ ਜ਼ੁਲਮਾਂ ਦਾ ਸਬਕ ਸਿਖਾਉਣਗੇ।
ਸੋਮਵਾਰ ਨੂੰ ਭਗਵੰਤ ਮਾਨ ਨੇ ਲੰਬੀ, ਗਿੱਦੜਬਾਹਾ ਅਤੇ ਮਲੋਟ ਵਿਧਾਨ ਸਭਾ ਖੇਤਰਾਂ ਦੇ ਵੱਖ- ਵੱਖ ਇਲਾਕਿਆਂ ਵਿੱਚ ‘ਆਪ’ ਉਮੀਦਵਾਰਾਂ ਦੇ ਪੱਖ ਵਿੱਚ ਪ੍ਰਚਾਰ ਕੀਤਾ। ਇਸ ਦੌਰਾਨ ਉਨਾਂ ਲੋਕਾਂ ਨੂੰ ਲੰਬੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆ, ਗਿੱਦੜਬਾਹਾ ਦੇ ਉਮੀਦਵਾਰ ਪ੍ਰੀਤਪਾਲ ਸ਼ਰਮਾ ਅਤੇ ਮਲੋਟ ਦੇ ਉਮੀਦਵਾਰ ਡਾ. ਬਲਜੀਤ ਕੌਰ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਚੋਣ ਪ੍ਰਚਾਰ ਦੌਰਾਨ ਮਾਨ ਨੇ ਕਈ ਥਾਵਾਂ ‘ਤੇ ਲੋਕਾਂ ਨੂੰ ਸੰਬੋਧਨ ਕੀਤਾ। ਲੋਕਾਂ ਵਿੱਚ ਮਾਨ ਦੇ ਪ੍ਰਤੀ ਭਾਰੀ ਉਤਸ਼ਾਹ ਸੀ। ਭਾਰੀ ਸੰਖਿਆਂ ਵਿੱਚ ਲੋਕ ਮਾਨ ਨੂੰ ਸੁਣਨ ਲਈ ਆਪਣੇ ਘਰਾਂ ਤੋਂ ਨਿਕਲੇ। ਥਾਂ -ਥਾਂ ਫੁੱਲ ਬਰਸਾ ਕੇ ਅਤੇ ਹਾਰ ਪਹਿਨਾ ਕੇ ਲੋਕਾਂ ਨੇ ਮਾਨ ਦਾ ਸਵਾਗਤ ਕੀਤਾ ਅਤੇ ਜਿੱਤ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਮਾਨ ਦੇ ਨਾਲ ਉਮੀਦਵਾਰਾਂ ਤੋਂ ਇਲਾਵਾ ਪਾਰਟੀ ਦੇ ਕਈ ਸੂਬਾ ਪੱਧਰੀ ਅਤੇ ਸਥਾਨਕ ਆਗੁ ਵੀ ਮੌਜ਼ੂਦ ਸਨ।
ਮਾਨ ਨੇ ਬਾਦਲ ਅਤੇ ਕਾਂਗਰਸ ਦੀ ਅਲੋਚਨਾ ਕਰਦਿਆਂ ਕਿਹਾ ਕਿ ਦੋਨਾਂ ਪਾਰਟੀਆਂ ਨੇ ਪੰਜਾਬ ਦੇ ਨੌਜਵਾਨਾਂ ਨਾਲ ਧੋਖ਼ਾ ਕੀਤਾ ਅਤੇ ਉਨਾਂ ਦੇ ਜੀਵਨ ਦੇ ਨਾਲ ਖਿਲਵਾੜ ਕੀਤਾ। ਪਿਛਲੇ ਇੱਕ ਦਸਕ ਤੋਂ ਪੰਜਾਬ ਦੇ ਨੌਜਵਾਨ ਰੋਜ਼ਗਾਰ ਲਈ ਸੜਕਾਂ ‘ਤੇ ਸੰਘਰਸ਼ ਕਰ ਰਹੇ ਹਨ। ਲੱਖਾਂ ਨੌਜਵਾਨਾਂ ਦੀ ਸਰਕਾਰੀ ਨੌਕਰੀ ਪਾਉਣ ਦੀ ਉਮਰ ਖ਼ਤਮ ਹੋ ਗਈ। ਪਰ ਨਾ ਤਾਂ ਬਾਦਲ, ਭਾਜਪਾ ਅਤੇ ਨਾ ਹੀ ਕਾਂਗਰਸ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਕੋਈ ਠੋਸ ਕਦਮ ਚੁੱਕੇ। ਕਾਂਗਰਸ ਦੀ ਸਰਕਾਰ ਨੇ ਘਰ- ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਪੰਜ ਸਾਲਾਂ ਤੱਕ ਪੰਜਾਬ ਦੇ ਨੌਜਵਾਨਾਂ ‘ਤੇ ਪੁਲੀਸ ਦੀਆਂ ਡਾਂਗਾਂ ਚਲਾਈਆਂ ਅਤੇ ਰੋਜ਼ਗਾਰ ਦੇ ਝੂਠੇ ਮੇਲੇ ਲਗਾ ਕੇ ਨੌਜਵਾਨਾਂ ਨੂੰ ਬੇਵਕੂਫ਼ ਬਣਾਇਆ ਗਿਆ।
ਮਾਨ ਨੇ ਵਾਅਦਾ ਕੀਤਾ ਕਿ ਉਹ ਪੰਜਾਬ ਦੇ ਨੌਜਵਾਨਾਂ ਦੀਆਂ ਸਮੱਸਿਆਵਾਂ ਦੂਰ ਕਰਨਗੇ। ਬੇਰੁਜ਼ਗਾਰ ਨੌਜਵਾਨਾਂ ਨੂੰ ਚੰਗੀ ਨੌਕਰੀ ਦੇ ਮੌਕੇ ਪ੍ਰਦਾਨ ਕਰਨਗੇ ਅਤੇ ਖੁੱਦ ਦਾ ਵਪਾਰ ਕਰਨ ਲਈ ਸਰਕਾਰੀ ਮਦਦ ਦੇਣਗੇ। ਸਾਡਾ ਉਦੇਸ਼ ਬੇਰੁਜ਼ਗਾਰਾਂ ਨੂੰ ਸਿਰਫ਼ ਰੋਜ਼ਗਾਰ ਦੇਣਾ ਹੀ ਨਹੀਂ, ਉਨਾਂ ਨੂੰ ਰੋਜ਼ਗਾਰ ਦੇਣ ਵਾਲਾ ਬਣਾਉਣਾ ਹੈ। ਨੌਜਵਾਨਾਂ ਦੇ ਵਿਦੇਸ਼ ਜਾਣ ਦੀ ਕਿਰਿਆ ਨੂੰ ਰੋਕਾਂਗੇ ਅਤੇ ਉਨਾਂ ਨੂੰ ਪੰਜਾਬ ਵਿੱਚ ਹੀ ਭਰਪੂਰ ਮੌਕੇ ਅਤੇ ਸਾਧਨ ਪ੍ਰਦਾਨ ਕਰਨਗੇ। ਮਾਨ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਵਾਰ ਸਭ ਨੇ ਮਿਲ ਕੇ ਪੰਜਾਬ ਦੀ ਕਿਸਮਤ ਬਦਲਣੀ ਹੈ। ਬੱਚਿਆਂ ਅਤੇ ਪੰਜਾਬ ਨੂੰ ਸੁਰੱਖਿਅਤ ਭਵਿੱਖ ਲਈ ਇਸ ਵਾਰ ਝਾੜੂ ਵਾਲਾ ਬਟਨ ਦੱਬ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾਵੇ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

