ਜਾਣੋ ਅੱਜ ਦੇ ਮੌਸਮ ਦਾ ਹਾਲ
ਦਿੱਲੀ-ਐਨਸੀਆਰ ਵਿੱਚ ਬਾਰਿਸ਼ ਮੁੜ ਸ਼ੁਰੂ
ਦਿੱਲੀ, 9 ਫਰਵਰੀ (ਵਿਸ਼ਵ ਵਾਰਤਾ) ਪੱਛਮੀ ਗੜਬੜੀ ਕਾਰਨ ਦਿੱਲੀ-ਐੱਨ.ਸੀ.ਈ.ਆਰ. ‘ਚ ਇਕ ਵਾਰ ਫਿਰ ਤੋਂ ਬਾਰਿਸ਼ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਉੱਥੇ ਹੀ ਮੌਸਮ ਵਿਭਾਗ ਨੇ ਦੱਸਿਆ ਹੈ ਕਿ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ‘ਚ ਵੀ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਦਿੱਲੀ-ਐਨਸੀਆਰ ਵਿੱਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਹਲਕੀ ਹਵਾਵਾਂ ਵੀ ਚੱਲ ਰਹੀਆਂ ਹਨ। ਇਸ ਕਾਰਨ ਮਾਹੌਲ ਇਕ ਵਾਰ ਫਿਰ ਠੰਢਾ ਹੋਣ ਲੱਗਾ ਹੈ।






















