ਮੁੱਖ ਮੰਤਰੀ ਚੰਨੀ ਦਾ ਬਿਆਨ- ਕਾਂਗਰਸ ਸਰਕਾਰ ਦੇ ਮੁੜ ਸੱਤਾ ਵਿੱਚ ਆਉਣ ਤੇ ਰਾਣਾ ਕੇਪੀ ਸਿੰਘ ਨੂੰ ਬਣਾਇਆ ਜਾਵੇਗਾ ਡਿਪਟੀ ਮੁੱਖ ਮੰਤਰੀ
ਮੁੱਖ ਮੰਤਰੀ ਚੰਨੀ ਨੇ ਅੱਜ ਰੋਡ ਸ਼ੋਅ ਕਰਕੇ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਣਾ ਕੇਪੀ ਸਿੰਘ ਦੇ ਹੱਕ ਵਿੱਚ ਕੀਤਾ ਚੋਣ ਪ੍ਰਚਾਰ
ਚੰਡੀਗੜ੍ਹ, 16 ਫਰਵਰੀ(ਵਿਸ਼ਵ ਵਾਰਤਾ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੀਤੇ ਦਿਨੀਂ ਰੋਡ ਸ਼ੋਅ ਕਰਕੇ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਣਾ ਕੇਪੀ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਭਰਤਗੜ ਤੋਂ ਸ਼ੁਰੂ ਹੋਏ ਇਸ ਰੋਡ ਸ਼ੋਅ ਦੌਰਾਨ ਕਸਬਾ ਭਰਤਗੜ੍ਹ , ਕੀਰਤਪੁਰ ਸਾਹਿਬ,ਸ਼੍ਰੀ ਅਨੰਦਪੁਰ ਸਾਹਿਬ,ਭਨੁਪਲੀ, ਨੰਗਲ ਅਤੇ ਪੱਸੀਵਾਲ ਸਮੇਤ ਵੱਖ- ਵੱਖ ਥਾਵਾਂ ਹਲਕੇ ਦੇ ਲੋਕਾਂ ਦੁਆਰਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਰਾਣਾ ਕੇਪੀ ਸਿੰਘ ਦਾ ਫੁੱਲਾਂ ਦੀ ਵਰਖਾ ਕਰਕੇ ਭਰਪੂਰ ਸਵਾਗਤ ਕੀਤਾ ਗਿਆ। ਵੱਖ-ਵੱਖ ਥਾਵਾਂ ‘ਤੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਕਾਂਗਰਸ ਪਾਰਟੀ ਦੇ ਦੁਬਾਰਾ ਸੱਤਾ ਵਿੱਚ ਆਉਣ ਤੋਂ ਬਾਅਦ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਨੂੰ ਆਈਟੀ ਹੱਬ ਵਜੋਂ ਵਿਕਸਿਤ ਕਰਾਂਗੇ ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੋ ਤਿਹਾਈ ਸੀਟਾਂ ਜਿੱਤ ਕੇ ਮੁੜ ਸੱਤਾ ਵਿੱਚ ਆਵੇਗੀ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਦੀ ਦੁਬਾਰਾ ਸਰਕਾਰ ਬਣਨ ‘ਤੇ ਰਾਣਾ ਕੇਪੀ ਸਿੰਘ ਨੂੰ ਡਿਪਟੀ ਮੁੱਖ ਮੰਤਰੀ ਬਣਾਇਆ ਜਾਵੇਗਾ ।























