ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ
ਚੰਡੀਗੜ੍ਹ, 12 ਫ਼ਰਵਰੀ (ਵਿਸ਼ਵ ਵਾਰਤਾ)- ਰਾਜਪੁਰਾ ਤੋਂ 17 ਸਾਲਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਹੇ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਅੱਜ ਅਕਾਲੀ ਦਲ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ ਇਹ ਐਲਾਨ ਉਨ੍ਹਾਂ ਨੇ ਅੱਜ ਰਾਜਪੁਰਾ ਤੋਂ ਭਾਜਪਾ ਉਮੀਦਵਾਰ ਜਗਦੀਸ਼ ਕੁਮਾਰ ਜੱਗਾ ਦੇ ਹੱਕ ਵਿੱਚ ਹੋਈ ਚੋਣ ਰੈਲੀ ਦੌਰਾਨ ਕੀਤਾ।























