ਸਿਮਰਜੀਤ ਬੈਂਸ ਨੂੰ ਪੁਲਿਸ ਨੇ ਕੀਤਾ ਰਿਹਾਅ
ਬੀਤੇ ਦਿਨੀਂ ਹੋਈ ਸੀ ਗ੍ਰਿਫਤਾਰੀ
ਚੰਡੀਗੜ੍ਹ, 9ਫਰਵਰੀ(ਵਿਸ਼ਵ ਵਾਰਤਾ)-ਇਸ ਵੇਲੇ ਦੀ ਵੱਡੀ ਖ਼ਬਰ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਬੈਂਸ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਬੀਤੇ ਕੱਲ੍ਹ 307 ਧਾਰਾ ਦੇ ਤਹਿਤ ਗ੍ਰਿਫਤਾਰ ਕੀਤੇ ਗਏ ਸਿਮਰਜੀਤ ਬੈਂਸ ਨੂੰ ਪੁਲੀਸ ਦੇ ਵੱਲੋਂ ਰਿਹਾਅ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਤਿੰਨ ਦਿਨ ਪਹਿਲਾਂ ਕਾਂਗਰਸੀਆਂ ਅਤੇ ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਵਿਚਾਲੇ ਭਿਆਨਕ ਝੜਪ ਹੋ ਗਈ ਸੀ, ਇਸ ਦੌਰਾਨ ਗੋਲੀ ਚੱਲਣ ਦੀ ਵੀ ਖਬਰ ਪ੍ਰਾਪਤ ਹੋਈ ਸੀ। ਇਸੇ ਨੂੰ ਲੈ ਕੇ ਪੁਲੀਸ ਦੇ ਵੱਲੋਂ ਇਕ ਮੁਕੱਦਮਾ ਦਰਜ ਕੀਤਾ ਗਿਆ, ਜਿਸ ਦੇ ਵਿਚ ਸਿਮਰਜੀਤ ਬੈਂਸ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ।
ਜਿਸ ਦੇ ਚਲਦਿਆਂ ਕੱਲ੍ਹ ਸਿਮਰਜੀਤ ਬੈਂਸ ਨੂੰ ਪੁਲੀਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਸੀ। ਹੁਣ ਖਬਰ ਇਹ ਸਾਹਮਣੇ ਆਈ ਹੈ ਕਿ ਸਿਮਰਜੀਤ ਬੈਂਸ ਨੂੰ ਦੇਰ ਰਾਤ ਰਿਹਾਅ ਕਰ ਦਿੱਤਾ ਗਿਆ ਹੈ।























