ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਪੰਜਾਬ ਵਿੱਚ ਤਿੰਨ ਰੈਲੀਆਂ ਨੂੰ ਕਰਨਗੇ ਸੰਬੋਧਨ
ਚੰਡੀਗੜ੍ਹ, 9 ਫਰਵਰੀ(ਵਿਸ਼ਵ ਵਾਰਤਾ)- :ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 14, 16 ਅਤੇ 17 ਫਰਵਰੀ ਨੂੰ ਮਾਲਵਾ, ਦੋਆਬਾ ਅਤੇ ਮਾਝਾ ਦੇ ਤਿੰਨੋਂ ਖੇਤਰਾਂ ਨੂੰ ਕਵਰ ਕਰਦੇ ਹੋਏ ਪੰਜਾਬ ਵਿੱਚ ਤਿੰਨ ਜਨਤਕ ਰੈਲੀਆਂ ਨੂੰ ਸੰਬੋਧਨ ਕਰਨਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਭਾਜਪਾ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ 14 ਫਰਵਰੀ ਨੂੰ ਜਲੰਧਰ ਵਿਖੇ ਪਹਿਲੀ ਰੈਲੀ ਨੂੰ ਸੰਬੋਧਨ ਕਰਨਗੇ।
ਉਹ 16 ਫਰਵਰੀ ਨੂੰ ਪਠਾਨਕੋਟ ਵਿੱਚ ਦੂਜੀ ਅਤੇ 17 ਫਰਵਰੀ ਨੂੰ ਅਬੋਹਰ ਵਿੱਚ ਤੀਜੀ ਰੈਲੀ ਨੂੰ ਸੰਬੋਧਨ ਕਰਨਗੇ।
ਉਨ੍ਹਾਂ ਕਿਹਾ, ਪ੍ਰਧਾਨ ਮੰਤਰੀ ਦੀਆਂ ਰੈਲੀਆਂ ਸੂਬੇ ਦੇ ਸਿਆਸੀ ਮਾਹੌਲ ਨੂੰ ਬਦਲ ਦੇਣਗੀਆਂ ਅਤੇ ਚੋਣਾਂ ਲੜ ਰਹੇ ਸਾਰੇ ਐਨਡੀਏ ਉਮੀਦਵਾਰਾਂ ਦਾ ਭਰੋਸਾ ਹੋਰ ਵਧਾ ਦੇਣਗੀਆਂ।
ਇਸ ਤਰ੍ਹਾਂ ਪ੍ਰਧਾਨ ਮੰਤਰੀ ਸੂਬੇ ਦੇ ਤਿੰਨੋਂ ਖੇਤਰਾਂ ਦੋਆਬੇ ਦੇ ਜਲੰਧਰ, ਮਾਝੇ ਦੇ ਪਠਾਨਕੋਟ ਅਤੇ ਮਾਲਵੇ ਦੇ ਅਬੋਹਰ ਨੂੰ ਕਵਰ ਕਰਨਗੇ।






