by Navjot
November 14, 2026
0

  ਹੈਦਰਾਬਾਦ, 14 ਨਵੰਬਰ (ਵਿਸ਼ਵ ਵਾਰਤਾ) - ਤੇਲਗੂ ਸਟਾਰ ਅਲਾਰੀ ਨਰੇਸ਼ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਐਕਸ਼ਨ-ਕਾਮੇਡੀ ਫਿਲਮ 'ਅਲਕੋਹਲ'...

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) - ਸ਼ਨੀਵਾਰ ਨੂੰ ਜਾਰੀ ਇੱਕ ਅਧਿਕਾਰਤ ਬਿਆਨ ਅਨੁਸਾਰ, ਕੇਂਦਰੀ ਵਿਗਿਆਨ ਅਤੇ ਤਕਨਾਲੋਜੀ ਰਾਜ...

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

by Navjot
November 14, 2026
0

    ਜਕਾਰਤਾ, 14 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਰੱਖਿਆ ਸਹਿਯੋਗ ਨੂੰ ਡੂੰਘਾ ਕਰਨ ਦੀ ਦਿਸ਼ਾ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

National: ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤਾ ਅੱਜ ਤੋਂ ਲਾਗੂ

National: ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤਾ ਅੱਜ ਤੋਂ ਲਾਗੂ

by Ranjit Singh
4 weeks ago
0

National: ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤਾ ਅੱਜ ਤੋਂ ਲਾਗੂ ਚੰਡੀਗੜ੍ਹ, 20 ਅਕਤੂਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਤ ਵਪਾਰ ਸਮਝੌਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 