ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੁੱਚਾ ਰਾਮ ਲੱਧੜ ਤੇ ਜਾਨਲੇਵਾ ਹਮਲਾ
ਚੰਡੀਗੜ੍ਹ, 14ਫਰਵਰੀ(ਵਿਸ਼ਵ ਵਾਰਤਾ)- ਵਿਧਾਨਸਭਾ ਹਲਕਾ ਗਿਲ ਤੋਂ ਸਾਬਕਾ ਆਈਏਐਸ ਅਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੁੱਚਾ ਰਾਮ ਲੱਧੜ ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਣਮੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਦੇਰ ਅੱਜ ਸ਼ਾਮ ਸੁੱਚਾ ਰਾਮ ਲੱਧੜ ਆਪਣੀ ਇਨੋਵਾ ਗੱਡੀ ਤੇ ਪ੍ਰਚਾਰ ਕਰਕੇ ਵਾਪਸ ਆ ਰਹੇ ਸਨ, ਇਸੇ ਦੌਰਾਨ ਜਦੋਂ ਉਹ ਕਿਲਾ ਰਾਏਪੁਰ ਦੇ ਨੇੜੇ ਪਹੁੰਚੇ ਤਾਂ ਅਣਪਛਾਤੇ ਵਿਅਕਤੀਆਂ ਨੇ ਉਹਨਾਂ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਦੀ ਗੱਡੀ ਵੀ ਪੂਰੀ ਤਰ੍ਹਾਂ ਤੋੜ ਦਿੱਤੀ ਗਈ। ਜ਼ਖ਼ਮੀ ਹਾਲਤ ਵਿੱਚ ਸੁੱਚਾ ਲੱਧੜ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।























